For the best experience, open
https://m.punjabitribuneonline.com
on your mobile browser.
Advertisement

ਯੂਪੀਐੱਸ ਸਕੀਮ ਖ਼ਿਲਾਫ਼ ਨਿੱਤਰੇ ਅਧਿਆਪਕ

10:01 AM Aug 26, 2024 IST
ਯੂਪੀਐੱਸ ਸਕੀਮ ਖ਼ਿਲਾਫ਼ ਨਿੱਤਰੇ ਅਧਿਆਪਕ
ਬਰਨਾਲਾ ਵਿੱਚ ਜਾਣਕਾਰੀ ਦਿੰਦੇ ਹੋਏ ਬੀਐੱਡ ਅਧਿਆਪਕ ਫਰੰਟ ਆਗੂ।-ਫੋਟੋ: ਬੱਲੀ
Advertisement

ਖੇਤਰੀ ਪ੍ਰਤੀਨਿਧ
ਬਰਨਾਲਾ, 25 ਅਗਸਤ
ਬੀਐੱਡ ਅਧਿਆਪਕ ਫਰੰਟ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ, ਮੀਤ ਪ੍ਰਧਾਨ ਲੈਕਚਰਾਰ ਦਲਜਿੰਦਰ ਸਿੰਘ ਪੰਡੋਰੀ ਤੇ ਨਿਰਮਲ ਸਿੰਘ ਪੱਖੋ ਕਲਾਂ ਨੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਐਲਾਨੀ ਨਵੀਂ ਪੈਨਸ਼ਨ ਸਕੀਮ ਨੂੰ ਮੁੱਢੋਂ ਰੱਦ ਕਰਦਿਆਂ ਕਿਹਾ ਕਿ ਭਾਜਪਾ ਸਰਕਾਰ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਨੂੰ ਬੁਢਾਪੇ ਦਾ ਸਹਾਰਾ ਪੁਰਾਣੀ ਪੈਨਸ਼ਨ ਦੇਣ ਦੀ ਬਜਾਏ, 2004 ਤੋਂ ਬਾਅਦ ਚੱਲ ਰਹੀ ‘ਐੱਨਪੀਐੱਸ’ਦਾ ਰੂਪ ਬਦਲ ਕੇ ‘ਯੂਪੀਐੱਸ’ ਨਾਂ ਦੀ ਪੈਨਸ਼ਨ ਸਕੀਮ ਲਾਗੂ ਕਰਕੇ ਮੁਲਾਜ਼ਮ ਵਰਗ ਨਾਲ ਵੱਡਾ ਧੋਖਾ ਕਰਨ ਜਾ ਰਹੀ ਹੈ ਪਰ ਇਨ੍ਹਾਂ ਭਰਮਾਊ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।
ਆਗੂਆਂ ਕਿਹਾ ਕਿ ਮੋਦੀ ਸਰਕਾਰ ਦੀ ਯੂਪੀਐੱਸ ਸਕੀਮ, ਮੁਲਾਜ਼ਮਾਂ ਦੇ ਖੂਨ-ਪਸੀਨੇ ਦੇ ਜਮ੍ਹਾਂ ਫੰਡਾਂ ਨੂੰ ਡਕਾਰਨ ਦੀ ਕੋਝੀ ਚਾਲ ਹੈ। ਇਸ ਨੂੰ ਪੰਜਾਬ ਹੀ ਨਹੀਂ ਸਗੋਂ ਦੇਸ਼ ਦੇ ਸਮੂਹ ਮੁਲਾਜ਼ਮ ਕਿਸੇ ਕੀਮਤ ਵਿੱਚ ਸਫ਼ਲ ਨਹੀਂ ਹੋਣ ਦੇਣਗੇ ਅਤੇ ਪੁਰਾਣੀ ਪੈਨਸ਼ਨ ਦੀ ਬਹਾਲੀ ਤੱਕ ਆਪਣਾ ਸੰਘਰਸ਼ ਜਾਰੀ ਰੱਖਣਗੇ।
ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਦੀ ਮੌਜੂਦਾ ਭਗਵੰਤ ਮਾਨ ਸਰਕਾਰ ਨੂੰ ਵੀ ਬੇਨਤੀ ਕੀਤੀ ਕਿ ਉਹ ਮੋਦੀ ਸਰਕਾਰ ਦੇ ਯੂਪੀਐੱਸ ਮਾਡਲ ਨੂੰ ਸਿਰੇ ਤੋਂ ਨਕਾਰਦੇ ਹੋਏ, ਪੰਜਾਬ ਦੇ ਮੁਲਾਜ਼ਮਾਂ ਨਾਲ ਆਪਣੇ ਕੀਤੇ ਹੋਏ ਵਾਅਦੇ ਅਨੁਸਾਰ ਪੁਰਾਣੀ ਪੈਨਸ਼ਨ ਸਕੀਮ ਜਲਦ ਲਾਗੂ ਕਰੇ। ਮੀਟਿੰਗ ਵਿੱਚ ਸੂਬਾ ਕਮੇਟੀ ਮੈਂਬਰ ਕੇਵਲ ਸਿੰਘ, ਜ਼ਿਲ੍ਹਾ ਆਗੂ ਪਰਮਿੰਦਰ ਸਿੰਘ, ਮਨਜੀਤ ਸਿੰਘ ਠੀਕਰੀਵਾਲਾ ਅਤੇ ਗਗਨਦੀਪ ਘਈ ਹਾਜ਼ਰ ਸਨ।

Advertisement

Advertisement
Advertisement
Author Image

Advertisement