ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰਦੁਆਰਾ ਨਿਰਮੋਲਕ ਹੀਰਾ ਵੱਲੋਂ ਦਸਤਾਰ ਮੁਕਾਬਲੇ

10:58 AM Nov 03, 2023 IST
ਦਸਤਾਰ ਮੁਕਾਬਲੇ ਵਿੱਚ ਹਿੱਸਾ ਲੈਣ ਵਾਲੇ ਬੱਚਿਆਂ ਨਾਲ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ। ਫੋਟੋ: ਗੁਰਿੰਦਰ ਸਿੰਘ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 2 ਨਵੰਬਰ
ਗੁਰਦੁਆਰਾ ਨਿਰਮੋਲਕ ਹੀਰਾ ਵਾਰਡ ਨੰਬਰ 1 ਅਮਨ ਨਗਰ ਵੱਲੋਂ ਪਹਿਲਾ ਦਸਤਾਰ ਸਜਾਉਣ ਦਾ ਮੁਕਾਬਲਾ ਮੁੱਖ ਸੇਵਾਦਾਰ ਨਵਦੀਪ ਸਿੰਘ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਕਰਵਾਇਆ ਗਿਆ ਜਿਸ ਵਿੱਚ ਜੂਨੀਅਰ ਅਤੇ 18 ਸਾਲ ਤੋਂ ਵੱਧ ਉਮਰ ਦੇ ਬੱਚਿਆਂ ਨੇ ਭਾਗ ਲਿਆ। ਇਸ ਮੌਕੇ ਲ਼ੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਬੱਚਿਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਜੇਤੂਆਂ ਨੂੰ ਇਨਾਮ ਵੰਡੇ। ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਬੱਚਿਆਂ ਦੇ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਸਿੱਖੀ ਸਿਧਾਂਤਾਂ ਨਾਲ ਜੋੜਨ ਲਈ ਅਹਿਮ ਰੋਲ ਅਦਾ ਕਰਨ ਤੇ ਸਿੱਖ ਕੌਮ ਦੀ ਆਨ ਤੇ ਸ਼ਾਨ ਦਸਤਾਰ ਪ੍ਰਤੀ ਨੌਜਵਾਨਾਂ ਨੂੰ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਨੇ ਆਪਣਾ ਸਰਬੰਸ ਵਾਰ ਕੇ ਦਸਤਾਰ ਦੀ ਸ਼ਾਨ ਸਾਨੂੰ ਦਿੱਤੀ ਹੈ ਅਤੇ ਇਹ ਦਸਤਾਰ ਲੱਖਾਂ ਦੀ ਗਿਣਤੀ ਵਿੱਚ ਖੜ੍ਹੇ ਸਿੰਘ ਦੀ ਅਲੱਗ ਪਛਾਣ ਕਰਵਾਉਂਦੀ ਹੈ। ਸੰਸਥਾ ਵੱਲੋਂ ਬੈਂਸ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਤਿ ਵੀ ਕੀਤਾ। ਇਸ ਮੌਕੇ ਸਾਬਕਾ ਕੌਂਸਲਰ ਰਣਧੀਰ ਸਿੰਘ ਸਬਿੀਆ, ਗੁਰਦੀਪ ਸਿੰਘ, ਕੁਲਬੀਰ ਸਿੰਘ, ਜਗਮੋਹਨ ਸਿੰਘ, ਅਵਤਾਰ ਸਿੰਘ ਆਦਿ ਵੀ ਹਾਜ਼ਰ ਸਨ।

Advertisement

Advertisement