ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਲਜ ਵਿਦਿਆਰਥਣਾਂ ਨੂੰ ਸੰਗੀਤ ਦੇ ਗੁਰ ਦੱਸੇ

08:20 AM Apr 17, 2024 IST
ਡਾ. ਚਰਨਜੀਤ ਕੌਰ ਦਾ ਸਨਮਾਨ ਕਰਦੇ ਹੋਏ ਪ੍ਰਿੰਸੀਪਲ ਰਾਜਿੰਦਰ ਕੌਰ ਅਤੇ ਹੋਰ। -ਫੋਟੋ: ਟੱਕਰ

ਪੱਤਰ ਪ੍ਰੇਰਕ
ਮਾਛੀਵਾੜਾ, 16 ਅਪਰੈਲ
ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਫ਼ਾਰ ਵਿਮੈੱਨ ਝਾੜ ਸਾਹਿਬ ਵਿੱਚ ਪ੍ਰਿੰਸੀਪਲ ਡਾ. ਰਜਿੰਦਰ ਕੌਰ ਦੀ ਰਹਿਨੁਮਾਈ ਅਤੇ ਸਹਾਇਕ ਪ੍ਰੋ. ਸੰਗੀਤ ਵਿਭਾਗ ਡਾ. ਅਮਨਪ੍ਰੀਤ ਕੌਰ ਕੰਗ ਦੀ ਅਗਵਾਈ ਹੇਠ ਸੰਗੀਤ ਵਿਭਾਗ ਵੱਲੋਂ ਰਿਆਜ਼ ਦਾ ਮਹੱਤਵ ਅਤੇ ਢੰਗ ਵਿਸ਼ੇ ’ਤੇ ਰੂ-ਬ-ਰੂ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਮਗੜ੍ਹੀਆ ਗਰਲਜ਼ ਕਾਲਜ ਲੁਧਿਆਣਾ ਵਿਖੇ ਸੰਗੀਤ ਵਿਭਾਗ ਮੁਖੀ ਡਾ. ਚਰਨਜੀਤ ਕੌਰ ਨੇ ਰਿਆਜ਼ ਦੀਆਂ ਤਕਨੀਕਾਂ ਬਾਰੇ ਵਿਦਿਆਰਥਣਾਂ ਨੂੰ ਜਾਣਕਾਰੀ ਦਿੱਤੀ ਅਤੇ ਆਪਣੀ ਮਧੁਰ ਆਵਾਜ਼ ਵਿਚ ਰਾਗ ਯਮਨ ਦੀਆਂ ਵੱਖ-ਵੱਖ ਬੰਦਿਸ਼ਾਂ ਵਿਦਿਆਰਥਣਾਂ ਨਾਲ ਸਾਂਝੀਆਂ ਕੀਤੀਆਂ ਅਤੇ ਸੁਰਾਂ ਦਾ ਲਗਾਵ, ਤਾਲ ਅਤੇ ਰਾਗਾਂ ਦੀ ਸ਼ੁੱਧਤਾ ਨੂੰ ਸਮਝ ਕੇ ਗਾਉਣ ਉੱਤੇ ਜ਼ੋਰ ਦੇਣ ਲਈ ਕਿਹਾ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਦਿਆਰਥਣਾਂ ਨੂੰ ਚੰਗੇ ਸੰਗੀਤ ਨੂੰ ਸੁਣਨ ਅਤੇ ਉਸ ਦਾ ਅਭਿਆਸ ਕਰਨ ਲਈ ਪ੍ਰੇਰਿਆ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਰਜਿੰਦਰ ਕੌਰ ਵੱਲੋਂ ਡਾ. ਚਰਨਜੀਤ ਕੌਰ ਦਾ ਧੰਨਵਾਦ ਕੀਤਾ ਅਤੇ ਵਿਸ਼ੇ ਸਬੰਧੀ ਦਿੱਤੀ ਜਾਣਕਾਰੀ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਕਾਲਜ ਵੱਲੋਂ ਭੇਟ ਕੀਤਾ ਗਿਆ।

Advertisement

Advertisement
Advertisement