For the best experience, open
https://m.punjabitribuneonline.com
on your mobile browser.
Advertisement

Teacher booked under POCSO Act: ਪੰਜਾਬ: ਵਿਦਿਆਰਥਣ ਨਾਲ ਛੇੜਛਾੜ ਦੇ ਦੋਸ਼ ਹੇਠ ਅਧਿਆਪਕ ਖ਼ਿਲਾਫ਼ ਕੇਸ ਦਰਜ

04:15 PM Oct 30, 2024 IST
teacher booked under pocso act  ਪੰਜਾਬ  ਵਿਦਿਆਰਥਣ ਨਾਲ ਛੇੜਛਾੜ ਦੇ ਦੋਸ਼ ਹੇਠ ਅਧਿਆਪਕ ਖ਼ਿਲਾਫ਼ ਕੇਸ ਦਰਜ
Advertisement

ਹੁਸ਼ਿਆਰਪੁਰ, 30 ਅਕਤੂਬਰ
ਪੁਲੀਸ ਨੇ ਬੁੱਧਵਾਰ ਨੂੰ ਇਥੇ ਦੱਸਿਆ ਕਿ ਇਕ ਸਰਕਾਰੀ ਸਕੂਲ ਦੇ ਅਧਿਆਪਕ 'ਤੇ ਕਲਾਸਰੂਮ ਵਿੱਚ ਕਥਿਤ ਤੌਰ 'ਤੇ ਸੱਤਵੀਂ ਜਮਾਤ ਦੀ 12 ਸਾਲਾ ਵਿਦਿਆਰਥਣ ਨਾਲ ਛੇੜਖ਼ਾਨੀ ਕਰਨ ਦੇ ਦੋਸ਼ ਹੇਠ ਪੋਕਸੋ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਨੇ ਦੱਸਿਆ ਕਿ ਅੰਗਰੇਜ਼ੀ ਅਧਿਆਪਕ ਨੇ ਕਥਿਤ ਤੌਰ 'ਤੇ ਸਕੂਲ ਦੇ ਆਰਟ ਐਂਡ ਕਰਾਫਟ ਰੂਮ ਵਿੱਚ ਦੁਪਹਿਰ ਦੇ ਖਾਣੇ ਦੀ ਛੁੱਟੀ ਦੌਰਾਨ ਲੜਕੀ ਨੂੰ ਬੁਲਾਇਆ ਤੇ ਉਸ ਨਾਲ ਗ਼ਲਤ ਹਰਕਤਾਂ ਕੀਤੀਆਂ।
ਜਾਣਕਾਰੀ ਮੁਤਾਬਕ ਇਹ ਘਟਨਾ 19 ਅਕਤੂਬਰ ਨੂੰ ਵਾਪਰੀ, ਜਦੋਂ ਅਧਿਆਪਕ ਨੇ 7ਵੀਂ ਜਮਾਤ ਦੀ ਵਿਦਿਆਰਥਣ ਨੂੰ ਆਰਟ ਐਂਡ ਕਰਾਫਟ ਵਾਲੇ ਕਮਰੇ ਵਿਚ ਬੁਲਾਇਆ ਜਿਥੇ ਉਹ ਆਮ ਕਰ ਕੇ ਕਲਾਸ ਲਾਉਂਦਾ ਸੀ। ਅਧਿਆਪਕ ਨੇ ਵਿਦਿਆਰਥਣ ਨੂੰ ਕੇਲਾ ਖਾਣ ਲਈ ਦਿੱਤਾ ਅਤੇ ਗ਼ਲਤ ਟਿੱਪਣੀਆਂ ਕੀਤੀਆਂ।
ਪੁਲੀਸ ਮੁਤਾਬਕ ਫਿਰ ਉਸਨੇ ਕਥਿਤ ਤੌਰ 'ਤੇ ਕੁੜੀ ਨੂੰ ਫੜ ਕੇ ਆਪਣੇ ਵੱਲ ਖਿੱਚਿਆ। ਲੜਕੀ ਨੇ ਘਟਨਾ ਦੀ ਜਾਣਕਾਰੀ ਗਣਿਤ ਅਧਿਆਪਕ ਅਤੇ ਆਪਣੇ ਮਾਪਿਆਂ ਨੂੰ ਦਿੱਤੀ, ਜਿਨ੍ਹਾਂ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ।
ਪੁਲੀਸ ਨੇ ਦੱਸਿਆ ਕਿ ਅਧਿਆਪਕ 'ਤੇ ਭਾਰਤੀ ਨਿਆਂ ਸੰਹਿਤਾ ਦੀ ਧਾਰਾ 75 ਅਤੇ ਜਿਨਸੀ ਜੁਰਮਾਂ ਤੋਂ ਬੱਚਿਆਂ ਦੀ ਸੁਰੱਖਿਆ ਸਬੰਧੀ ਪੋਕਸੋ ਐਕਟ ਦੀ ਧਾਰਾ 10 ਤਹਿਤ ਕੇਸ ਦਰਜ ਕੀਤਾ ਗਿਆ ਹੈ। ਸਬ-ਇੰਸਪੈਕਟਰ ਰਮਨਦੀਪ ਕੌਰ ਨੇ ਦੱਸਿਆ ਕਿ ਮੁਲਜ਼ਮ ਹਾਲੇ ਫ਼ਰਾਰ ਹੈ ਤੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। -ਪੀਟੀਆਈ

Advertisement

Advertisement
Advertisement
Author Image

Balwinder Singh Sipray

View all posts

Advertisement