For the best experience, open
https://m.punjabitribuneonline.com
on your mobile browser.
Advertisement

ਟੀਚਰਜ਼ ਡੇਅ: ਅਧਿਆਪਕਾਂ ਦਾ ਸਨਮਾਨ

08:50 AM Sep 06, 2023 IST
ਟੀਚਰਜ਼ ਡੇਅ  ਅਧਿਆਪਕਾਂ ਦਾ ਸਨਮਾਨ
ਅਧਿਆਪਕਾਂ ਨੂੰ ਸਨਮਾਨਦੇ ਹੋਏ ਮੁੱਖ ਮਹਿਮਾਨ ਡਾ. ਗੁਨਿੰਦਰਜੀਤ ਸਿੰਘ ਜਵੰਧਾ ਤੇ ਪ੍ਰਬੰਧਕ। ਫੋਟੋ: ਲਾਲੀ।
Advertisement

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 5 ਸਤੰਬਰ
ਸੰਗਰੂਰ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਵੱਲੋਂ ਅਧਿਆਪਕ ਦਿਵਸ ਨੂੰ ਸਮਰਪਿਤ ਸਨਮਾਨ ਸਮਾਰੋਹ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਹਾਲ ਵਿੱਚ ਰਾਜ ਕੁਮਾਰ ਅਰੋੜਾ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ ਜਿਸ ਵਿੱਚ ਇਨਫੋਟੈਕ ਦੇ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਜਵੰਧਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਮੰਚ ਸੰਚਾਲਨ ਦੌਰਾਨ ਐਸੋਸੀਏਸ਼ਨ ਦੇ ਚੇਅਰਮੈਨ ਰਵਿੰਦਰ ਸਿੰਘ ਗੁੱਡੂ ਨੇ ਅਧਿਆਪਕ ਵਰਗ ਨੂੰ ਅਧਿਆਪਕ ਦਿਵਸ ਦੀਆਂ ਵਧਾਈਆਂ ਦਿੱਤੀਆਂ। ਸਮਾਗਮ ਵਿੱਚ ਬਲਜੀਤ ਸ਼ਰਮਾ, ਜਸਪਾਲ ਸ਼ਰਮਾ, ਨੈਸ਼ਨਲ ਐਵਾਰਡੀ ਸਤਦੇਵ ਸ਼ਰਮਾ, ਲਾਜ ਦੇਵੀ, ਪ੍ਰੋ. ਸੁਰੇਸ਼ ਗੁਪਤਾ, ਸ਼ੋਭਾ ਗੁਪਤਾ, ਡਾ. ਨਰਵਿੰਦਰ ਕੌਸ਼ਲ, ਡਾ. ਸੁਨੀਤਾ ਰਾਣੀ, ਬਾਲ ਕ੍ਰਿਸ਼ਨ, ਰਤਨਾ ਦੇਵੀਠ, ਓਮ ਪ੍ਰਕਾਸ਼ ਅਰੋੜਾ, ਰਜਿੰਦਰ ਸਿੰਘ ਚੰਗਾਲ, ਓਮ ਪ੍ਰਕਾਸ਼ ਗਰੋਵਰ, ਅਵਿਨਾਸ਼ ਸ਼ਰਮਾ, ਮੈਡਮ ਚੰਚਲ ਗਰਗ, ਮੈਡਮ ਨਿਰਮਲ ਕੌਰ, ਪੁਸ਼ਪਾ ਸ਼ਰਮਾ, ਰੀਟਾ ਗੋਇਲ, ਨਿਰਮਲ ਦਾਨੀਆ, ਇੰਦਰਪਾਲ ਕੌਰ, ਚੰਚਲ ਗਰਗ,ਪਰਮਜੀਤ ਕੌਰ, ਊਸ਼ਾ ਰਾਣੀ ਸੱਚਦੇਵਾ, ਪੁਸ਼ਪਾ ਸ਼ਰਮਾ, ਅਵਿਨਾਸ਼ ਸ਼ਰਮਾ, ਨਰਿੰਦਰ ਕੁਮਾਰ ਕੌਸ਼ਲ, ਮਦਨ ਗੋਪਾਲ ਸੋਢੀ, ਮਦਨ ਲਾਲ, ਕਮਲਾ ਦੇਵੀ, ਕਿਰਨ ਗਰਗ, ਵਿਜੇ ਸ਼ਕਤੀ, ਮਾਸਟਰ ਨੰਦ ਲਾਲ ਗਾਂਧੀ, ਰਾਮ ਪ੍ਰਕਾਸ਼ ਸ਼ਰਮਾ, ਨੰਦ ਲਾਲ ਮਲਹੋਤਰਾ, ਵਿਨੇ ਕੁਮਾਰ ਗੁਲਾਟੀ, ਪਰਮਜੀਤ ਕੌਰ, ਕ੍ਰਿਸ਼ਨ ਕੁਮਾਰ, ਅਮਰਜੀਤ ਵਾਹਵਾ, ਕਰਨੈਲ ਸਿੰਘ ਆਦਿ ਅਧਿਆਪਕ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।
