ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਧਿਆਪਕਾਂ ਵੱਲੋਂ ਬਰਨਾਲਾ ’ਚ ਚੋਣ ਡਿਊਟੀ ਲਾਉਣ ਦਾ ਵਿਰੋਧ

06:58 AM Nov 13, 2024 IST
ਸੰਗਰੂਰ ਵਿੱਚ ਡੀਟੀਐੱਫ ਦੇ ਅਹੁਦੇਦਾਰ ਵਧੀਕ ਡਿਪਟੀ ਕਮਿਸ਼ਨਰ ਨੂੰ ਮਿਲਦੇ ਹੋਏ।

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 12 ਨਵੰਬਰ
ਡੈਮੋਕ੍ਰੈਟਿਕ ਟੀਚਰਜ਼ ਫਰੰਟ ਨੇ ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਨੂੰ ਮਿਲ ਕੇ ਬਰਨਾਲਾ ਜ਼ਿਮਨੀ ਚੋਣ ਵਿੱਚ ਜ਼ਿਲ੍ਹਾ ਸੰਗਰੂਰ ਦੇ ਅਧਿਆਪਕਾਂ ਦੀਆਂ ਚੋਣ ਡਿਊਟੀਆਂ ਲਗਾਉਣ ’ਤੇ ਸਖਤ ਇਤਰਾਜ਼ ਜਤਾਇਆ ਹੈ ਅਤੇ ਡਿਪਟੀ ਕਮਿਸ਼ਨਰ ਦੇ ਨਾਂ ਮੰਗ ਪੱਤਰ ਸੌਂਪਦਿਆਂ ਡਿਊਟੀਆਂ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ।
ਡੀਟੀਐੱਫ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਗਿਰ ਅਤੇ ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਦੱਸਿਆ ਕਿ ਬਰਨਾਲਾ ਵਿੱਚ ਸੰਗਰੂਰ ਜ਼ਿਲ੍ਹੇ ਦੇ ਲਹਿਰਾ ਅਤੇ ਮੂਣਕ ਬਲਾਕ ਸਮੇਤ ਪੂਰੇ ਜ਼ਿਲ੍ਹੇ ਤੋਂ ਚੋਣ ਡਿਊਟੀ ਲਗਾਈ ਗਈ ਹੈ ਜੋ ਕਿ ਬਿਲਕੁਲ ਗੈਰ ਵਾਜਬ ਹੈ ਕਿਉਂਕਿ ਬਰਨਾਲਾ ਜ਼ਿਲ੍ਹੇ ਵਿੱਚ ਬਰਨਾਲਾ ਹਲਕੇ ਤੋਂ ਬਗੈਰ ਹੋਰ ਹਲਕੇ ਵੀ ਪੈਂਦੇ ਹਨ। ਉਨ੍ਹਾਂ ਹਲਕਿਆਂ ਤੋਂ ਵੀ ਮੁਲਾਜ਼ਮਾਂ ਦੀ ਚੋਣ ਡਿਊਟੀ ਲਗਾਈ ਜਾ ਸਕਦੀ ਸੀ ਪਰ ਸੰਗਰੂਰ ਜ਼ਿਲ੍ਹੇ ਵਿੱਚੋਂ ਬਰਨਾਲਾ ਤੋਂ 150 ਕਿਲੋਮੀਟਰ ਦੂਰ ਤੱਕ ਦੇ ਅਧਿਆਪਕਾਂ ਦੀ ਚੋਣ ਡਿਊਟੀ ਲਗਾਈ ਗਈ ਹੈ। ਡੀਟੀਐਫ ਦੇ ਜਨਰਲ ਸਕੱਤਰ ਅਮਨ ਵਸ਼ਿਸ਼ਟ, ਜ਼ਿਲਾ ਪ੍ਰੈੱਸ ਸਕੱਤਰ ਕਰਮਜੀਤ ਨਦਾਮਪੁਰ ਅਤੇ ਵਿੱਤ ਸਕੱਤਰ ਕਮਲਜੀਤ ਬਨਭੌਰਾ ਨੇ ਦੱਸਿਆ ਕਿ ਬਰਨਾਲਾ ਵਿੱਚ 220 ਪ੍ਰੀਜ਼ਾਈਡਿੰਗ ਅਫਸਰਾਂ ਦੀ ਡਿਊਟੀ ਸੰਗਰੂਰ ਜ਼ਿਲ੍ਹੇ ਵਿੱਚੋਂ ਲਗਾਈ ਗਈ ਹੈ। ਡੀਟੀਐਫ ਆਗੂ ਰਾਜ ਸੈਣੀ, ਕੁਲਵੰਤ ਖਨੌਰੀ, ਦੀਨਾ ਨਾਥ, ਮਨੋਜ ਲਹਿਰ, ਬਲਵਿੰਦਰ ਸਤੌਜ, ਸੁਖਵੀਰ ਖਨੌਰੀ, ਗੁਰਦੀਪ ਚੀਮਾ ਨੇ ਕਿਹਾ ਕਿ ਜੇਕਰ ਉਕਤ ਅਧਿਆਪਕਾਂ ਦੀ ਚੋਣ ਡਿਊਟੀ ਤੁਰੰਤ ਰੱਦ ਨਾ ਕੀਤੀ ਗਈ ਤਾਂ ਜਥੇਬੰਦੀ ਸੰਘਰਸ਼ ਲਈ ਮਜਬੂਰ ਹੋਵੇਗੀ। ਇਸ ਮੌਕੇ ਕੁਲਦੀਪ ਸਿੰਘ, ਰਮਨ ਗੋਇਲ, ਪਰਮਿੰਦਰ ਝਨੇੜੀ, ਪ੍ਰਦੀਪ ਸਿੰਘ ਤੇ ਸੰਜੀਵ ਬਾਂਸਲ ਆਦਿ ਅਧਿਆਪਕ ਆਗੂ ਹਾਜ਼ਰ ਸਨ।

Advertisement

Advertisement