ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਚਾਇਤ ਚੋਣਾਂ ’ਚ ਅਧਿਆਪਕਾਂ ਦੀ ਸੁਰੱਖਿਆ ਹੋਵੇ: ਡੀਟੀਐੱਫ

10:14 AM Oct 07, 2024 IST

ਪੱਤਰ ਪ੍ਰੇਰਕ
ਤਰਨ ਤਾਰਨ, 6 ਅਕਤੂਬਰ
ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀਟੀਐਫ) ਦੀ ਸਥਾਨਕ ਜ਼ਿਲ੍ਹਾ ਇਕਾਈ ਨੇ ਪੰਚਾਇਤ ਚੋਣਾਂ ਦੌਰਾਨ ਡਿਊਟੀ ਦੇ ਰਹੇ ਅਧਿਆਪਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ| ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਪ੍ਰਤਾਪ ਸਿੰਘ ਠੱਠਗੜ੍ਹ ਅਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਜਥੇਬੰਦੀ ਨੇ ਪੰਚਾਇਤ ਦੀਆਂ ਚੋਣਾਂ ਨੂੰ ਹੋਰਨਾਂ ਚੋਣਾਂ ਤੋਂ ਸੰਵੇਦਨਸ਼ੀਲ ਸਮਝਦਿਆਂ ਸਹਾਇਕ ਡਿਪਟੀ ਕਮਿਸ਼ਨਰ (ਜਨਰਲ) ਰਾਜਦੀਪ ਸਿੰਘ ਬਰਾੜ ਨੂੰ ਮੰਗ ਪੱਤਰ ਦੇ ਕੇ ਅਧਿਆਪਕਾਂ ਅਤੇ ਬਾਕੀ ਮੁਲਾਜ਼ਮਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ ਹੈ| ਆਗੂਆਂ ਸਰਕਾਰ ਤੋਂ ਇਹ ਵੀ ਮੰਗ ਕੀਤੀ ਹੈ ਕਿ ਇਨ੍ਹਾਂ ਚੋਣਾਂ ਵਿੱਚ ਇਸਤਰੀ ਮੁਲਾਜ਼ਮਾਂ ਦੀ ਡਿਊਟੀ ਘੱਟ ਲਗਾਈ ਜਾਵੇ, ਵਿਧਵਾ, ਬਿਮਾਰੀ ਤੋਂ ਪੀੜਤ ਤੇ ਛੋਟੇ ਬੱਚਿਆਂ ਦੀਆਂ ਮਾਵਾਂ ਤੇ ਗਰਭਵਤੀ ਔਰਤਾਂ ਨੂੰ ਡਿਊਟੀ ਤੋਂ ਛੋਟ ਦਿੱਤੀ ਜਾਵੇ|

Advertisement

Advertisement