ਟਾਟਾ ਗਰੁੱਪ ਪੰਜ ਸਾਲਾਂ ’ਚ 5 ਲੱਖ ਨੌਕਰੀਆਂ ਸਿਰਜੇਗਾ: ਚੰਦਰਸ਼ੇਖਰਨ
07:05 AM Oct 16, 2024 IST
ਨਵੀਂ ਦਿੱਲੀ, 15 ਅਕਤੂਬਰ
ਟਾਟਾ ਗਰੁੱਪ ਦੇ ਚੇਅਰਮੈਨ ਐੱਨ. ਚੰਦਰਸ਼ੇਖਰਨ ਨੇ ਅੱਜ ਕਿਹਾ ਕਿ ਉਨ੍ਹਾਂ ਦਾ ਗਰੁੱਪ ਅਗਲੇ ਪੰਜ ਸਾਲਾਂ ਵਿੱਚ ਸੈਮੀਕੰਡਕਟਰ, ਇਲੈਕਟ੍ਰਿਕ ਵਾਹਨ, ਬੈਟਰੀਆਂ ਅਤੇ ਇਸ ਨਾਲ ਸਬੰਧਤ ਉਦਯੋਗਾਂ ਵਿੱਚ ਪੰਜ ਲੱਖ ਨੌਕਰੀਆਂ ਪੈਦਾ ਕਰੇਗਾ। ਇੱਥੇ ਇੰਡੀਅਨ ਫਾਊਂਡੇਸ਼ਨ ਫਾਰ ਕੁਆਲਿਟੀ ਮੈਨੇਜਮੈਂਟ (ਆਈਐੱਫਕਿਊਐੱਮ) ਵੱਲੋਂ ਕਰਵਾਏ ਗਏ ਸੈਮੀਨਾਰ ’ਚ ਸੰਬੋਧਨ ਕਰਦਿਆਂ ਟਾਟਾ ਸੰਨਜ਼ ਦੇ ਚੇਅਰਮੈਨ ਨੇ ਕਿਹਾ ਕਿ ਜੇ ਦੇਸ਼ ਉਤਪਾਦਨ ਖੇਤਰ ਵਿੱਚ ਨੌਕਰੀਆਂ ਪੈਦਾ ਨਹੀਂ ਕਰਦਾ ਤਾਂ ਭਾਰਤ ਵਿਕਸਿਤ ਦੇਸ਼ ਬਣਨ ਦਾ ਟੀਚਾ ਹਾਸਲ ਨਹੀਂ ਕਰ ਸਕਦਾ। ਉਨ੍ਹਾਂ ਕਿਹਾ, ‘ਸਾਡੇ (ਟਾਟਾ ਗਰੁੱਪ) ਸੈਮੀਕੰਡਕਟਰਾਂ, ਇਲੈਕਟ੍ਰਿਕ ਵਾਹਨਾਂ, ਬੈਟਰੀਆਂ ਅਤੇ ਇਨ੍ਹਾਂ ਨਾਲ ਸਬੰਧਿਤ ਉਦਯੋਗਾਂ ਵਿੱਚ ਨਿਵੇਸ਼ ਤੋਂ ਮੈਨੂੰ ਲੱਗਦਾ ਹੈ ਕਿ ਅਸੀਂ ਅਗਲੇ ਪੰਜ ਸਾਲਾਂ ਵਿੱਚ ਉਤਪਾਦਨ ਖੇਤਰ ’ਚ ਪੰਜ ਲੱਖ ਨੌਕਰੀਆਂ ਪੈਦਾ ਕਰ ਸਕਦੇ ਹਾਂ।’ -ਪੀਟੀਆਈ
Advertisement
Advertisement