ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਧਿਆਪਕ ਦਿਵਸ: ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਧਿਆਪਕਾਂ ਦਾ ਸਨਮਾਨ

07:04 AM Sep 07, 2024 IST
ਰਿਆੜਕੀ ਕਾਲਜ ਤੁਗਲਵਾਲਾ ਵਿੱਚ ਸਨਮਾਨੇ ਅਧਿਆਪਕਾਂ ਨਾਲ ਮੁੱਖ ਮਹਿਮਾਨ ਅਤੇ ਪ੍ਰਿੰਸੀਪਲ ਸਵਰਨ ਸਿੰਘ ਵਿਰਕ। -ਫੋਟੋ: ਪਸਨਾਵਾਲ

ਪੱਤਰ ਪ੍ਰੇਰਕ
ਹੁਸ਼ਿਆਰਪੁਰ, 6 ਸਤੰਬਰ
ਰਿਆਤ ਬਾਹਰਾ ਐਜੂਕੇਸ਼ਨ ਸਿਟੀ ਵਿੱਚ ਅਧਿਆਪਕ ਦਿਵਸ ਮਨਾਇਆ ਗਿਆ। ਕੈਂਪਸ ਦੇ ਸਾਰੇ ਕਾਲਜਾਂ ਦੇ ਵਿਦਿਆਰਥੀਆਂ ਨੇ ਇਸ ਸਬੰਧੀ ਸਮਾਰੋਹ ਵਿੱਚ ਭਾਗ ਲਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਰਿਆਤ ਬਾਹਰਾ ਗਰੁੱਪ ਦੇ ਚੇਅਰਮੈਨ ਗੁਰਵਿੰਦਰ ਸਿੰਘ ਬਾਹਰਾ ਨੇ ਸਮੂਹ ਅਧਿਆਪਕਾਂ ਨੂੰ ਅੱਜ ਦੇ ਦਿਨ ਦੀ ਵਧਾਈ ਦਿੱਤੀ। ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋ-ਐਜੂਕੇਸ਼ਨ ਵਿੱਚ ਅਧਿਆਪਕ ਦਿਵਸ ਮਨਾਇਆ ਗਿਆ। ਇਸ ਮੌਕੇ ਜ਼ਿਲ੍ਹਾ ਸਿਖਿਆ ਅਧਿਕਾਰੀ (ਸ) ਲਲਿਤਾ ਅਰੋੜਾ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਬੱਚਿਆਂ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ।
ਬੰਗਾ (ਪੱਤਰ ਪ੍ਰੇਰਕ): ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਸੱਤ ਅਧਿਆਪਕਾਂ ਦਾ ਸਿੱਖਿਆ ਦੇ ਖੇਤਰ ਵਿੱਚ ਪਾਏ ਵਿਲੱਖਣ ਯੋਗਦਾਨ ਲਈ ਅਧਿਆਪਕ ਦਿਵਸ ਨੂੰ ਸਮਰਪਿਤ ਸਮਾਗਮ ਵਿੱਚ ਸਨਮਾਨ ਕੀਤਾ ਗਿਆ। ਸਨਮਾਨ ਹਾਸਲ ਕਰਨ ਵਾਲਿਆਂ ਵਿੱਚ ਵਾਈਸ ਪ੍ਰਿੰਸੀਪਲ ਲਾਲ ਚੰਦ ਔਜਲਾ, ਵਾਈਸ ਪ੍ਰਿੰਸੀਪਲ ਰਵਿੰਦਰ ਕੌਰ, ਅਧਿਆਪਕਾ ਰੀਟਾ ਰਾਣੀ, ਪਰਮਜੀਤ ਕੌਰ, ਮਨੀਸ਼ਾ ਸ਼ਰਮਾ, ਰੁਪਿੰਦਰ ਕੌਰ ਤੇ ਅਨੂ ਜ਼ੋਸ਼ੀ ਸ਼ਾਮਲ ਸਨ। ਸਮਾਗਮ ਸੰਤ ਮਹਾਂਵੀਰ ਸਿੰਘ ਤਾਜੇਵਾਲ ਜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਦੇ ਨਾਲ ਟਰੱਸਟ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਵੀ ਹਾਜ਼ਰ ਸਨ।
ਮੁਕੇਰੀਆਂ (ਪੱਤਰ ਪ੍ਰੇਰਕ): ਅਧਿਆਪਕ ਦਿਵਸ ਮੌਕੇ ਸਰਕਾਰੀ ਹਾਈ ਸਕੂਲ ਜੰਡਵਾਲ ਵਿੱਚ ਅਧਿਆਪਕ ਦਿਵਸ ਮੌਕੇ ਸਕੂਲ ‘ਬਾਲ ਮੈਗਜ਼ੀਨ’ ਰਿਲੀਜ਼ ਕੀਤੀ ਗਈ। ਇਸ ਦੌਰਾਨ ਸਕੂਲ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ। ਅਧਿਆਪਕ ਦਿਵਸ ਮੌਕੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਸੱਭਿਆਚਾਰਕ ਪ੍ਰੋਗਰਾਮ ਦੌਰਾਨ ਸਕੂਲੀ ਬੱਚਿਆਂ ਨੇ ਵੱਖ-ਵੱਖ ਪੇਸ਼ਕਾਰੀਆਂ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਸਕੂਲ ਮੁਖੀ ਤਜਿੰਦਰ ਕੌਰ ਵੱਲੋਂ ਸਕੂਲ ਮੈਗਜ਼ੀਨ ‘ਬਾਲ ਫੁਲਵਾੜੀ’ ਰਿਲੀਜ਼ ਕੀਤਾ ਗਿਆ।
ਦਸੂਹਾ (ਪੱਤਰ ਪ੍ਰੇਰਕ): ਇੱਥੇ ਕੌਮਾਂਤਰੀ ਸਮਾਜ ਸੇਵੀ ਸੰਸਥਾ ਰੋਟਰੀ ਕਲੱਬ ਦਸੂਹਾ (ਗ੍ਰੇਟਰ) ਵੱਲੋਂ ਅਧਿਆਪਕ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਪ੍ਰਧਾਨ ਪਿੰਕੂ ਤੁਲੀ ਤੇ ਸਕੱਤਰ ਵਿਕਾਸ ਖੁੱਲਰ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ ਵਿੱਚ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਨੂੰ ਮੋਮੈਂਟੋ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ।

