ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਧਿਆਪਕਾਂ ਨੇ ਬੀਪੀਈਓ ਖ਼ਿਲਾਫ਼ ਸੰਘਰਸ਼ ਵਿੱਢਿਆ

07:48 AM May 21, 2024 IST

ਨਿੱਜੀ ਪੱਤਰ ਪ੍ਰੇਰਕ
ਬਰਨਾਲਾ, 20 ਮਈ
ਗੌਰਮਿੰਟ ਟੀਚਰਜ਼ ਯੂਨੀਅਨ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਹਰਿੰਦਰ ਮੱਲ੍ਹੀਆਂ ਦੀ ਪ੍ਰਧਾਨਗੀ ਹੇਠ ਬੀਪੀਈਓ ਸਹਿਣਾ ਦੇ ਵਤੀਰੇ ਖ਼ਿਲਾਫ਼ ਡੀਈਓ ਦਫ਼ਤਰ ਵਿੱਚ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਵਸੁੰਧਰਾ ਕਪਿਲਾ ਨੂੰ ਮਿਲਿਆ। ਜਥਬੰਦੀ ਨੇ ਇਸ ਅਧਿਕਾਰੀ ਦੀਆਂ ਪਿਛਲੇ ਸਮੇਂ ਤੋਂ ਕੀਤੀਆਂ ਜਾ ਰਹੀਆਂ ਮਨਮਾਨੀਆਂ ਦੇ ਮੁੱਦੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਰੋਸ ਜ਼ਾਹਰ ਕੀਤਾ। ਆਗੂਆਂ ਤੇਜਿੰਦਰ ਸਿੰਘ ਤੇਜੀ, ਜਗਤਾਰ ਸਿੰਘ ਪੱਤੀ, ਅਮਰੀਕ ਸਿੰਘ ਭੱਦਲਵੱਡ, ਏਕਮਪ੍ਰੀਤ ਸਿੰਘ ਭੋਤਨਾ, ਕਰਮਜੀਤ ਸਿੰਘ ਭੋਤਨਾ, ਪ੍ਰਭਜੋਤ ਸਿੰਘ ਠੁੱਲੀਵਾਲ, ਵਿਕਾਸ ਕੁਮਾਰ ਨੇ ਕਿਹਾ ਕਿ ਇਸ ਅਧਿਕਾਰੀ ਵੱਲੋਂ ਸਕੂਲਾਂ ਦੀ ਚੈਕਿੰਗ ਦੇ ਬਹਾਨੇ ਅਧਿਅਪਕਾਂ ਨੂੰ ਬੇਲੋੜਾ ਡਰਾ ਧਮਕਾ ਕੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਜੇ ਸਕੂਲਾਂ ਦੀ ਚੈਕਿੰਗ ਦੇ ਬਹਾਨੇ ਆਪਣਾ ਕੋਈ ਨਿੱਜੀ ਉਦੇਸ਼ ਪੂਰਾ ਕਰਨ ਦਾ ਯਤਨ ਕਰੇਗਾ ਤਾਂ ਜਥੇਬੰਦੀ ਵੱਲੋਂ ਸਹਿਣ ਨਹੀਂ ਕੀਤਾ ਜਾਵੇਗਾ। ਇਸ ਮੌਕੇ ਦਲਵੀਰ ਸਿੰਘ ਵਜੀਦਕੇ, ਹਰਦੀਪ ਸਿੰਘ, ਰਿਸ਼ੀ ਸ਼ਰਮਾ ਆਦਿ ਹਾਜ਼ਰ ਸਨ।
ਇਸ ਸਬੰਧੀ ਬੀਪੀਈਓ ਸ਼ਹਿਣਾ ਹਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਪਿਛਲੇ ਦਿਨੀਂ ਸ਼ਹਿਣਾ ਬਲਾਕ ਦੇ ਪ੍ਰਾਇਮਰੀ ਸਕੂਲ ਚੂੰਘਾ ਦੀ ਪੜਤਾਲ ਕੀਤੀ ਗਈ ਸੀ। ਇਸ ਦੌਰਾਨ ਕਈ ਖ਼ਾਮੀਆਂ ਪਾਈਆਂ ਗਈਆਂ ਸਨ ਜਿਸ ਸਬੰਧੀ ਉੱਚ ਅਧਿਕਾਰੀਆਂ ਨੂੰ ਲਿਖਿਆ ਗਿਆ ਹੈ।

Advertisement

Advertisement
Advertisement