ਤਨਖਾਹ ਨਾ ਮਿਲਣ ਕਾਰਨ ਅਧਿਆਪਕਾਂ ’ਚ ਰੋਸ
08:07 AM Mar 26, 2025 IST
ਲੁਧਿਆਣਾ:
Advertisement
ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ, ਸਰਪ੍ਰਸਤ ਚਰਨ ਸਿੰਘ ਸਰਾਭਾ, ਕਾਰਜਕਾਰੀ ਜਨਰਲ ਸਕੱਤਰ ਪਰਵੀਨ ਕੁਮਾਰ ਲੁਧਿਆਣਾ ਤੇ ਜਿੰਦਰ ਪਾਇਲਟ, ਸੀਨੀਅਰ ਮੀਤ ਪ੍ਰਧਾਨ ਸੁਖਜਿੰਦਰ ਸਿੰਘ ਖ਼ਾਨਪੁਰ, ਵਿੱਤ ਸਕੱਤਰ ਨਵੀਨ ਸਚਦੇਵਾ ਜ਼ੀਰਾ, ਸਲਾਹਕਾਰ ਪ੍ਰੇਮ ਚਾਵਲਾ, ਗੁਰਪ੍ਰੀਤ ਸਿੰਘ ਮਾੜੀਮੇਘਾ ਤੇ ਪ੍ਰੈੱਸ ਸਕੱਤਰ ਟਹਿਲ ਸਿੰਘ ਸਰਾਭਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਹੁਤ ਸਾਰੇ ਸਕੂਲਾਂ ਨੂੰ ਹਾਲੇ ਤੱਕ ਲੋੜੀਂਦਾ ਬਜਟ ਜਾਰੀ ਨਾ ਕਰਨ ਕਾਰਨ ਆਧਿਆਪਕਾਂ ਤੇ ਮੁਲਾਜ਼ਮਾਂ ਨੂੰ ਹਾਲੇ ਤੱਕ ਫਰਵਰੀ ਮਹੀਨੇ ਦੀ ਤਨਖ਼ਾਹ ਨਹੀਂ ਮਿਲੀ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਫਰਵਰੀ ਮਹੀਨੇ ਦਾ ਬਜਟ ਜਾਰੀ ਕੀਤਾ ਜਾਵੇ। ਇਸ ਮੌਕੇ ਪ੍ਰਧਾਨ ਧਰਮ ਸਿੰਘ ਮਲੌਦ ਤੇ ਕੁਲਦੀਪ ਸਿੰਘ ਪੱਖੋਵਾਲ ਹਾਜ਼ਰ ਸਨ। -ਖੇਤਰੀ ਪ੍ਰਤੀਨਿਧ
Advertisement
Advertisement