ਪਾਤੜਾਂ (ਪੱਤਰ ਪ੍ਰੇਰਕ): ਇੱਥੇ ਡੀਏਵੀ ਪਬਲਿਕ ਸਕੂਲ ਦੀ ਪ੍ਰਿੰਸੀਪਲ ਮੀਨਾ ਥਾਪਰ ਦੀ ਅਗਵਾਈ ਵਿੱਚ ਮਹਾਂਰਿਸ਼ੀ ਦਇਆਨੰਦ ਹਾਊਸ ਦੇ ਅਧਿਆਪਕਾਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਅਧਿਆਪਕ ਦਿਵਸ ’ਤੇ ਸਮਾਗਮ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਸਰਵਪੱਲੀ ਡਾ. ਰਾਧਾ ਕ੍ਰਿਸ਼ਨਨ ਦੀ ਤਸਵੀਰ ’ਤੇ ਫੁੱਲ ਮਾਲਾਵਾਂ ਚੜ੍ਹਾ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਸਕੂਲ ਮੁਖੀ ਸਾਰੇ ਅਧਿਆਪਕਾਂ ਨੂੰ ਬੱਚਿਆਂ ਦੁਆਰਾ ਹੱਥਾਂ ਨਾਲ ਬਣਾਏ ਕਾਰਡ ਦੇ ਕੇ ਸਨਮਾਨਿਤ ਕੀਤਾ।
ਲਹਿਰਾਗਾਗਾ (ਪੱਤਰ ਪ੍ਰੇਰਕ): ਕੇਸੀਟੀ ਕਾਲਜ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ ਫਤਿਹਗੜ੍ਹ ਦੇ ਵਿਦਿਆਰਥੀਆਂ ਨੇ ਅਧਿਆਪਕ ਦਿਵਸ ਮਨਾਇਆ। ਪ੍ਰੋਗਰਾਮ ਦੀ ਸ਼ੁਰੁਆਤ ਕਾਲਜ ਸਕੱਤਰ ਰਾਮ ਗੋਪਾਲ ਗਰਗ ਨੇ ਦੀਪ ਜਗਾ ਕੇ ਕੀਤੀ। ਇਸ ਮੌਕੇ ਵਿਦਿਆਰਥੀਆਂ ਨੇ ਅਧਿਆਪਕ ਦਿਵਸ ’ਤੇ ਵੱਖ ਵੱਖ ਭਾਸ਼ਣ ਦਿੱਤੇ। ਲਵਪ੍ਰੀਤ ਕੌਰ ਅਤੇ ਰਚਨਾ ਨੇ ਅਧਿਆਪਕ ਦਿਵਸ ਦੀ ਮਹੱਤਤਾ ਬਾਰੇ ਦੱਸਿਆ। ਕਾਲਜ ਚੇਅਰਮੈਨ ਮੌਂਟੀ ਗਰਗ ਨੇ ਵਿਦਿਆਰਥੀਆਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੱਤੀ।
ਸੰਦੌੜ (ਪੱਤਰ ਪ੍ਰੇਰਕ): ਸਾਹਿਬਜ਼ਾਦਾ ਅਜੀਤ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਚੱਕ ਸੇਖੂਪੁਰ ਕਲਾਂ ਵਿੱਚ ਬੱਚਿਆਂ ਵੱਲੋਂ ਆਪਣੇ ਅਧਿਆਪਕਾਂ ਦੇ ਸਨਮਾਨ ਵਿੱਚ ਕੇਕ ਕੱਟਿਆ ਗਿਆ। ਬੱਚਿਆਂ ਨੇ ਆਪਣੇ ਮਨ ਪਸੰਦ ਅਧਿਆਪਕ ਦੀ ਭੂਮਿਕਾ ਨਿਭਾਈ। ਬੱਚਿਆਂ ਨੂੰ ਸੰਬੋਧਨ ਕਰਦਿਆਂ ਅਧਿਆਪਕਾਂ ਨੇ ਕਿਹਾ ਕਿ ਇਕ ਅਧਿਆਪਕ ਸੜਕ ਵਰਗਾ ਹੁੰਦਾ ਹੈ ਆਪ ਉਹ ਉੱਥੇ ਹੀ ਰਹਿੰਦਾ ਹੈ ਪਰ ਬੱਚਿਆਂ ਨੂੰ ਆਪਣੀ ਮੰਜ਼ਿਲ ਤੱਕ ਜ਼ਰੂਰ ਪਹੁੰਚਾ ਦਿੰਦਾ ਹੈ। ਇਸ ਮੌਕੇ ਡਾਇਰੈਕਟਰ ਬੀਕੇ ਮਹਿਤਾ ਨੇ ਬੱਚਿਆਂ ਵੱਲੋਂ ਕੀਤੇ ਇਨ੍ਹਾਂ ਕਾਰਜਾਂ ਦੀ ਸ਼ਲਾਘਾ ਕੀਤੀ।
