ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਟੀਚਰਜ਼ ਡੇਅ: ਸ਼ਾਨਦਾਰ ਸੇਵਾਵਾਂ ਵਾਲੇ ਅਧਿਆਪਕਾਂ ਦਾ ਸਨਮਾਨ

10:26 AM Sep 06, 2024 IST
ਸਕੂਲ ਆਫ ਐਮੀਨੈਂਸ ਵਿੱਚ ਪ੍ਰਿੰਸੀਪਲ ਮਨਦੀਪ ਕੌਰ ਸਕੂਲ ਦੇ ਸਨਮਾਨਿਤ ਅਧਿਆਪਕਾਂ ਨਾਲ।

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 5 ਸਤੰਬਰ
ਸਕੂਲ ਆਫ ਐਮੀਨੈਂਸ ਮਾਲ ਰੋਡ ’ਤੇ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜਨਮਦਿਨ ਨੂੰ ਸਮਰਪਿਤ ਅਧਿਆਪਕ ਦਿਸਵ ਮਨਾਇਆ ਗਿਆ। ਇਸ ਮੌਕੇ ਸਿੱਖਿਆ ਦੇ ਖੇਤਰ ਵਿੱਚ ਯੋਗਦਾਨ ਲਈ ਸਕੂਲ ਦੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ। ਵਿਦਿਆਰਥੀਆਂ ਵਲੋਂ ਇਸ ਮੌਕੇ ਸਵੇਰ ਦੀ ਸਭਾ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਅਧਿਆਪਕਾਂ ਨੂੰ ਸਮਰਪਿਤ ਸ਼ਾਨਦਾਰ ਸਕਿਟ ਦੀ ਪੇਸ਼ਕਾਰੀ ਕੀਤੀ ਗਈ। ਉਨ੍ਹਾਂ ਕਵਿਤਾਵਾਂ ਅਤੇ ਭਾਸ਼ਣ ਰਾਹੀਂ ਆਪਣੇ ਅਧਿਆਪਕਾਂ ਨੂੰ ਨਮਨ ਕੀਤਾ। ਸਕੂਲ ਪ੍ਰਿੰਸੀਪਲ ਮਨਦੀਪ ਕੌਰ ਨੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਧਿਆਪਕ ਦਿਵਸ ਅਧਿਆਪਕਾਂ ਦੀ ਪ੍ਰਸ਼ੰਸਾ ਲਈ ਇੱਕ ਵਿਸ਼ੇਸ਼ ਦਿਨ ਹੈ। ਅਧਿਆਪਕ ਰਾਸ਼ਟਰ ਨਿਰਮਾਤਾ ਹਨ ਅਤੇ ਸਮਾਜ ਦੇ ਸਕਾਰਆਤਮਕ ਨਿਰਮਾਣ ਵਿੱਚ ਮੁਢਲੀ ਭੁਮਿਕਾ ਨਿਭਾਉਂਦੇ ਹਨ। ਉਨ੍ਹਾਂ ਦੇ ਯੋਗਦਾਨ ਨੂੰ ਕਦੇ ਵੀ ਭੁੱਲਿਆ ਨਹੀਂ ਜਾ ਸਕਦਾ। ਇਸ ਮੌਕੇ ਮਾਲ ਰੋਡ ਸਕੂਲ ਦੇ ਕੰਪਿਊਟਰ ਅਧਿਆਪਕ ਪਰਮ ਆਫਤਾਬ ਸਿੰਘ ਨੂੰ ਆਲਮੀ ਪੰਜਾਬੀ ਵਿਰਾਸਤ ਫਾਊਂਡੇਸ਼ਨ ਵੱਲੋਂ ਵਿਦਿਅਕ ਖੇਤਰ ਵਿਚ ਸੇਵਾਵਾਂ ਦੇਣ ਲਈ ਸਨਮਾਨਿਤ ਕੀਤਾ ਗਿਆ।
ਜਲੰਧਰ (ਪੱਤਰ ਪ੍ਰੇਰਕ): ਐੱਸਡੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਆਦਮਪੁਰ ਵਿੱਚ ਪ੍ਰਿੰਸੀਪਲ ਬਿੰਦੂ ਸ਼ਿੰਗਾਰੀ ਦੀ ਦੇਖ ਰੇਖ ਹੇਠ ਅਧਿਆਪਕ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਦੇਸ਼ ਦੇ ਸਾਬਕਾ ਰਾਸ਼ਟਰਪਤੀ ਸਰਵਪੱਲੀ ਰਾਧਾਕ੍ਰਿਸ਼ਨਨ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਬਾਅਦ ਵਿੱਚ ਵਿਦਿਆਰਥੀਆਂ ਵੱਲੋਂ ਸਕੂਲ ਦੇ ਅਧਿਆਪਕਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਸਭਿਚਾਰਕ ਪ੍ਰੋਗਾਮ ਵੀ ਕੀਤਾ। ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਚ ‘ਅਧਿਆਪਕ ਦਿਵਸ’ ਮਨਾਇਆ ਗਿਆ। ਬਾਬਾ ਜਨਕ ਸਿੰਘ, ਚਾਂਸਲਰ ਬਾਬਾ ਮਨਮੋਹਨ ਸਿੰਘ ਦੀ ਪ੍ਰੇਰਨਾ ਨਾਲ ਅਤੇ ਉਪ-ਕੁਲਪਤੀ ਡਾ. ਧਰਮਜੀਤ ਸਿੰਘ ਪਰਮਾਰ ਤੇ ਹਰਦਮਨ ਸਿੰਘ ਮਿਨਹਾਸ (ਸਕੱਤਰ) ਦੀ ਅਗਵਾਈ ਵਿਚ ਮਨਾਇਆ ਗਿਆ। ਸਮਾਰੋਹ ਦੀ ਸ਼ੁਰੂਆਤ ਪ੍ਰੋ. ਕੈਲਾਸ਼, ਨਵਪ੍ਰੀਤ ਕੌਰ ਅਤੇ ਉਨ੍ਹਾਂ ਦੇ ਸਾਥੀਆਂ ਨੇ ਗੁਰਮਤਿ ਸ਼ਬਦ ਗਾਇਨ ਨਾਲ ਕੀਤੀ। ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਧਰਮਜੀਤ ਸਿੰਘ ਪਰਮਾਰ ਨੇ ‘ਅਧਿਆਪਕ ਦਿਵਸ’ ਦੀ ਵਧਾਈ ਦਿੱਤੀ। ਡਾ. ਹਰਪ੍ਰੀਤ ਸਿੰਘ ਨੇ ਮੰਚ ਸੰਚਾਲਨ ਦੀ ਭੂਮਿਕਾ ਨਿਭਾਈ। ਐੱਮਆਰ ਸਕੂਲ ਆਦਮਪੁਰ ਵਿੱਚ ਰਮਾ ਮਹਿਲ ਆਡੀਟੋਰੀਅਮ ਵਿੱਚ ਅਧਿਆਪਕ ਦਿਵਸ ਮਨਾਇਆ ਗਿਆ। ਇੰਜ ਹੀ ਮੇਹਰ ਚੰਦ ਪੋਲੀਟੈਕਨਿਕ ਕਾਲਜ ਵਿੱਚ ਅਧਿਆਪਕ ਦਿਵਸ ਪ੍ਰਿੰਸੀਪਲ ਡਾ. ਜਗਰੂਪ ਸਿੰੰਘ ਦੀ ਰਹਿਨੁਮਾਈ ਹੇਠ ਮਨਾਇਆ ਗਿਆ। ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੇ ਸਭਨਾ ਨੂੰ ਵਧਾਈ ਦਿੱਤੀ।
ਬੰਗਾ (ਪੱਤਰ ਪ੍ਰੇਰਕ): ‘ਅਧਿਆਪਕ ਦਿਵਸ’ ਮੌਕੇ ਗੁਰੂ ਨਾਨਕ ਪੈਰਾਮੈਡੀਕਲ ਕਾਲਜ ਢਾਹਾਂ ਕਲੇਰਾਂ ਵਿੱਚ ‘ਅਹਿਦ ਦਿਵਸ’ ਵਜੋਂ ਮਨਾਇਆ ਗਿਆ। ਸਾਰੀਆਂ ਕਲਾਸਾਂ ਵਿੱਚ ਵਿਦਿਆਰਥੀਆਂ ਵੱਲੋਂ ਅਧਿਆਪਕਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਅਧਿਆਪਕ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ। ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਇਸ ਮੌਕੇ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।
ਇਸ ਮੌਕੇ ਟਰੱਸਟ ਦੇ ਫਾਇਨਾਂਸ ਸਕੱਤਰ ਅਮਰਜੀਤ ਸਿੰਘ ਕਲੇਰ ਅਤੇ ਦਫ਼ਤਰ ਸੁਪਰਡੈਂਟ ਮਹਿੰਦਰਪਾਲ ਸਿੰਘ ਵੀ ਸ਼ਾਮਲ ਸਨ। ਕਾਲਜ ਦੇ ਵਾਈਸ ਪ੍ਰਿੰਸੀਪਲ ਰਾਜਦੀਪ ਥਿਡਵਾਰ ਨੇ ਅਧਿਆਪਕ ਖਿੱਤੇ ਨਾਲ ਜੁੜਨ ’ਤੇ ਮਾਣ ਮਹਿਸੂਸ ਕੀਤਾ।

