ਤਰਨ ਤਾਰਨ: ਦੁਕਾਨਦਾਰਾਂ ਵੱਲੋਂ ਟਰੈਫਿਕ ਪੁਲੀਸ ਖ਼ਿਲਾਫ਼ ਧਰਨਾ
08:35 AM Dec 23, 2024 IST
ਪੱਤਰ ਪ੍ਰੇਰਕ
ਤਰਨ ਤਾਰਨ, 22 ਦਸੰਬਰ
ਯੂਥ ਕਾਂਗਰਸ ਦੇ ਸੂਬਾ ਆਗੂ ਰਿਤਿਕ ਅਰੋੜਾ ਦੀ ਅਗਵਾਈ ਵਿੱਚ ਤਹਿਸੀਲ ਚੌਕ ਵਿੱਚ ਯੂਥ ਕਾਂਗਰਸ ਦੇ ਵਰਕਰਾਂ ਅਤੇ ਦੁਕਾਨਦਾਰਾਂ ਨੇ ਟਰੈਫਿਕ ਪੁਲੀਸ ਵੱਲੋਂ ਦੁਕਾਨਾਂ ਤੋਂ ਖਰੀਦਦਾਰੀ ਕਰਨ ਲਈ ਆਉਂਦੇ ਗ੍ਰਾਹਕਾਂ ਦੇ ਮੋਟਰਸਾਈਕਲਾਂ ਦੇ ਚਲਾਨ ਕੱਟਣ ਖਿਲਾਫ਼ ਧਰਨਾ ਦਿੱਤਾ| ਧਰਨਾਕਾਰੀਆਂ ਨੂੰ ਰਿਤਿਕ ਅਰੋੜਾ ਨੇ ਸੰਬੋਧਨ ਕਰਦਿਆਂ ਦੋਸ਼ ਲਾਇਆ ਕਿ ਟਰੈਫਿਕ ਪੁਲੀਸ ਦੀ ਇਸ ਕਾਰਵਾਈ ਨਾਲ ਜਿੱਥੇ ਦੁਕਾਨਦਾਰਾਂ ਦੇ ਕਾਰੋਬਾਰ ’ਤੇ ਅਸਰ ਪੈ ਰਿਹਾ ਹੈ, ਉੱਥੇ ਬਾਜ਼ਾਰਾਂ ਵਿੱਚ ਆਉਂਦੇ-ਜਾਂਦੇ ਲੋਕਾਂ ਨੂੰ ਵੀ ਪ੍ਰੇਸ਼ਾਨੀ ਆਉਂਦੀ ਹੈ| ਦੁਕਾਨਦਾਰਾਂ ਨੇ ਟਰੈਫਿਕ ਪੁਲੀਸ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ|
ਧਰਨਾਕਾਰੀਆਂ ਨੂੰ ਥਾਣਾ ਸਿਟੀ ਦੇ ਮੁਖੀ ਇੰਸਪੈਕਟਰ ਹਰਪ੍ਰੀਤ ਸਿੰਘ ਵਿਰਕ ਨੇ ਸ਼ਾਂਤ ਕਰਦਿਆਂ ਟਰੈਫਿਕ ਪੁਲੀਸ ਨੂੰ ਭਵਿੱਖ ਵਿੱਚ ਅਜਿਹਾ ਨਾ ਕਰਨ ਦੀ ਹਦਾਇਤ ਕਰਨ ਦਾ ਯਕੀਨ ਦਿਵਾਇਆ ਜਦਕਿ ਕੱਟੇ ਹੋਏ ਚਲਾਨ ਰੱਦ ਕਰਨ ਦਾ ਹੱਲ ਕੀਤੇ ਜਾਣ ਦਾ ਭਰੋਸਾ ਦਿੱਤਾ|
Advertisement
Advertisement