ਮਾਲੇਰਕੋਟਲਾ (ਨਿੱਜੀ ਪੱਤਰ ਪ੍ਰੇਰਕ): ਇੱਥੇ ਸਰਕਾਰੀ ਕਾਲਜ ਵਿੱਚ ਪ੍ਰਿੰਸੀਪਲ ਪ੍ਰੋ. (ਡਾ.) ਬਰਜਿੰਦਰ ਸਿੰਘ ਟੌਹੜਾ ਦੀ ਅਗਵਾਈ ਵਿੱਚ ਅਧਿਆਪਕ ਦਿਵਸ ਮੌਕੇ ਯੂਥ ਕਲੱਬ, ਐਨ.ਐਸ.ਐਸ., ਐਨ.ਸੀ.ਸੀ. ਅਤੇ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਸੈਮੀਨਾਰ ਕੀਤਾ ਗਿਆ। ਯੂਥ ਕੋਆਰਡੀਨੇਟਰ ਡਾ. ਪ੍ਰਿਤਪਾਲ ਕੌਸ਼ਿਕ ਨੇ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜੀਵਨ ਅਤੇ ਪ੍ਰਾਪਤੀਆਂ ਸਬੰਧੀ ਜਾਣਕਾਰੀ ਦਿੱਤੀ। ਕਾਲਜ ਪ੍ਰਿੰਸੀਪਲ ਪ੍ਰੋ. ਡਾ. ਬਰਜਿੰਦਰ ਸਿੰਘ ਟੌਹੜਾ ਨੇ ਵਿਦਿਆਰਥੀਆਂ ਨੂੰ ਨੈਤਿਕ ਸਿੱਖਿਆ ਗ੍ਰਹਿਣ ਕਰਨ ਦੀ ਅਪੀਲ ਕੀਤੀ।
ਰਾਜਪੁਰਾ (ਨਿੱਜੀ ਪੱਤਰ ਪ੍ਰੇਰਕ): ਇੱਥੇ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ (ਪੀ.ਐੱਮ.ਐਨ) ਰਾਜਪੁਰਾ ਵਿੱਚ ਵਿਦਿਆਰਥੀਆਂ ਵੱਲੋਂ ਅਧਿਆਪਕ ਦਿਵਸ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਵੱਲੋਂ ਸਮਾਗਮ ਕੀਤਾ ਗਿਆ। ਸਮਾਗਮ ਦੌਰਾਨ ਕਾਲਜ ਪ੍ਰਿੰਸੀਪਲ ਡਾ. ਚੰਦਰ ਪ੍ਰਕਾਸ਼ ਮੁੱਖ ਮਹਿਮਾਨ ਅਤੇ ਡਾ. ਰਜੀਵ ਬਾਹੀਆ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ।
ਧੂਰੀ (ਨਿੱਜੀ ਪੱਤਰ ਪ੍ਰੇਰਕ): ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਧੂਰੀ ਵਿੱਚ ਅਧਿਆਪਕ ਦਿਵਸ ਮੌਕੇ ਪ੍ਰਿੰਸੀਪਲ ਮਨਜੀਤ ਕੌਰ, ਲੈਕਚਰਾਰ ਅਵਤਾਰ ਸਿੰਘ ਤੇ ਲੈਕਚਰਾਰ ਰਾਮ ਚੰਦ ਸ਼ਰਮਾ ਨੂੰ ਭਾਈ ਜੈਤਾ ਰੰਘਰੇਟਾ ਭਾਈ ਜੀਵਨ ਸਿੰਘ ਸੁਸਾਇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਸਰਪ੍ਰਸਤ ਜਗਮੇਲ ਸਿੰਘ, ਪ੍ਰਧਾਨ ਸੰਤ ਸਿੰਘ ਅਤੇ ਜਨਰਲ ਸਕੱਤਰ ਪਰਸਨ ਸਿੰਘ ਨੇ ਅਧਿਆਪਕਾਂ ਦੀ ਵਡਿਆਈ ਕੀਤੀ।

