ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖਟਕੜ ਕਲਾਂ ’ਚ ਅੱਜ ਗੂੰਜਣਗੇ ਅਧਿਆਪਕਾਂ ਦੇ ਨਾਅਰੇ

07:52 AM Sep 28, 2024 IST
ਸੰਗਰੂਰ ਵਿੱਚ ਭੁੱਖ ਹੜਤਾਲ ’ਤੇ ਬੈਠੇ ਕੰਪਿਊਟਰ ਅਧਿਆਪਕ।

ਗੁਰਦੀਪ ਸਿੰਘ ਲਾਲੀ
ਸੰਗਰੂਰ, 27 ਸਤੰਬਰ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਤੈਅ ਹੋਈ ਮੀਟਿੰਗ ਲਈ ਅੱਜ ਚੰਡੀਗੜ੍ਹ ਪੁੱਜੇ ਕੰਪਿਊਟਰ ਅਧਿਆਪਕ ਨਿਰਾਸ਼ ਹੋ ਕੇ ਪਰਤ ਆਏ, ਕਿਉਂਕਿ ਸਰਕਾਰ ਵੱਲੋਂ ਅੱਜ ਹੋਣ ਵਾਲੀ ਮੀਟਿੰਗ ਵੀ ਰੱਦ ਕਰ ਦਿੱਤੀ ਗਈ। ਇਸ ਤੋਂ ਪਹਿਲਾਂ 12 ਸਤੰਬਰ ਨੂੰ ਵੀ ਵਿੱਤ ਮੰਤਰੀ ਨਾਲ ਮੀਟਿੰਗ ਨਾ ਹੋਣ ਕਾਰਨ ਕੰਪਿਊਟਰ ਅਧਿਆਪਕ ਨਿਰਾਸ਼ ਹੋ ਕੇ ਪਰਤੇ ਸਨ। ਸਰਕਾਰ ਦੇ ਅਜਿਹੇ ਰਵੱਈਏ ਤੋਂ ਖਫ਼ਾ ਕੰਪਿਊਟਰ ਅਧਿਆਪਕਾਂ ਵੱਲੋਂ 28 ਸਤੰਬਰ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਖਟਕੜ ਕਲਾਂ ਵਿੱਚ ਮਹਾ ਰੈਲੀ ਕੀਤੀ ਜਾਵੇਗੀ। ਇਸ ਦੌਰਾਨ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਦਿਨ-ਰਾਤ ਦਾ ਪੱਕਾ ਮੋਰਚਾ ਲਗਾ ਕੇ ਅਣਮਿੱਥੇ ਸਮੇਂ ਲਈ ਸ਼ੁਰੂ ਕੀਤੀ ਲੜੀਵਾਰ ਭੁੱਖ ਹੜਤਾਲ 27ਵੇਂ ਦਿਨ ਵਿੱਚ ਦਾਖ਼ਲ ਹੋ ਗਈ ਹੈ। ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਦੇ ਸੂਬਾ ਆਗੂ ਜੋਨੀ ਸਿੰਗਲਾ ਬਠਿੰਡਾ, ਪ੍ਰਦੀਪ ਮਲੂਕਾ, ਗੁਰਬਖਸ਼ ਲਾਲ, ਰਾਜਵੰਤ ਕੌਰ ਨੇ ਦੱਸਿਆ ਕਿ ਮੁਹਾਲੀ ਪ੍ਰਸ਼ਾਸਨ ਵੱਲੋਂ ਵਿੱਤ ਮੰਤਰੀ ਅਤੇ ਸਿੱਖਿਆ ਮੰਤਰੀ ਨਾਲ 27 ਸਤੰਬਰ ਦੀ ਮੀਟਿੰਗ ਤੈਅ ਕਰਵਾਈ ਗਈ ਸੀ। ਮੀਟਿੰਗ ਲਈ ਸੰਘਰਸ਼ ਕਮੇਟੀ ਦੇ ਸੂਬਾਈ ਆਗੂ ਅੱਜ ਤੈਅ ਸਮੇਂ ’ਤੇ ਪੰਜਾਬ ਭਵਨ ਚੰਡੀਗੜ੍ਹ ਪੁੱਜੇ ਪਰ ਸਰਕਾਰ ਵੱਲੋਂ ਬਹੁਤ ਹੀ ਗੈਰ ਜ਼ਿੰਮੇਵਾਰਾਨਾ ਤਰੀਕੇ ਨਾਲ ਬਿਨਾਂ ਕਿਸੇ ਕਾਰਨ ਅਤੇ ਬਿਨਾਂ ਕੋਈ ਸੁਨੇਹਾ ਲਗਾਏ ਮੀਟਿੰਗ ਰੱਦ ਕਰ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਪਹਿਲਾਂ 11 ਸਤੰਬਰ ਨੂੰ ਵਿੱਤ ਮੰਤਰੀ ਨਾਲ ਮੀਟਿੰਗ ਤੈਅ ਹੋਈ ਸੀ ਜੋ ਕਿ ਮੁਲਤਵੀ ਕਰਕੇ 12 ਸਤੰਬਰ ਦੀ ਕਰ ਦਿੱਤੀ ਸੀ ਪਰ 12 ਨੂੰ ਵੀ ਮੀਟਿੰਗ ਨਾ ਹੋਈ। ਉਨ੍ਹਾਂ ਸਮੂਹ ਕੰਪਿਊਟਰ ਅਧਿਆਪਕਾਂ ਨੂੰ 28 ਸਤੰਬਰ ਨੂੰ ਖਟਕੜ ਕਲਾਂ ਪੁੱਜਣ ਦਾ ਸੱਦਾ ਦਿੱਤਾ। ਉਧਰ, ਅੱਜ ਸਥਾਨਕ ਡੀਸੀ ਦਫ਼ਤਰ ਅੱਗੇ ਕੰਪਿਊਟਰ ਅਧਿਆਪਕ ਰਣਜੀਤ ਸਿੰਘ ਬਲਾਕ ਘਨੌਰ, ਨੀਰਜ ਸਿੰਘ ਪਟਿਆਲਾ ਅਤੇ ਪਰਵਿੰਦਰ ਸਿੰਘ ਪਾਤੜਾਂ ਭੁੱਖ ਹੜਤਾਲ ’ਤੇ ਬੈਠੇ। ਮੋਰਚੇ ਵਿੱਚ ਪ੍ਰਧਾਨ ਗੁਰਵਿੰਦਰ ਸਿੰਘ, ਮੰਜੂ ਰਾਣੀ, ਅੰਜੂ ਜੈਨ, ਤੇਜਿੰਦਰ ਬਾਂਸਲ, ਸੁਮਿਤ ਕੁਮਾਰ, ਹਰਵਿੰਦਰ ਸਿੰਘ, ਮੀਨੂੰ ਸ਼ਰਮਾ, ਨਰੇਸ਼ ਕੁਮਾਰ, ਬਠਿੰਡਾ ਜ਼ਿਲ੍ਹਾ ਤੋਂ ਕੰਵਲਜੀਤ ਕੌਰ, ਜਗਦੀਸ਼ ਕੌਰ ਦੇਵੀ ਨਗਰ, ਬਲਜੀਤ ਸਿੰਘ ਜ਼ਿਲ੍ਹਾ ਪਟਿਆਲਾ, ਅਸ਼ਵਨੀ ਕੁਮਾਰ ਜ਼ਿਲ੍ਹਾ ਬਰਨਾਲਾ ਤੋਂ ਸ਼ਾਮਲ ਹੋਏ।

Advertisement

Advertisement