ਟੈੱਟ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਦੀ ਮੰਗ
08:36 AM Nov 24, 2024 IST
ਪੱਤਰ ਪ੍ਰੇਰਕ
ਭਵਾਨੀਗੜ੍ਹ, 23 ਨਵੰਬਰ
ਪੰਜਾਬ ਦੀਆਂ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ 1 ਦਸੰਬਰ ਨੂੰ ਪੰਜਾਬ ਭਰ ਵਿੱਚ ਸਿੱਖਿਆ ਵਿਭਾਗ ਵੱਲੋਂ ਕਰਵਾਈ ਜਾ ਰਹੀ ਅਧਿਆਪਕ ਯੋਗਤਾ ਪ੍ਰੀਖਿਆ (ਟੈੱਟ) ਨੂੰ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾਵੇ। ਓਵਰਏਜ਼ ਅਧਿਆਪਕ ਯੂਨੀਅਨ ਦੇ ਸੂਬਾਈ ਆਗੂ ਸੁਖਵਿੰਦਰ ਸਿੰਘ ਢਿੱਲਵਾਂ ਅਤੇ ਬੇਰੁਜ਼ਗਾਰ ਲੈਕਚਰਾਰ ਯੂਨੀਅਨ ਦੀ ਸੂਬਾਈ ਆਗੂ ਗਗਨਦੀਪ ਕੌਰ ਗਰੇਵਾਲ ਨੇ ਅੱਜ ਇਥੇ ਕਿਹਾ ਕਿ ਪ੍ਰੀਖਿਆ-ਕੇਂਦਰਾਂ ਵਿੱਚ ਢੁਕਵੇਂ ਸੁਰੱਖਿਆ ਪ੍ਰਬੰਧ ਹੋਣ, ਪ੍ਰੀਖਿਆ-ਕੇਂਦਰਾਂ ਅੰਦਰ ਨਕਲ ਉੱਤੇ ਕਾਬੂ ਪਾਉਣ ਲਈ ਵੀਡਿਓਗ੍ਰਾਫ਼ੀ ਹੋਵੇ।
Advertisement
Advertisement