ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਟੈਕਸ ਚੋਰੀ ਤੇ ਰਿਸ਼ਵਤ ਮਾਮਲਾ: ਪੰਜ ਅਫ਼ਸਰਾਂ ਸਣੇ 6 ਮੁਲਜ਼ਮਾਂ ਦਾ ਪੰਜ ਦਨਿਾਂ ਪੁਲੀਸ ਰਿਮਾਂਡ

05:28 PM Aug 22, 2020 IST

ਦਰਸ਼ਨ ਸਿੰਘ ਸੋਢੀ

Advertisement

ਐਸ.ਏ.ਐਸ. ਨਗਰ (ਮੁਹਾਲੀ), 22 ਅਗਸਤ                                          

ਪੰਜਾਬ ਵਿਜੀਲੈਂਸ ਬਿਊਰੋ (ਉੱਡਣ ਦਸਤਾ-1) ਨੇ ਟੈਕਸ ਚੋਰੀ ਅਤੇ ਰਿਸ਼ਵਤ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਕਰ ਤੇ ਆਬਕਾਰੀ ਵਿਭਾਗ ਦੇ ਪੰਜ ਅਫ਼ਸਰਾਂ ਈਟੀਓ ਮੁਕਤਸਰ ਵਰੁਣ ਨਾਗਪਾਲ, ਈਟੀਓ ਫਰੀਦਕੋਟ ਸਤਪਾਲ ਮੁਲਤਾਨੀ, ਈਟੀਓ ਸੰਭੂ (ਮੋਬਾਈਲ ਵਿੰਗ) ਕਾਲੀ ਚਰਨ, ਈਟੀਓ ਅੰਮ੍ਰਿਤਸਰ ਜਪਸਿਮਰਨ ਸਿੰਘ, ਇੰਸਪੈਕਟਰ ਰਾਮ ਕੁਮਾਰ ਜਲੰਧਰ ਅਤੇ ਸ਼ਿਵ ਕੁਮਾਰ ਮੁਨਸ਼ੀ ਸੋਮਨਾਥ ਟਰਾਂਸਪੋਰਟ ਫਗਵਾੜਾ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਦੋਵਾਂ ਮਾਮਲਿਆਂ ਵਿੱਚ ਨਾਮਜ਼ਦ ਮੁਲਜ਼ਮਾਂ ਦਾ 5 ਦਨਿਾਂ ਦਾ ਪੁਲੀਸ ਰਿਮਾਂਡ ਦਿੱਤਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਅਤੇ ਕਰੋਨਾ ਟੈਸਟ ਕਰਵਾਇਆ ਗਿਆ। ਇਸ ਸਬੰਧੀ ਵਿਜੀਲੈਂਸ ਵੱਲੋਂ ਕਰ ਤੇ ਆਬਕਾਰੀ ਵਿਭਾਗ ਦੇ 12 ਉੱਚ ਅਧਿਕਾਰੀਆਂ ਤੇ ਚਾਰ ਪ੍ਰਾਈਵੇਟ ਵਿਅਕਤੀਆਂ ਖ਼ਿਲਾਫ਼ ਵਿਜੀਲੈਂਸ ਥਾਣਾ ਮੁਹਾਲੀ ਵਿੱਚ ਵੱਖ ਵੱਖ ਧਾਰਾਵਾਂ ਹੇਠ ਦੋ ਵੱਖੋ ਵੱਖਰੇ ਕੇਸ ਦਰਜ ਕੀਤੇ ਹਨ।

Advertisement

Advertisement
Tags :
ਅਫ਼ਸਰਾਂਚੋਰੀਟੈਕਸਦਿਨਾਂਪੁਲੀਸਮਾਮਲਾਮੁਲਜ਼ਮਾਂਰਿਸ਼ਵਤਰਿਮਾਂਡ