ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਦਿਅਕ ਸੰਸਥਾਵਾਂ ਵਿੱਚ ਅਧਿਆਪਕ ਦਿਵਸ ਮਨਾਇਆ

10:24 AM Sep 06, 2023 IST
ਰਾੜਾ ਸਾਹਿਬ ਵਿੱਚ ਸੰਬੋਧਨ ਕਰਦੇ ਹੋਏ ਮਨਿੰਦਰਜੀਤ ਸਿੰਘ ਬੈਨੀਪਾਲ। -ਫੋਟੋ: ਜੱਗੀ

ਖੇਤਰੀ ਪ੍ਰਤੀਨਿਧ
ਲੁਧਿਆਣਾ, 5 ਸਤੰਬਰ
ਸਪਰਿੰਗ ਡੇਲ ਪਬਲਿਕ ਸਕੂਲ ਵਿੱਚ ਅਧਿਆਪਕ ਦਿਵਸ ਮਨਾਇਆ ਗਿਆ। ਇਸ ਮੌਕੇ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਬੱਚਿਆਂ ਨੇ ਅਧਿਆਪਕਾਂ ਲਈ ਸੋਹਣੇ ਵਧਾਈ ਕਾਰਡ ਤਿਆਰ ਕੀਤੇ। ਵਿਦਿਆਰਥੀਆਂ ਨੂੰ ਅਧਿਆਪਕ ਦਿਵਸ ਦੇ ਪਿਛੋਕੜ ਅਤੇ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ। ਸਕੂਲ ਦੀ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਅਤੇ ਡਾਇਰੈਕਟਰ ਕਮਲਪ੍ਰੀਤ ਕੌਰ ਨੇ ਸਮੂਹ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਅਨਿਲ ਕੁਮਾਰ ਸ਼ਰਮਾ ਨੇ ਵੀ ਇਸ ਮੌਕੇ ਸੰਬੋਧਨ ਕੀਤਾ।
ਮੰਡੀ ਅਹਿਮਦਗੜ੍ਹ (ਪੱਤਰ ਪ੍ਰੇਰਕ): ਸਥਾਨਕ ਸ਼ਹਿਰ ਅਤੇ ਲਾਗਲੇ ਪਿੰਡਾਂ ਵਿੱਚ ਡਾ: ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜਨਮ ਦਿਨ ਨੂੰ ਅਧਿਆਪਕ ਦਿਵਸ ਵਜੋਂ ਮਨਾਇਆ ਗਿਆ। ਵੱਖ-ਵੱਖ ਥਾਈਂ ਕਰਵਾਏ ਗਏ ਸਮਾਗਮਾਂ ਦੌਰਾਨ ਅਧਿਆਪਕਾਂ ਨੇ ਆਪਣੇ-ਆਪਣੇ ਅਦਾਰਿਆਂ ਦੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰ ’ਤੇ ਮੁਕਾਬਲੇ ਲਈ ਤਿਆਰ ਕਰਕੇ ਸਮਾਜ ਦੇ ਸੁਧਾਰ ਲਈ ਆਪਣਾ ਜੀਵਨ ਸਮਰਪਿਤ ਕਰਨ ਦਾ ਪ੍ਰਣ ਲਿਆ। ਪ੍ਰਬੰਧਕਾਂ ਨੇ ਅਧਿਆਪਕਾਂ ਅਤੇ ਸਿੱਖਿਆ ਸ਼ਾਸਤਰੀਆਂ ਨੂੰ ਉਨ੍ਹਾਂ ਦੀ ਕਾਰਗੁਜਾਰੀ ਲਈ ਸਨਮਾਨਿਤ ਕੀਤਾ। ਬ੍ਰਹਮਕੁਮਾਰੀ ਪਾਠਸ਼ਾਲਾ ਵਿੱਚ ਇੱਕ ਪ੍ਰੇਰਣਾਦਾਇਕ ਅਤੇ ਸ਼ਰਧਾਮਈ ਪ੍ਰੋਗਰਾਮ ਕਰਵਾਇਆ ਗਿਆ। ਸਕੂਲੀ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਸ਼ੌਕਤ ਅਲੀ ਅਤੇ ਦਵਿੰਦਰ ਪੁਰਬਾ ਦੀ ਅਗਵਾਈ ਹੇਠ ਅਕਾਲ ਚੈਰਿਟੀ ਕਲੱਬ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹੇਰਨਾ ਕਲਾਂ ਵਿੱਚ ਸਮਾਗਮ ਕਰਵਾਇਆ ਗਿਆ | ਸਾਬਕਾ ਡੀਈਓ ਸਰਬਜੀਤ ਸਿੰਘ ਅਤੇ ਸਾਬਕਾ ਪ੍ਰਿੰਸੀਪਲ ਪਰਮਿੰਦਰ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।
ਪਾਇਲ (ਪੱਤਰ ਪ੍ਰੇਰਕ): ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਕਰਮਸਰ ਰਾੜਾ ਸਾਹਿਬ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ ਜੋ ਮੌਜੂਦਾ ਮੁਖੀ ਸੰਤ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆ ਦੀ ਅਗਵਾਈ ਹੇਠ ਚੱਲ ਰਿਹਾ ਹੈ। ਇਸ ਪ੍ਰੋਗਰਾਮ ਦਾ ਸੰਚਾਲਨ ਐਕਟੀਵਿਟੀ ਇੰਚਾਰਜ ਅਧਿਆਪਕਾ ਸੁਨੀਤਾ ਪਾਲ ਵੱਲੋਂ ਕੀਤਾ ਗਿਆ।ਗਿਆਰ੍ਹਵੀਂ ਜਮਾਤ ਦੀ ਵਿਦਿਆਰਥਣ ਹਰਸਿਮਰਨਪ੍ਰੀਤ ਕੌਰ ਤੇ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਗੁਰਲੀਨ ਕੌਰ ਨੇ ਅਧਿਆਪਕ ਦਿਵਸ ਬਾਰੇ ਚਾਨਣਾ ਪਾਇਆ। ਇਸ ਮੌਕੇ ਪ੍ਰਿੰਸੀਪਲ ਡਾਕਟਰ ਧੀਰਜ ਕੁਮਾਰ ਥਪਲਿਆਲ ਅਤੇ ਮੈਨੇਜਮੈਂਟ ਕਮੇਟੀ ਦੇ ਮੈਂਬਰ ਮਨਿੰਦਰਜੀਤ ਸਿੰਘ ਬੈਨੀਪਾਲ ਨੇ ਵੀ ਸੰਬੋਧਨ ਕੀਤਾ।

