ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਧਿਆਪਕਾਂ ਵੱਲੋਂ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ

05:48 AM Mar 13, 2025 IST
featuredImage featuredImage
ਮੁੱਖ ਮੰਤਰੀ ਦੇ ਨਾਂ ਅਧਿਕਾਰੀਆਂ ਨੂੰ ਮੰਗ ਪੱਤਰ ਦਿੰਦੇ ਹੋਏ ਅਧਿਆਪਕ।
ਨਿੱਜੀ ਪੱਤਰ ਪ੍ਰੇਰਕ
Advertisement

ਸੰਗਰੂਰ, 12 ਮਾਰਚ

ਐਸੋਸੀਏਟ ਫਰੰਟ ਪੰਜਾਬ ਇਕਾਈ ਸੰਗਰੂਰ ਵਲੋਂ ਸਟੇਟ ਕਮੇਟੀ ਦੇ ਫੈਸਲੇ ਅਨੁਸਾਰ ਆਪਣੀਆਂ ਮੰਗਾਂ ਮੰਨਵਾਉਣ ਲਈ ਮੁੱਖ ਮੰਤਰੀ ਪੰਜਾਬ ਦੇ ਨਾਂ ਡੀਸੀ ਨੂੰ ਮੰਗ ਪੱਤਰ ਸੌਂਪਿਆ ਗਿਆ ਅਤੇ ਰੈਗੂਲਰ ਕੀਤੇ ਕੱਚੇ ਅਧਿਆਪਕਾਂ ਨੂੰ ਰੈਗੂਲਰ ਅਧਿਆਪਕਾਂ ਵਾਂਗ ਤਨਖਾਹ ਸਕੇਲ ਅਤੇ ਹੋਰ ਜ਼ਰੂਰੀ ਸਹੂਲਤਾਂ ਦੇਣ ਦੀ ਮੰਗ ਕੀਤੀ। ਇਸ ਤੋਂ ਪਹਿਲਾਂ ਜ਼ਿਲ੍ਹਾ ਸੰਗਰੂਰ ਦੇ ਐਸੋਸੀਏਟ ਅਧਿਆਪਕਾਂ ਦੀ ਭਰਵੀਂ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਦੂਜੇ ਪੜਾਅ ਦੇ ਸੰਘਰਸ਼ ਦੀ ਤਿਆਰੀ ਤੇ ਮੰਗਾਂ ਬਾਰੇ ਵਿਚਾਰ ਚਰਚਾ ਕੀਤੀ ਗਈ। ਇਸ ਮਗਰੋਂ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਭੇਜਿਆ ਗਿਆ ਜੋ ਕਿ ਡਿਊਟੀ ਮੈਜਿਸਟ੍ਰੇਟ ਨੂੰ ਸੌਂਪਿਆ। ਇਸ ਮੌਕੇ ਸਟੇਟ ਕਮੇਟੀ ਮੈਂਬਰ ਜੁਝਾਰ ਸਿੰਘ ਸੰਗਰੂਰ ਨੇ ਦੱਸਿਆ ਕਿ ਕੱਚੇ ਅਧਿਆਪਕਾਂ ਨੂੰ ਨਾ ਹੀ ਰੈਗੂਲਰ ਅਧਿਆਪਕਾਂ ਵਾਂਗ ਕੋਈ ਪੇਅ ਸਕੇਲ ਦਿੱਤਾ ਗਿਆ ਅਤੇ ਨਾ ਹੀ ਕੋਈ ਸਹੂਲਤ ਦਿੱਤੀ ਗਈ ਜੋ ਇੱਕ ਰੈਗੂਲਰ ਮੁਲਾਜ਼ਮ ਨੂੰ ਦਿੱਤੇ ਜਾਂਦੇ ਹਨ। ਰੇਸ਼ਮ ਸਿੰਘ ਤੇ ਹਰਵਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਆਪਣੇ ਵਾਅਦੇ ਨੂੰ ਪੂਰਨ ਤੌਰ ’ਤੇ ਲਾਗੂ ਕਰੇ ਤੇ ਐਸੋਸੀਏਟ ਅਧਿਆਪਕਾਂ ਨੂੰ ਪੇਅ ਸਕੇਲ ਤਹਿਤ ਪੂਰੀ ਤਨਖਾਹ ਤੇ ਸਾਰੀਆਂ ਸਹੂਲਤਾਂ ਤੁਰੰਤ ਲਾਗੂ ਕਰੇ। ਇਸ ਮੌਕੇ ਜੀਟੀਯੂ ਤੋਂ ਜ਼ਿਲ੍ਹਾ ਪ੍ਰਧਾਨ ਦੇਵੀ ਦਿਆਲ, ਬੱਗਾ ਸਿੰਘ, ਨਿਰਮਲ ਸਿੰਘ ਕਲੌਦੀ, ਹਰਦੀਪ ਸਿੰਘ ਤੇ ਰਣਜੀਤ ਸਿੰਘ ਭੱਟੀਵਾਲ ਆਦਿ ਹਾਜ਼ਰ ਸਨ।

Advertisement

 

Advertisement