ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਧਿਆਪਕਾਂ ਵੱਲੋਂ ਸਰਕਾਰ ’ਤੇ ਵਾਅਦੇ ਤੋਂ ਮੁੱਕਰਨ ਦੇ ਦੋਸ਼

07:02 AM Jul 03, 2024 IST
ਮਾਨਸਾ ਵਿੱਚ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਐਲਾਨ ਕਰਦੇ ਹੋਏ ਅਧਿਆਪਕ ਆਗੂ।

ਪੱਤਰ ਪ੍ਰੇਰਕ
ਮਾਨਸਾ, 2 ਜੁਲਾਈ
4161 ਮਾਸਟਰ ਕੇਡਰ ਯੂਨੀਅਨ ਮਾਨਸਾ ਦੇ ਸੂਬਾ ਪ੍ਰਧਾਨ ਬਲਕਾਰ ਸਿੰਘ ਮਘਾਣੀਆਂ ਨੇ ਦੋਸ਼ ਲਾਇਆ ਕਿ 4161 ਅਧਿਆਪਕਾਂ ਨੇ 9 ਮਈ ਨੂੰ ਆਪਣੇ-ਆਪਣੇ ਜ਼ਿਲ੍ਹੇ ਦੀਆਂ ਡਾਈਟਾਂ ਵਿੱਚ ਜੁਆਇੰਨ ਕੀਤਾ ਸੀ ਅਤੇ ਉਸ ਸਮੇਂ ਸਰਕਾਰ ਨੇ ਅਧਿਆਪਕਾਂ ਨੂੰ ਭਰੋਸਾ ਦਿੱਤਾ ਸੀ ਕਿ ਉਨ੍ਹਾਂ ਨੂੰ ਤਨਖਾਹ 9 ਮਈ ਤੋਂ ਹੀ ਜਾਰੀ ਕੀਤੀ ਜਾਵੇਗੀ ਪਰ ਹੁਣ ਸਰਕਾਰ ਆਪਣੇ ਵਾਅਦੇ ਤੋਂ ਮੁੱਕਰਦੀ ਜਾਪ ਰਹੀ ਹੈ। ਉਹ ਅੱਜ ਮਾਨਸਾ ਵਿਖੇ ਜਥੇਬੰਦੀ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਆਗਾਮੀ ਦਿਨਾਂ ਵਿੱਚ ਹੋ ਰਹੀਆਂ ਆਮ ਬਦਲੀਆਂ ਵਿੱਚ 4161 ਅਧਿਆਪਕਾਂ ਨੂੰ ਵੀ ਸਪੈਸ਼ਲ ਮੌਕਾ ਦਿੱਤਾ ਜਾਵੇ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਸੰਦੀਪ ਸਿੰਘ, ਜੋਤੀ ਵਰਮਾ, ਅਮਨਦੀਪ ਕੌਰ, ਹਰਵਿੰਦਰ ਕੌਰ, ਜਸਵੀਰ ਕੌਰ, ਸਿਮਰਨਜੀਤ ਕੌਰ, ਸੁਖਜੀਤ ਕੌਰ, ਰੇਨੂੰ ਗੋਇਲ, ਪਿੰਕੀ, ਗੁਰਸ਼ਰਨ ਸਿੰਘ, ਗੁਰਜਿੰਦਰ ਸਿੰਘ, ਗੁਰਦਾਸ ਸਿੰਘ, ਸ਼ੁਸ਼ੀਲ, ਮੁਨੀਸ਼ ਕੁਮਾਰ, ਸੁਰਿੰਦਰਪਾਲ ਸਿੰਘ ਵੀ ਮੌਜੂਦ ਸਨ।

Advertisement

Advertisement
Advertisement