For the best experience, open
https://m.punjabitribuneonline.com
on your mobile browser.
Advertisement

ਰੋਟਰੀ ਕਲੱਬ ਵੱਲੋਂ ਅਧਿਆਪਕਾ ਰਾਜਵਿੰਦਰ ਕੌਰ ਦਾ ਸਨਮਾਨ

09:14 AM Oct 03, 2024 IST
ਰੋਟਰੀ ਕਲੱਬ ਵੱਲੋਂ ਅਧਿਆਪਕਾ ਰਾਜਵਿੰਦਰ ਕੌਰ ਦਾ ਸਨਮਾਨ
ਅਧਿਆਪਕਾ ਰਾਜਵਿੰਦਰ ਕੌਰ ਨੂੰ ਸਨਮਾਨਦੇ ਹੋਏ ਰੋਟਰੀ ਕਲੱਬ ਦੇ ਮੈਂਬਰ। -ਫੋਟੋ: ਹਰਪ੍ਰੀਤ ਕੌਰ
Advertisement

ਹਰਪ੍ਰੀਤ ਕੌਰ
ਹੁਸ਼ਿਆਰਪੁਰ, 2 ਅਕਤੂਬਰ
ਰੋਟਰੀ ਕਲੱਬ ਮਿਡ ਟਾਊਨ ਹੁਸ਼ਿਆਰਪੁਰ ਵੱਲੋਂ ਸਿੱਖਿਆ ਦੇ ਖੇਤਰ ’ਚ ਅਹਿਮ ਯੋਗਦਾਨ ਪਾਉਣ ਲਈ ਅਧਿਆਪਕਾ ਰਾਜਵਿੰਦਰ ਕੌਰ ਨੂੰ ਸਨਮਾਨਿਤ ਕੀਤਾ ਗਿਆ। ਇਸ ਸਨਮਾਨ ਸਮਾਗਮ ’ਚ ਕਲੱਬ ਦੇ ਗਵਰਨਰ ਪੀ ਐੱਸ ਓਬਰਾਏ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਉਨ੍ਹਾਂ ਦੱਸਿਆ ਕਿ ਅਧਿਆਪਕਾ ਰਾਜਵਿੰਦਰ ਕੌਰ ਕਰੀਬ 15 ਸਾਲਾਂ ਤੋਂ ਸਿੱਖਿਆ ਦੇ ਖੇਤਰ ’ਚ ਆਪਣੀਆਂ ਸੇਵਾਵਾਂ ਦੇ ਰਹੇ ਹਨ। ਉਨ੍ਹਾਂ ਦੇ ਯਤਨਾਂ ਸਦਕਾ ਵਿਦਿਆਰਥੀਆਂ ਨੇ ਬੋਰਡ ਦੀਆਂ ਪ੍ਰੀਖਿਆਂ ’ਚ ਸ਼ਾਨਾਰ ਪ੍ਰਦਰਸ਼ਨ ਕੀਤਾ ਅਤੇ ਮੁਕਾਬਲਾ ਪ੍ਰੀਖਿਆਵਾਂ ਵਿੱਚ ਵੀ ਸਫ਼ਲਤਾ ਹਾਸਲ ਕੀਤੀ। ਉਨ੍ਹਾਂ ਦੇ ਲਾਮਿਸਾਲ ਯੋਗਦਾਨ ਦੇ ਮੱਦੇਨਜ਼ਰ ਰੋਟਰੀ ਕਲੱਬ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕਰਨ ਦਾ ਫ਼ੈਸਲਾ ਲਿਆ ਗਿਆ। ਇਸ ਮੌਕੇ ਡੀਪੀ ਕਥੂਰੀਆ, ਗੋਪਾਲ ਕ੍ਰਿਸ਼ਨ ਵਾਸੂਦੇਵ, ਮਨੋਜ ਓਹਰੀ, ਸੰਜੀਵ ਸ਼ਰਮਾ, ਜਤਿੰਦਰ ਕੁਮਾਰ, ਜਸਵੰਤ ਸਿੰਘ ਭੋਗਲ, ਪ੍ਰਵੀਨ ਪੱਬੀ ਤੇ ਵਿਕਰਮ ਸ਼ਰਮਾ ਆਦਿ ਮੌਜੂਦ ਸਨ।

Advertisement

Advertisement
Advertisement
Author Image

Advertisement