ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਕੂਲਾਂ ਤੇ ਕਾਲਜਾਂ ਵਿੱਚ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ

08:10 AM Sep 08, 2024 IST
ਧੂਰੀ ਦੇ ਡੀਏਵੀ ਸਕੂਲ ਵਿੱਚ ਅਧਿਆਪਕਾਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ।

ਨਿੱਜੀ ਪੱਤਰ ਪ੍ਰੇਰਕ
ਧੂਰੀ, 7 ਸਤੰਬਰ
ਡੀਏਵੀ ਪਬਲਿਕ ਸਕੂਲ ਕੱਕੜਵਾਲ ਦੇ ਚੇਅਰਮੈਨ ਬੀਕੇ ਸ਼ਰਮਾ ਦੀ ਅਗਵਾਈ ਹੇਠ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੌਰਾਨ ਸਕੂਲ ਪ੍ਰਿੰਸੀਪਲ ਸੰਤ ਸਿੰਘ ਦੀ ਨਿਗਰਾਨੀ ਹੇਠ ਕਰਵਾਏ ਸਮਾਗਮ ਵਿੱਚ ਬੱਚਿਆਂ ਨੇ ਸ਼ਾਨਦਾਰ ਪ੍ਰੋਗਰਾਮ ਪੇਸ਼ ਕੀਤਾ। ਸਕੂਲ ਦੇ ਐਜੂਕੇਸ਼ਨ ਡਾਇਰੈਕਟਰ ਸੁਖਵਿੰਦਰ ਪਾਲ ਨੇ ਦੱਸਿਆ ਕਿ ਅਧਿਆਪਕ ਆਪਣੇ ਗਿਆਨ ਖ਼ੁਸ਼ਹਾਲ ਤੇ ਉੱਚ ਮਿਆਰ ਦਾ ਸੱਭਿਆਚਾਰ ਸਿਰਜਦਾ ਹੈ। ਇਸ ਦੇ ਨਾਲ ਹੀ ਸਕੂਲ ਦੇ ਵਿੱਤ ਡਾਇਰੈਕਟਰ ਰਜਿੰਦਰ ਕੁਮਾਰ ਨੇ ਵਿਦਿਆਰਥੀਆਂ ਨੂੰ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ। ਅੰਤ ਵਿੱਚ ਸਾਰੇ ਅਧਿਆਪਕਾਂ ਦਾ ਸਨਮਾਨ ਕੀਤਾ।
ਮਸਤੂਆਣਾ ਸਾਹਿਬ (ਪੱਤਰ ਪ੍ਰੇਰਕ): ਅਕਾਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਵਿੱਚ ਪ੍ਰਿੰਸੀਪਲ ਡਾ. ਗੀਤਾ ਠਾਕੁਰ ਦੀ ਅਗਵਾਈ ਵਿੱਚ ਡਾ. ਰਾਧਾ ਕ੍ਰਿਸ਼ਨਨ ਦਾ ਜਨਮ ਦਿਨ ਅਧਿਆਪਕ ਦਿਵਸ ਦੇ ਤੌਰ ’ਤੇ ਮਨਾਇਆ ਗਿਆ। ਇਸ ਮੌਕੇ ਅਕਾਲ ਕਾਲਜ ਕੌਂਸਲ ਦੇ ਮੁੱਖ ਪ੍ਰਬੰਧਕ ਕੈਪਟਨ ਭੁਪਿੰਦਰ ਸਿੰਘ ਪੂਨੀਆ ਨੇ ਡਾ. ਰਾਧਾਕ੍ਰਿਸ਼ਨਨ ਦੀ ਜੀਵਨੀ ਉੱਪਰ ਚਾਨਣਾ ਪਾਇਆ। ਇਸ ਮਗਰੋਂ ਵਿਦਿਆਰਥੀਆਂ ਨੇ ਕਾਲਜ ਪ੍ਰਿੰਸੀਪਲ ਅੇ ਸਮੂਹ ਸਟਾਫ ਦਾ ਸਨਮਾਨ ਕੀਤਾ। ਇਸੇ ਤਰ੍ਹਾਂ ਅਕਾਲ ਡਿਗਰੀ ਕਾਲਜ ਵਿੱਚ ਪ੍ਰਿੰਸੀਪਲ ਡਾ. ਅਮਨਦੀਪ ਕੌਰ ਦੀ ਨਿਗਰਾਨੀ ਵਿਚ ਅਧਿਆਪਕ ਦਿਵਸ ਮਨਾਇਆ ਗਿਆ।

Advertisement

Advertisement