ਤਰਨ ਤਾਰਨ: ਘਰ ਦੇ ਬਾਹਰ ਖੜ੍ਹੇ ਵਿਅਕਤੀ ’ਤੇ ਲੁਟੇਰਿਆਂ ਨੇ ਗੋਲੀਆਂ ਚਲਾਈਆਂ
07:09 AM Mar 14, 2025 IST
ਪੱਤਰ ਪ੍ਰੇਰਕ
ਤਰਨ ਤਾਰਨ, 13 ਮਾਰਚ
ਇਲਾਕੇ ਦੇ ਪਿੰਡ ਰਸੂਲਪੁਰ ਦੇ ਵਸਨੀਕ ਪਰਮਜੀਤ ਸਿੰਘ (45) ਨੂੰ ਮੋਟਰਸਾਈਕਲ ਸਵਾਰ ਦੋ ਲੁਟੇਰਿਆਂ ਨੇ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ| ਜਾਣਕਾਰੀ ਮੁਤਾਬਕ ਪਰਮਜੀਤ ਸਿੰਘ ਪਿੰਡ ਵਿੱਚ ਆਪਣੇ ਘਰ ਤੋਂ ਥੋੜ੍ਹਾ ਦੂਰ ਖੜ੍ਹਾ ਸੀ ਤਾਂ ਲੁਟੇਰਿਆਂ ਨੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ| ਪਰਮਜੀਤ ਸਿੰਘ ਨੂੰ ਪਹਿਲਾਂ ਸਿਵਲ ਹਸਪਤਾਲ ਮਗਰੋਂ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ ਗਿਆ|
Advertisement
ਚੋਰੀ ਦੇ ਚਾਰ ਮੋਟਰਸਾਈਕਲ ਬਰਾਮਦ
ਨੂਰਪੁਰ ਬੇਦੀ (ਪੱਤਰ ਪ੍ਰੇਰਕ):
ਚੌਕੀ ਕਲਵਾਂ ਦੀ ਪੁਲੀਸ ਨੇ ਚੋਰ ਗਰੋਹ ਦੇ 3 ਮੈਂਬਰਾਂ ਨੂੰ ਕਾਬੂ ਕਰ ਕੇ ਉਨ੍ਹਾਂ ਤੋਂ ਚੋਰੀ ਦੇ ਚਾਰ ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਕੇਸ ਦਰਜ ਕਰ ਲਿਆ ਗਿਆ ਹੈ। ਪੁਲੀਸ ਚੌਕੀ ਕਲਵਾਂ ਦੇ ਇੰਚਾਰਜ ਸਬ ਇੰਸਪੈਕਟਰ ਹਰਮੇਸ਼ ਕੁਮਾਰ ਨੇ ਦੱਸਿਆ ਕਿ ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਵੱਖ-ਵੱਖ ਥਾਵਾਂ ਤੋਂ ਚੋਰੀ ਕੀਤੇ ਗਏ 4 ਮੋਟਰਸਾਈਕਲ ਬਰਾਮਦ ਕੀਤੇ ਗਏ ਹਨ।
Advertisement
Advertisement