Advertisement

ਵਿਦਿਆਰਥੀਆਂ ਨੂੰ ਚੰਗਾ ਅਧਿਆਪਕ ਬਣਨ ਦਾ ਸੱਦਾ

ਸਮਰਾਲਾ (ਪੱਤਰ ਪ੍ਰੇਰਕ): ਇੱਥੇ ਐੱਮਏਐੱਮ ਪਬਲਿਕ ਸਕੂਲ ਸਮਰਾਲਾ ਵਿੱਚ ਅਧਿਅਆਪਕ ਦਿਵਸ ਮਨਾਇਆ ਗਿਆ। ਇਸ ਮੌਕੇ ਅਧਿਆਪਕਾਂ ਵੱਲੋਂ ਪ੍ਰਾਰਥਨਾ ਸਭਾ ਵਿੱਚ ਮੂਲ ਮੰਤਰ ਦਾ ਪਾਠ ਕੀਤਾ ਗਿਆ। ਇਸ ਤੋਂ ਬਾਅਦ ਅਧਿਆਪਕਾਂ ਵੱਲੋਂ ਕਵਿਤਾਵਾਂ ਸੁਣਾਈਆਂ ਗਈਆਂ ਤੇ ਭਾਸ਼ਣ ਦਿੱਤਾ ਗਿਆ। ਗਿਆਰ੍ਹਵੀਂ ਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵੱਲੋ ਅਧਿਆਪਕ ਬਣ ਕੇ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਨੂੰ ਨਿਭਾਇਆ ਗਿਆ। ਪ੍ਰਿੰਸੀਪਲ ਮੋਨਿਕਾ ਮਲਹੋਤਰਾ ਨੇ ਵਿਦਿਆਰਥੀਆਂ ਨੂੰ ਅਧਿਆਪਕ ਦਿਵਸ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਇੱਕ ਚੰਗਾ ਅਧਿਆਪਕ ਤੇ ਚੰਗਾ ਨਾਗਰਿਕ ਬਣਨ ਦਾ ਸੰਦੇਸ਼ ਦਿੱਤਾ। ਸਕੂਲ ਦੀ ਮੈਨੇਜਮੈਂਟ ਵੱਲੋ ਅਧਿਆਪਕਾਂ ਲਈ ਖਾਣ ਪੀਣ ਦਾ ਪ੍ਰਬੰਧ ਕੀਤਾ ਗਿਆ।

Advertisement
Advertisement