Advertisement

ਬ੍ਰਿਟਿਸ਼ ਵਿਕਟੋਰੀਆ ਸਕੂਲ ਵਿੱਚ ਸਮਾਗਮ ਕਰਵਾਇਆ

ਅਧਿਆਪਕ ਦਿਵਸ ਮੌਕੇ ਕੇਕ ਕੱਟਦੇ ਹੋਏ ਸਕੂਲ ਪ੍ਰਬੰਧਕ।

ਸ੍ਰੀ ਗੋਇੰਦਵਾਲ ਸਾਹਿਬ: ਵਿੱਦਿਅਕ ਸੰਸਥਾ ਬ੍ਰਿਟਿਸ਼ ਵਿਕਟੋਰੀਆ ਸਕੂਲ ਵਿੱਚ ਅੱਜ ਅਧਿਆਪਕ ਦਿਵਸ ਮਨਾਇਆ ਗਿਆ। ਪ੍ਰੋਗਾਰਮ ਦੀ ਸ਼ੁਰੂਆਤ ’ਚ ਬੱਚਿਆਂ ਤੇ ਸਮੂਹ ਸਟਾਫ ਵੱਲੋਂ ਭਾਰਤ ਦੇ ਦੂਜੇ ਰਾਸ਼ਟਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਨੂੰ ਸ਼ਰਧਾਂਜਲੀ ਭੇਟ ਕਰਕੇ ਕੀਤੀ ਗਈ। ਇਸ ਮੌਕੇ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਦਿਆਂ ਕਵਿਤਾਵਾਂ, ਗੀਤ, ਭੰਗੜੇ ਅਤੇ ਗਿੱਧੇ ਆਦਿ ਦੀ ਪੇਸ਼ਕਾਰੀ ਕੀਤੀ ਗਈ। ਇਸ ਮੌਕੇ ਸਕੂਲ ਅਧਿਆਪਕਾਂ ਨੇ ਵੀ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਖੂਬ ਰੰਗ ਬੰਨ੍ਹਿਆ। ਸਕੂਲ ਮੈਨੇਜਮੈਂਟ ਵੱਲੋਂ ਅਧਿਆਪਕਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਚੇਅਰਮੈਨ ਛਿੰਦਰਪਾਲ ਸਿੰਘ, ਪ੍ਰਧਾਨ ਅਰਸ਼ਦੀਪ ਸਿੰਘ, ਐੱਮਡੀ ਸਾਹਿਲ ਪੱਬੀ ਅਤੇ ਪ੍ਰਿੰਸੀਪਲ ਰਾਧਿਕਾ ਅਰੋੜਾ ਨੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਮੁਬਾਰਕਾਂ ਦਿੱਤੀਆ। -ਪੱਤਰ ਪ੍ਰੇਰਕ

Advertisement
Advertisement