ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਆਵਾਜਾਈ ਨੇਮਾਂ ਦਾ ਪਾਠ ਪੜ੍ਹਾਇਆ

06:34 AM Jun 28, 2024 IST

ਨਿੱਜੀ ਪੱਤਰ ਪ੍ਰੇਰਕ
ਰਾਜਪੁਰਾ, 27 ਜੂਨ
ਇੱਥੇ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਵਿੱਚ ਐੱਨਸੀਸੀ ਆਰਮੀ ਵਿੰਗ ਵੱਲੋਂ ਵਿਦਿਆਰਥੀਆਂ ਨੂੰ ਨਸ਼ਾ ਮੁਕਤ ਰਹਿਣ ਅਤੇ ਆਵਾਜਾਈ ਦੇ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਸੈਮੀਨਾਰ ਲਗਾਇਆ ਗਿਆ, ਜਿਸ ਵਿੱਚ ਟਰੈਫਿਕ ਪੁਲੀਸ ਰਾਜਪੁਰਾ ਦੇ ਇੰਚਾਰਜ ਏਐੱਸਆਈ ਗੁਰਬਚਨ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਟਰੈਫ਼ਿਕ ਰੁਲਾ ਦੀ ਪਾਲਣਾ ਕਰਨ ਸਬੰਧੀ ਜਾਗਰੂਕ ਕੀਤਾ। ਥਾਣੇਦਾਰ ਗੁਰਬਚਨ ਸਿੰਘ ਨੇ ਕਿਹਾ ਕਿ ਸ਼ਰਾਬ ਤੇ ਡਰਾਈਵਿੰਗ ਦਾ ਕੋਈ ਮੇਲ ਨਹੀਂ ਹੈ। ਸ਼ਰਾਬ ਪੀ ਕੇ ਗੱਡੀ ਚਲਾਉਣ ਦਾ ਮਤਲਬ ਹੈ ਕਿ ਆਪਣੀ ਅਤੇ ਦੂਜਿਆਂ ਦੀ ਜਾਨ ਨੂੰ ਖ਼ਤਰੇ ਵਿੱਚ ਪਾਉਣਾ। ਇਸ ਮੌਕੇ ਏਐੱਸਆਈ ਰਾਮ ਸਰਨ, 5 ਪੰਜਾਬ ਬਟਾਲੀਅਨ ਐਨਸੀਸੀ ਪਟਿਆਲਾ ਦੇ ਕਮਾਂਡਿੰਗ ਅਫ਼ਸਰ ਕਰਨਲ ਸੰਦੀਪ ਰਾਏ ਸੰਸਥਾ ਦੇ ਮੁਖੀ ਦੀਪਾਲੀ,ਦਾਤਾ ਰਾਮ, ਹਰਭਜਨ ਸਿੰਘ ਟਰੇਨਿੰਗ ਅਫ਼ਸਰ, ਕਮਲਜੀਤ ਸਿੰਘ, ਲੈਫ਼ਟੀਨੈਂਟ ਜਸਦੇਵ ਸਿੰਘ, ਕ੍ਰਿਸ਼ਨ ਸਿੰਘ, ਨਰਿੰਦਰਪਾਲ ਸਿੰਘ ਮੌਜੂਦ ਸਨ। ਅੰਤ ਵਿਚ ਸੰਸਥਾ ਦੇ ਸਿੱਖਿਆਰਥੀਆਂ ਨੂੰ ਨਸ਼ਾ ਮੁਕਤ ਰਹਿਣ ਅਤੇ ਟਰੈਫ਼ਿਕ ਨੇਮਾਂ ਦੀ ਪਾਲਣਾ ਕਰਨ ਸਬੰਧੀ ਰਾਜਪੁਰਾ ਸ਼ਹਿਰ ਵਿੱਚ ਰੈਲੀ ਵੀ ਕੱਢੀ ਗਈ।

Advertisement

Advertisement
Advertisement