For the best experience, open
https://m.punjabitribuneonline.com
on your mobile browser.
Advertisement

ਕਲੱਬ ਵੱਲੋਂ ਅਧਿਆਪਕਾਂ ਦਾ ਸਨਮਾਨ

07:31 AM Sep 08, 2024 IST
ਕਲੱਬ ਵੱਲੋਂ ਅਧਿਆਪਕਾਂ ਦਾ ਸਨਮਾਨ
Advertisement

ਮਾਲੇਰਕੋਟਲਾ (ਨਿੱਜੀ ਪੱਤਰ ਪ੍ਰੇਰਕ): ਡੀਏਵੀ ਪਬਲਿਕ ਸਕੂਲ ਵਿੱਚ ਰੋਟਰੀ ਕਲੱਬ ਦੇ ਪ੍ਰਧਾਨ ਪ੍ਰਧਾਨ ਮਹਿੰਦਰ ਸਿੰਘ ਪਰੂਥੀ ਦੀ ਅਗਵਾਈ ਹੇਠ 31 ਅਧਿਆਪਕਾਂ ਨੂੰ ਅਧਿਆਪਨ ਖੇਤਰ ’ਚ ਨਿਭਾਈਆਂ ਜਾ ਰਹੀਆਂ ਵਧੀਆ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ। ਸਮਾਗਮ ’ਚ ਪ੍ਰਿੰਸੀਪਲ ਡਾ. ਮੁਹੰਮਦ ਇਰਫਾਨ ਬੀਐੱਡ ਕਾਲਜ ਮਾਲੇਰਕੋਟਲਾ ਨੇ ਵੀ ਸ਼ਿਰਕਤ ਕੀਤੀ। ਪ੍ਰਿੰਸੀਪਲ ਭੁਪਿੰਦਰ ਸ਼ਰਮਾ ਨੇ ਕਲੱਬ ਮੈਂਬਰਾਂ ਦਾ ਧੰਨਵਾਦ ਕੀਤਾ। ਪ੍ਰਿੰਸੀਪਲ ਭੁਪਿੰਦਰ ਸ਼ਰਮਾ ਸਮੇਤ ਸਕੂਲ ਦੇ 28 ਅਧਿਆਪਕਾਂ ਤੋਂ ਇਲਾਵਾ ਅਧਿਆਪਕ ਕੰਚਨ ਜੈਨ, ਮਹਿਕ ਸਿੰਗਲਾ ਅਤੇ ਹਰਲੀਨ ਕੌਰ ਨੂੰ ਸਨਮਾਨ ਚਿੰਨ੍ਹ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਰੋਟਰੀ ਮੈਂਬਰ ਹੰਸਰਾਜ ਜੁਡੇਜਾ, ਸੁਖਪਾਲ ਗਰਗ, ਮਦਨ ਮੋਹਨ, ਪਾਰਸ ਜੈਨ, ਅਮਨ ਗੋਇਲ, ਇੰਦਰਜੀਤ ਕੌਰ ਪਰੂਥੀ, ਆਭਾ ਜਿੰਦਲ ਤੇ ਊਸ਼ਾ ਗਰਗ ਹਾਜ਼ਰ ਸਨ।

Advertisement

Advertisement
Advertisement
Author Image

Advertisement