For the best experience, open
https://m.punjabitribuneonline.com
on your mobile browser.
Advertisement

ਰਾਮੂੰਵਾਲਾ ਸਕੂਲ ਵਿੱਚ ਹੋਈ ਅਧਿਆਪਕ ਦੀ ਤਾਇਨਾਤੀ

10:51 AM Sep 11, 2024 IST
ਰਾਮੂੰਵਾਲਾ ਸਕੂਲ ਵਿੱਚ ਹੋਈ ਅਧਿਆਪਕ ਦੀ ਤਾਇਨਾਤੀ
ਰਾਮੂੰਵਾਲਾ ਸਕੂਲ ਦੀ ਬਾਹਰੀ ਝਲਕ।
Advertisement

ਮਹਿੰਦਰ ਸਿੰਘ ਰੱਤੀਆਂ
ਮੋਗਾ, 10 ਸਤੰਬਰ
ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂੰਵਾਲੀਆ ਦੇ ਪਿੰਡ ਰਾਮੂੰਵਾਲਾ ਨਵਾਂ ’ਚ 98 ਵਿਦਿਆਰਥੀਆਂ ਵਾਲਾ ਪ੍ਰਾਇਮਰੀ ਸਕੂਲ ਅਧਿਆਪਕਾਂ ਤੋਂ ਵਾਂਝਾ ਹੋਣ ਸਬੰਧੀ ਖ਼ਬਰ ‘ਪੰਜਾਬੀ ਟ੍ਰਿਬਿਊਨ’ ਵਿੱਚ 6 ਸਤੰਬਰ ਨੂੰ ਪ੍ਰਮੁੱਖਤਾ ਨਾਲ ਛਪਣ ਮਗਰੋਂ ਪ੍ਰਸ਼ਾਸਨ ਨੇ ਹਰਕਤ ਵਿੱਚ ਆਉਂਦਿਆਂ ਸਕੂਲ ਵਿਚ ਇੱਕ ਹੋਰ ਅਧਿਆਪਕ ਦੀ ਤਾਇਨਾਤੀ ਕਰ ਦਿੱਤੀ ਹੈ ਜਿਸ ਕਾਰਨ ਪਿੰਡ ਵਾਸੀਆਂ ਵਿਚ ਖੁਸ਼ੀ ਦੀ ਲਹਿਰ ਹੈ। ਡਿਪਟੀ ਜ਼ਿਲ੍ਹਾ ਸਿੱਖਿਆ ਅਫਸਰ (ਪ੍ਰਾਇਮਰੀ) ਨਿਸ਼ਾਨ ਸਿੰਘ ਨੇ ਦੱਸਿਆ ਕਿ ਪਿੰਡ ਰਾਮੂੰਵਾਲਾ ਦੇ ਪ੍ਰਾਇਮਰੀ ਸਕੂਲ ਵਿੱਚ ਅਧਿਆਪਕਾਂ ਦੀ ਘਾਟ ਸੀ ਅਤੇ ਪਿੰਡ ਵਾਸੀ ਵੀ ਇਸ ਸਕੂਲ ਵਿੱਚ ਅਧਿਆਪਕਾਂ ਦੀ ਗਿਣਤੀ ਵਧਾਉਣ ਲਈ ਮੰਗ ਕਰ ਰਹੇ ਸਨ। ਇਹ ਮਾਮਲਾ ਸਿੱਖਿਆ ਵਿਭਾਗ ਦੇ ਪਹਿਲਾਂ ਤੋਂ ਹੀ ਧਿਆਨ ਵਿੱਚ ਸੀ ਅਤੇ ਇਸ ਉਪਰ ਕਾਰਵਾਈ ਮੁਕੰਮਲ ਕਰਦਿਆਂ ਹੁਣ ਅਧਿਆਪਕ ਦੀ ਨਿਯੁਕਤੀ ਕਰ ਦਿੱਤੀ ਗਈ ਹੈ। ਇਸ ਸਕੂਲ ਵਿੱਚ 98 ਬੱਚੇ ਪੜ੍ਹ ਰਹੇ ਹਨ। ਹੁਣ ਇਸ ਸਕੂਲ ਵਿੱਚ ਕੁੱਲ ਅਧਿਆਪਕਾਂ ਦੀ ਗਿਣਤੀ 3 ਹੋ ਗਈ ਹੈ। ਉਨ੍ਹਾਂ ਸਕੂਲ ਦੀ ਇੱਕ ਅਧਿਆਪਕਾ ਪ੍ਰਸੂਤਾ ਛੁੱਟੀ ’ਤੇ ਹੈ ਜਿਸ ਵੱਲੋਂ ਜਲਦੀ ਜੁਆਇੰਨ ਕਰ ਲਿਆ ਜਾਵੇਗਾ। ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਸੁਵਿਧਾਵਾਂ ਦੇਣ ਲਈ ਹਰ ਪ੍ਰਕਾਰ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪੁਰਜ਼ੋਰ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਹਰੇਕ ਸਕੂਲ ਵਿੱਚ ਬੁਨਿਆਦੀ ਸਹੂਲਤਾਂ ਪੂਰੀਆਂ ਹੋਣ।
ਸਕੂਲ ਵਿਚ ਅਧਿਆਪਕਾਂ ਦੀ ਘਾਟ ਕਾਰਨ ਪਿੰਡ ਵਾਸੀਆਂ ਵਿਚ ਰੋਸ ਸੀ। ਉਨ੍ਹਾਂ ਇਥੇ ਡਿਪਟੀ ਕਮਿਸ਼ਨਰ ਦਫ਼ਤਰ ਸਥਿੱਤ ਮੁੱਖ ਮੰਤਰੀ ਸਹਾਇਤਾ ਕੇਂਦਰ (ਸੀਐੱਮ ਵਿੰਡੋ) ਉੱਤੇ 5 ਸਤੰਬਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਰਜ਼ੀ ਭੇਜ ਕੇ ਮੰਗ ਕੀਤੀ ਸੀ ਕਿ ਉਨ੍ਹਾਂ ਦੇ ਪਿੰਡ ਦੇ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਦਾ ਭਵਿੱਖ ਤਬਾਹ ਹੋਣ ਤੋਂ ਬਚਾਉਣ ਲਈ ਸਕੂਲ ਵਿੱਚ ਅਧਿਆਪਕਾਂ ਦੀ ਤਾਇਨਾਤੀ ਕੀਤੀ ਜਾਵੇ। ਉਸ ਦਿਨ ਹੀ ਪਿੰਡ ਵਾਸੀਆਂ ਨੇ ਮਾਮਲਾ ‘‘ਪੰਜਾਬੀ ਟ੍ਰਿਬਿਊਨ’’ ਦੇ ਧਿਆਨ ਵਿਚ ਲਿਆਂਦਾ ਤੇ 6 ਸਤੰਬਰ ਦੇ ਅੰਕ ਵਿਚ ਪ੍ਰਮੁੱਖਤਾ ਨਾਲ ਛਪੀ ਖਬਰ ਮਗਰੋਂ ਪ੍ਰਸ਼ਾਸਨ ਹਰਕਤ ਵਿਚ ਆਇਆ ਅਤੇ ਅਧਿਆਪਕ ਦੀ ਤਾਇਨਾਤੀ ਕਰ ਦਿੱਤੀ ਗਈ।

Advertisement

Advertisement
Advertisement
Author Image

sukhwinder singh

View all posts

Advertisement