ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਦਿਆ ਐਜੂਕੇਸ਼ਨ ਸੁਸਾਇਟੀ ਵੱਲੋਂ ਅਧਿਆਪਕਾਂ ਦਾ ਸਨਮਾਨ

09:59 AM Sep 10, 2024 IST
ਅਧਿਆਪਕਾਂ ਦਾ ਸਨਮਾਨ ਕਰਦੇ ਹੋਏ ਵਿਦਿਆ ਐਜੂਕੇਸ਼ਨ ਸੁਸਾਇਟੀ ਦੇ ਆਗੂ। -ਫੋਟੋ: ਧਵਨ

ਪੱਤਰ ਪ੍ਰੇਰਕ
ਪਠਾਨਕੋਟ, 9 ਸਤੰਬਰ
ਵਿਦਿਆ ਐਜੂਕੇਸ਼ਨ ਸੁਸਾਇਟੀ ਵੱਲੋਂ ਪ੍ਰਧਾਨ ਵਿਜੇ ਪਾਸੀ ਦੀ ਅਗਵਾਈ ਹੇਠ ਇੱਥੇ ਰਾਮਾ ਚੋਪੜਾ ਸਨਾਤਨ ਮਹਾਵਿਦਿਆਲਿਆ ਵਿਖੇ ਅਧਿਆਪਕਾਂ ਦੇ ਸਨਮਾਨ ’ਚ ਸਮਾਗਮ ਕਰਵਾਇਆ ਗਿਆ। ਇਸ ਮੌਕੇ ਅਧਿਆਪਕਾਂ ਰੀਤੀ ਮਹਾਜਨ, ਅੰਜਲੀ ਗੁਪਤਾ, ਚੇਤਨਾ ਸ਼ਰਮਾ ਅਤੇ ਕੋਮਲ ਨੂੰ ਸੁਸਾਇਟੀ ਵੱਲੋਂ ਸਿੱਖਿਆ ਦੇ ਨਾਲ-ਨਾਲ ਸਮਾਜ ਹਿਤ ਵਿੱਚ ਨਿਭਾਈਆਂ ਸ਼ਾਨਦਾਰ ਸੇਵਾਵਾਂ ਬਦਲੇ ਯਾਦਗਾਰੀ ਚਿੰਨ੍ਹ ਅਤੇ ਦੁਸ਼ਾਲਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਸ਼ੋਭਾ ਪਰਾਸ਼ਰ, ਸਵਿਤਾ ਅੱਤਰੀ, ਅਵਤਾਰ ਅਬਰੋਲ, ਰਾਜ ਕੁਮਾਰ, ਸ਼ੌਰਿਆ ਬਾਂਬਾ ਆਦਿ ਹੋਰ ਅਧਿਆਪਕ ਵੀ ਹਾਜ਼ਰ ਸਨ।
ਪ੍ਰਧਾਨ ਵਿਜੇ ਪਾਸੀ ਨੇ ਕਿਹਾ ਕਿ ਉਹ ਇਨ੍ਹਾਂ ਸਾਰੇ ਅਧਿਆਪਕਾਂ ਦਾ ਸਨਮਾਨ ਕਰਦੇ ਹੋਏ ਫਖ਼ਰ ਮਹਿਸੂਸ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਜਿਸ ਤਰ੍ਹਾਂ ਸਾਡੇ ਜੀਵਨ ਵਿੱਚ ਮਾਤਾ-ਪਿਤਾ ਦਾ ਵਿਸ਼ੇਸ਼ ਸਥਾਨ ਹੁੰਦਾ ਹੈ, ਉਸੇ ਤਰ੍ਹਾਂ ਹੀ ਸਾਡੇ ਸਾਰਿਆਂ ਦੇ ਜੀਵਨ ਵਿੱਚ ਸਭ ਤੋਂ ਵੱਧ ਮਹੱਤਵ ਅਧਿਆਪਕਾਂ ਦਾ ਹੁੰਦਾ ਹੈ। ਇਸ ਮੌਕੇ ਮੰਚ ਸੰਚਾਲਨ ਸਵਿਤਾ ਅੱਤਰੀ ਨੇ ਕੀਤਾ।

Advertisement

Advertisement