Advertisement

ਤਿੰਨ ਮਹੀਨਿਆਂ ਤੋਂ ਟੈਂਕੀ ’ਤੇ ਡਟੇ ਅਧਿਆਪਕ ਇੰਦਰਜੀਤ ਦਾ ਸਨਮਾਨ

ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਅਧਿਆਪਕ ਦਿਵਸ ਮੌਕੇ ਪੰਜਾਬ ਦੀਆਂ ਜਮਹੂਰੀ ਜਥੇਬੰਦੀਆਂ ਦੇ ਆਗੂਆਂ ਵੱਲੋਂ ਪਿਛਲੇ ਲੱਗਭੱਗ 3 ਮਹੀਨਿਆਂ ਤੋਂ ਖੁਰਾਣਾ ਟੈਂਕੀ ਤੇ ਕੱਚੇ ਅਧਿਆਪਕਾਂ ਦੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਇੰਦਰਜੀਤ ਸਿੰਘ ਡੈਲੂਆਣਾ ਦਾ ਸਨਮਾਨ ਕੀਤਾ ਗਿਆ। ਜਮੂਹਰੀ ਜਥੇਬੰਦੀਆਂ ਦੇ ਆਗੂ ਮਾਲਵਿੰਦਰ ਸਿੰਘ ਸੰਧੂ, ਊਧਮ ਸਿੰਘ ਸੰਤੌਖਪੁਰਾ, ਫਕੀਰ ਸਿੰਘ ਟਿੱਬਾ, ਦੇਵੀ ਦਿਆਲ, ਸਤਵੰਤ ਸਿੰਘ ਆਲਮਪੁਰ ਅਤੇ ਸਰਬਜੀਤ ਸਿੰਘ ਪੁੰਨਾਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੱਚੇ ਅਧਿਆਪਕਾਂ ਨਾਲ ਧੋਖਾ ਕਰਕੇ ਇਨ੍ਹਾਂ ਦੀ ਸਿਰਫ ਤਨਖਾਹ ਵਿੱਚ ਵਾਧਾ ਕੀਤਾ ਹੈ। ਪੰਜਾਬ ਵਿੱਚ ਥਾਂ-ਥਾਂ ਬੇਰੁਜਗਾਰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਹਨ।

Advertisement

Advertisement
Author Image

joginder kumar

View all posts

Advertisement