ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਕੂਲਾਂ ਵਿੱਚ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ

07:31 AM Sep 07, 2024 IST
ਅਧਿਆਪਕ ਦਿਵਸ ਮੌਕੇ ਅਕਾਲ ਸਹਾਇ ਅਕੈਡਮੀ ਦੇ ਅਧਿਆਪਕ।

ਰਮੇਸ਼ ਭਾਰਦਵਾਜ
ਲਹਿਰਾਗਾਗਾ, 6 ਸਤੰਬਰ
ਅਕਾਲ ਸਹਾਇ ਅਕੈਡਮੀ ਗ੍ਰੀਨ ਪਾਰਕ, ਭੂਟਾਲ ਕਲਾ ਅਤੇ ਪੰਜਾਬ ਪਬਲਿਕ ਸਕੂਲ ਰਾਏਧੜਾਣਾ ਵਿੱਚ ਪ੍ਰਿੰਸੀਪਲ ਪ੍ਰਦੀਪ ਕੌਰ ਦੀ ਅਗਵਾਈ ਵਿੱਚ ਅਧਿਆਪਕ ਦਿਵਸ ਮਨਾਇਆ ਗਿਆ। ਅਧਿਆਪਕ ਬਣੇ ਬੱਚਿਆਂ ਨੇ ਬੜੇ ਹੀ ਵਧੀਆ ਤਰੀਕੇ ਨਾਲ ਕਲਾਸਾਂ ਵਿੱਚ ਜਾ ਕੇ ਆਪਣੇ ਨਾਲ ਦੇ ਬੱਚਿਆਂ ਨੂੰ ਅਧਿਆਪਕਾ ਵਾਂਗ ਹੀ ਪੜ੍ਹਾਇਆ।
ਇਸ ਦੌਰਾਨ ਸਕੂਲ ਵੱਲੋਂ ਅਧਿਆਪਕਾ ਦਾ ਮਨੋਰੰਜਨ ਵੀ ਕਰਵਾਇਆ ਗਿਆ। ਇਸੇ ਤਰ੍ਹਾਂ ਇਥੇ ਸੈਂਟ ਸੋਲਜ਼ਰ ਪਬਲਿਕ ਸਕੂਲ ਲਹਿਰਾ ਗਾਗਾ ਦੇ ਵਿਦਿਆਰਥੀਆਂ ਨੇ ਅਧਿਆਪਕ ਦਿਵਸ ਮਨਾਇਆ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਐੱਮਡੀ ਰਾਜਿੰਦਰ ਕੁਮਾਰ ਸੋਨੂੰ ਨੇ ਕੀਤੀ। ਇਸ ਮੌਕੇ ਵਿਦਿਆਰਥੀਆਂ ਨੇ ਵੱਖ ਵੱਖ ਭਾਸ਼ਣ ਦਿੱਤੇ। ਜਿਸ ਵਿੱਚ ਪਿੰਕੀ ਰਾਣੀ ਅਤੇ ਦਮਨਪ੍ਰੀਤ ਕੌਰ ਵਿਦਿਆਰਥੀਆਂ ਨੇ ਅਧਿਆਪਕ ਦਿਵਸ ਦੀ ਮਹੱਤਤਾ ਬਾਰੇ ਦੱਸਿਆ। ਇਸ ਮੌਕੇ ਮੈਡਮ ਪੰਮੀ ਰਾਣੀ ਨੇ ਦੱਸਿਆ ਕਿ ਇਹ ਦਿਵਸ ਭਾਰਤ ਦੇ ਪੂਰਵ ਰਾਸ਼ਟਰਪਤੀ ਭਾਰਤ ਰਤਨ ਪ੍ਰਾਪਤ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਜੀ ਦੇ ਜਨਮ ਦਿਨ ਤੇ ਉਹਨਾਂ ਨੂੰ ਯਾਦ ਕਰਦਿਆਂ ਮਨਾਇਆ ਜਾਂਦਾ ਹੈ। ਇਸੇ ਤਰ੍ਹਾਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿੱਚ ਅਧਿਆਪਕ ਦਿਵਸ ਮਨਾਇਆ ਗਿਆ। ਜਿਸ ਵਿੱਚ ਨਗਰ ਕੌਂਸਲ ਦੇ ਪ੍ਰਧਾਨ ਅਤੇ ਨੈਸ਼ਨਲ ਐਵਾਰਡੀ ਅਧਿਆਪਕਾ ਕਾਂਤਾ ਗੋਇਲ ਵੱਲੋ ਮੁੱਖ ਮਹਿਮਾਨ ਵੱਜੋ ਸ਼ਿਰਕਤ ਕੀਤੀ ਗਈ। ਕਾਂਤਾ ਗੋਇਲ ਨੇ ਸਮੂਹ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਸਕੂਲ ਜਲਦੀ ਕਿਸੇ ਖੁੱਲ੍ਹੀ ਸਥਾਨ ਉੱਪਰ ਸਿਫ਼ਟ ਕੀਤਾ ਜਾਵੇਗਾ। ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

Advertisement

Advertisement