ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਵੱਲੋਂ ਅਧਿਆਪਕਾਂ ਦਾ ਸਨਮਾਨ
ਮਲਕੀਤ ਸਿੰਘ
ਜਲਾਲਾਬਾਦ, 5 ਸਤੰਬਰ
ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਵੱਲੋਂ ਲਗਾਤਾਰ ਪੰਜਵੇਂ ਸਾਲ ਅਧਿਆਪਕ ਦਿਵਸ ਮੌਕੇ ਅਧਿਆਪਕਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸਥਾਨਕ ਕਾਲਜ ਵਿੱਚ ਇੱਕ ਪ੍ਰਭਾਵਸ਼ਾਲੀ ਸਮਾਰੋਹ ਕਰਵਾਇਆ ਗਿਆ ਜਿਸ ਵਿੱਚ ਐੱਸਐੱਸਪੀ ਫਾਜ਼ਿਲਕਾ ਵਰਿੰਦਰ ਸਿੰਘ ਬਰਾੜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਜਲਾਲਾਬਾਦ ਬਲਾਕ ਦੇ ਦਰਜਨ ਤੋਂ ਵੱਧ ਸੀ ਐਚ ਟੀ ਅਤੇ ਕਾਲਜਾਂ ਦੇ ਪ੍ਰਿੰਸੀਪਲ ਦਾ ਸਨਮਾਨਤ ਕੀਤਾ। ਇਸ ਦੌਰਾਨ ਐੱਸਐੱਸਪੀ ਸ੍ਰੀ ਬਰਾੜ ਦਾ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਟੋਨੀ ਛਾਬੜਾ, ਕੁਲਦੀਪ ਸਿੰਘ ਬਰਾੜ ਬਲਾਕ ਪ੍ਰਧਾਨ, ਪਰਮਜੀਤ ਸਿੰਘ ਢਾਬਾ, ਹੈਪੀ ਕਾਠਪਾਲ, ਹਰਪ੍ਰੀਤ ਸਿੰਘ ਮਹਿਮੀ ਵੱਲੋਂ ਸਵਾਗਤ ਕੀਤਾ ਗਿਆ। ਐੱਸਐੱਸਪੀ ਵਰਿੰਦਰ ਸਿੰਘ ਬਰਾੜ ਕਿਹਾ ਕਿ ਅਧਿਆਪਕਾਂ ਦਾ ਸਨਮਾਨ ਸਭ ਤੋਂ ਵੱਡਾ ਸਨਮਾਨ ਹੈ ਕਿਉਂਕਿ ਇਨ੍ਹਾਂ ਨੇ ਹੀ ਦੇਸ਼ ਅਤੇ ਸਮਾਜ ਦਾ ਭਵਿੱਖ ਸਿਰਜਣਾ ਹੁੰਦਾ। ਉਨ੍ਹਾਂ ਕਿਹਾ ਕਿ ਪੱਤਰਕਾਰਾਂ ਵੱਲੋਂ ਅਧਿਆਪਕਾਂ ਦਾ ਸਨਮਾਨ ਕੀਤਾ ਜਾਣਾ ਇਹ ਪਹਿਲੀ ਵਾਰ ਦੇਖਿਆ ਹੈ ਜਿਸ ਦੀ ਉਹ ਦਿਲੋਂ ਪ੍ਰਸ਼ੰਸਾ ਕਰਦੇ ਹਨ। ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਸਾਰੇ ਲੋਕ ਨਸ਼ਿਆਂ ਵਿੱਚ ਗਰਕ ਹੋ ਰਹੀ ਪੀੜੀ ਨੂੰ ਬਚਾਉਣ ਲਈ ਅੱਗੇ ਆਉਣ। ਇਸ ਮੌਕੇ ਯੂਨੀਅਨ ਵੱਲੋਂ ਐੱਸਐੱਸਪੀ ਬਰਾੜ ਅਤੇ ਇੰਸਪੈਕਟਰ ਅੰਗਰੇਜ਼ ਕੁਮਾਰ ਦਾ ਵੀ ਸਨਮਾਨ ਕੀਤਾ ਗਿਆ। ਇਸ ਮੌਕੇ ਰਮਨ ਵਤਸ, ਗਗਨ ਵਤਸ, ਬਲਜੀਤ ਸਿੰਘ, ਜਗਮੀਤ ਸੰਧੂ, ਅਮਨਦੀਪ ਸਿੰਘ, ਹਨੀ ਕਟਾਰੀਆ, ਮਲਕੀਤ ਸਿੰਘ, ਬਬਲੂ ਸਹਿਗਲ, ਬੰਪਲ ਭੱਠੇਜਾ, ਮੋਨੂ ਛਾਬੜਾ, ਸੋਨੂੰ ਮਹੰਤ ਮੌਜੂਦ ਸਨ।