Advertisement

25 ਅਧਿਆਪਕਾਂ ਨੂੰ ਵੰਡੀਆਂ 9.25 ਲੱਖ ਦੀਆਂ ਐੱਫਡੀਜ਼

ਧਾਰੀਵਾਲ (ਪੱਤਰ ਪ੍ਰੇਰਕ): ਬਾਬਾ ਆਇਆ ਸਿੰਘ ਰਿਆੜਕੀ ਕਾਲਜ ਤੁਗਲਵਾਲਾ ਵੱਲੋਂ ਅਧਿਆਪਕ ਦਿਵਸ ਮੌਕੇ ਮਿਹਨਤ, ਲਗਨ, ਸੇਵਾ, ਸਿਰੜ ਤੇ ਸ਼ਿੱਦਤ ਨਾਲ ਕੰਮ ਕਰਨ ਵਾਲੇ ਕਾਲਜ ਅਤੇ ਰਿਆੜਕੀ ਸਕੂਲ ਦੇ 25 ਅਧਿਆਪਕਾਂ ਨੂੰ 9.25 ਲੱਖ ਰੁਪਏ ਦੀਆਂ ਐੱਫਡੀਜ਼ ਨਾਲ ਨਿਵਾਜਿਆ ਗਿਆ। ਮੁੱਖ ਮਹਿਮਾਨ ਵਜੋਂ ਪੁੱਜੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਗੁਰਦਾਸਪੁਰ ਦੇ ਸੈਕਟਰੀ ਰਮਨੀਤ ਕੌਰ ਨੇ ਸਨਮਾਨਿਆ ਗਿਆ। ਕਾਲਜ ਪ੍ਰਿੰਸੀਪਲ ਸਵਰਨ ਸਿੰਘ ਵਿਰਕ ਨੇ ਦੱਸਿਆ ਕਿ ਪੰਜ ਅਧਿਆਪਕਾਂ ਨੂੰ ਇੱਕ-ਇੱਕ ਲੱਖ ਰੁਪਏ ਦੀਆਂ ਐੱਫਡੀਜ਼, ਪੰਜ ਅਧਿਆਪਕਾਂ ਨੂੰ 50-50 ਹਜ਼ਾਰ ਰੁਪਏ ਦੀ ਐੱਫਡੀਜ਼, ਪੰਜ ਅਧਿਆਪਕਾਂ ਨੂੰ 20-20 ਹਜ਼ਾਰ ਰੁਪਏ ਦੀ ਐੱਫਡੀਜ਼, ਪੰਜ ਅਧਿਆਪਕਾਂ ਨੂੰ 10-10 ਹਜ਼ਾਰ ਅਤੇ ਪੰਜ ਅਧਿਆਪਕਾਂ ਨੂੰ ਪੰਜ-ਪੰਜ ਹਜ਼ਾਰ ਰੁਪਏ ਦੀਆਂ ਐੱਫਡੀਜ਼ ਨਾਲ ਸਨਮਾਨਿਤ ਕੀਤਾ ਗਿਆ ਹੈ। ਅਖੀਰ ’ਚ ਪ੍ਰਿੰਸੀਪਲ ਸਵਰਨ ਸਿੰਘ ਵਿਰਕ, ਗਗਨਦੀਪ ਸਿੰਘ ਵਿਰਕ ਅਤੇ ਸਟੂਡੈਂਟ ਕਮੇਟੀ ਵੱਲੋਂ ਸਾਰੇ ਮਹਿਮਾਨਾਂ ਨੂੰ ਸਿਰੋਪਾਓ ਅਤੇ ਫੁਲਕਾਰੀ ਨਾਲ ਸਨਮਾਨ ਕੀਤਾ ਗਿਆ।

Advertisement
Advertisement