ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬੱਚਿਆਂ ਨੂੰ ਦਸਤਾਰ ਸਜਾਉਣ ਦੇ ਗੁਰ ਸਿਖਾਏ

03:06 PM Jun 30, 2023 IST

ਪੱਤਰ ਪ੍ਰੇਰਕ

Advertisement

ਲਹਿਰਾਗਾਗਾ, 29 ਜੂਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਿੰਡ ਆਲਮਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਦਸ ਰੋਜ਼ਾ ਦਸਤਾਰ ਸਿਖਲਾਈ ਅਤੇ ਗੁਰਬਾਣੀ ਸੰਥਿਆ ਕੈਂਪ ਲਾਇਆ ਗਿਆ, ਜਿਸ ਵਿੱਚ 45 ਬੱਚਿਆਂ ਨੇ ਸ਼ਮੂਲੀਅਤ ਕੀਤੀ। ਕੈਂਪ ਵਿੱਚ ਸ਼ਾਮਲ ਬੱਚਿਆਂ ਨੂੰ ਗੁਰਬਾਣੀ ਦੀ ਸੰਥਿਆ ਅਤੇ ਦਸਤਾਰ ਦੀ ਸਿਖਲਾਈ ਭਾਈ ਬਲਵਿੰਦਰ ਸਿੰਘ ਪ੍ਰਚਾਰਕ ਸ਼੍ਰੋਮਣੀ ਕਮੇਟੀ ਨੇ ਬੜੇ ਹੀ ਸੁਚੱਜੇ ਢੰਗ ਨਾਲ ਦਿੱਤੀ। ਕੈਂਪ ਦੇ ਆਖ਼ਰੀ ਦਿਨ ਬੱਚਿਆਂ ਦੇ ਆਪਸੀ ਮੁਕਾਬਲੇ ਕਰਵਾਏ ਗਏ ਅਤੇ ਜੇਤੂ ਅਤੇ ਕੈਂਪ ਵਿੱਚ ਸ਼ਾਮਲ ਬੱਚਿਆਂ ਨੂੰ ਕੈਂਪ ਦੇ ਮੁੱਖ ਪ੍ਰਬੰਧਕ ਧਰਮ ਪ੍ਰਚਾਰ ਕਮੇਟੀ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਨੇ ਦਸਤਾਰ, ਮੈਡਲ, ਸਰਟੀਫਿਕੇਟ, ਧਾਰਮਿਕ ਸਾਹਿਤ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਕੈਂਪਾਂ ਰਾਹੀਂ ਬੱਚਿਆਂ ਨੂੰ ਸਿੱਖੀ ਵੱਲ ਪ੍ਰੇਰਿਤ ਕੀਤਾ ਜਾ ਸਕਦੇ ਹੈ। ਭਾਈ ਤਰਸੇਮ ਸਿੰਘ ਖੇਤਲਾ ਦੇ ਢਾਡੀ ਜਥੇ ਨੇ ਵਾਰਾਂ ਰਾਹੀਂ ਸੰਗਤਾਂ ਨਾਲ ਗੁਰ ਇਤਿਹਾਸ ਦੀ ਸਾਂਝ ਪਾਈ।

Advertisement

ਸਥਾਨਕ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸੁਖਦੇਵ ਸਿੰਘ, ਦਰਸ਼ਨ ਸਿੰਘ ਸੈਕਟਰੀ, ਅਮਰੀਕ ਸਿੰਘ ਮੀਤ ਪ੍ਰਧਾਨ, ਸਰਪੰਚ ਦਲਵਿੰਦਰ ਸਿੰਘ, ਬਿੱਕਰ ਸਿੰਘ, ਗੁਰੂ ਘਰ ਦੇ ਗ੍ਰੰਥੀ ਮਹਿੰਦਰਪਾਲ ਸਿੰਘ, ਰਾਮ ਸਿੰਘ, ਛੱਜੂ ਸਿੰਘ ਧਾਲੀਵਾਲ ਸਮੇਤ ਕਾਫ਼ੀ ਗਿਣਤੀ ਵਿਚ ਬੀਬੀਆਂ, ਬਜ਼ੁਰਗ ਬੱਚੇ ਹਾਜ਼ਰ ਸਨ। ਗੁਰਦੁਆਰਾ ਕਮੇਟੀ ਨੇ ਜਥੇਦਾਰ ਬਹਿਣੀਵਾਲ ਦਾ ਕ੍ਰਿਪਾਨ, ਲੋਈ, ਸਿਰੋਪਾਓ ਦੇ ਕੇ ਸਨਮਾਨ ਕੀਤਾ ਅਤੇ ਕੈਂਪ ਦੀ ਸਮੁੱਚੀ ਟੀਮ ਦਾ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਸਾਰੀ ਸੰਗਤ ਨੂੰ ਨਾਨਕਸ਼ਾਹੀ ਕੈਲੰਡਰ ਅਤੇ ਜੰਤਰੀਆਂ ਸ਼੍ਰੋਮਣੀ ਕਮੇਟੀ ਵੱਲੋਂ ਮੁਫ਼ਤ ਵੰਡੀਆਂ ਗਈਆਂ।

Advertisement
Tags :
ਸਜਾਉਣਸਿਖਾਏਦਸਤਾਰਬੱਚਿਆਂ
Advertisement