ਮਾਰਕੀਟ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਤਵਿੰਦਰ ਕੁਮਾਰ ਨੇ ਅਹੁਦਾ ਸੰਭਾਲਿਆ
06:54 AM Aug 11, 2023 IST
ਫਗਵਾੜਾ (ਜਸਬੀਰ ਸਿੰਘ ਚਾਨਾ): ਪੰਜਾਬ ਸਰਕਾਰ ਵਲੋਂ ਮਾਰਕੀਟ ਕਮੇਟੀ ਫਗਵਾੜਾ ਦੇ ਨਿਯੁਕਤ ਕੀਤੇ ਗਏ ਚੇਅਰਮੈਨ ਤਵਿੰਦਰ ਕੁਮਾਰ ਪਲਾਹੀ ਨੇ ਅੱਜ ਆਪਣਾ ਅਹੁਦਾ ਸੰਭਾਲ ਕੇ ਕੰਮਕਾਜ ਸ਼ੁਰੂ ਕਰ ਦਿੱਤਾ ਹੈ। ਇਸ ਮੌਕੇ ਬੋਲਦਿਆਂ ਤਵਿੰਦਰ ਕੁਮਾਰ ਨੇ ਹਾਈਕਮਾਂਡ ਕੀਤਾ ਤੇ ਕਿਹਾ ਕਿ ਜੋ ਜੁੰਮੇਵਾਰੀ ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਦਿੱਤੀ ਗਈ ਹੈ ਉਹ ਪੂਰੀ ਜੁੰਮੇਵਾਰੀ ਨਾਲ ਨਿਭਾਉਣਗੇ ਤੇ ਕਿਸਾਨਾਂ ਤੇ ਲੋਕਾਂ ਦੀ ਭਲਾਈ ਲਈ ਚੰਗੇ ਕੰਮ ਕੀਤੇ ਜਾਣਗੇ। ਇਸ ਮੌਕੇ ਡਾ. ਰਵਜੋਤ ਸਿੰਘ ਵਿਧਾਇਕ, ਡਾ. ਕਰਮਜੀਤ ਘੁੰਮਣ, ਆਪ ਆਗੂ ਜੋਗਿੰਦਰ ਸਿੰਘ ਮਾਨ, ਸੱਜਣ ਸਿੰਘ ਚੀਮਾ, ਕਸ਼ਮੀਰ ਸਿੰਘ ਮੱਲ੍ਹੀ ਸਮੇਤ ਵੱਡੀ ਗਿਣਤੀ ’ਚ ਆਪ ਵਰਕਰ ਸ਼ਾਮਿਲ ਸਨ।
Advertisement
Advertisement