ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਤਰੱਕੀਆਂ ਤੇ ਬਦਲੀਆਂ ਦੀ ਢਿੱਲੀ ਕਾਰਵਾਈ ਤੋਂ ਅਧਿਆਪਕ ਖਫ਼ਾ

08:28 AM Aug 25, 2024 IST

ਕੁਲਦੀਪ ਸਿੰਘ
ਚੰਡੀਗੜ੍ਹ, 24 ਅਗਸਤ
ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਨੇ ਸਿੱਖਿਆ ਵਿਭਾਗ ਵੱਲੋਂ ਤਰੱਕੀਆਂ ਅਤੇ ਬਦਲੀਆਂ ਦੇ ਸਬੰਧ ਵਿੱਚ ਕੋਈ ਕਾਰਵਾਈ ਨਾ ਕਰਨ ਦੀ ਨਿਖੇਧੀ ਕੀਤੀ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਕਿਹਾ ਕਿ ‘ਸਿੱਖਿਆ ਕ੍ਰਾਂਤੀ’ ਦੇ ਦਾਅਵੇ ਕਰਨ ਵਾਲੀ ਪੰਜਾਬ ਸਰਕਾਰ ਨੇ ਸਿੱਖਿਆ ਨੂੰ ਪੂਰੀ ਤਰ੍ਹਾਂ ਅਣਗੌਲਿਆਂ ਕਰ ਦਿੱਤਾ ਹੈ। ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿੱਚ ਆਈ ਹੈ, ਨਾ ਤਾਂ ਅਧਿਆਪਕਾਂ ਨੂੰ ਤਰੱਕੀਆਂ ਮਿਲ ਰਹੀਆਂ ਹਨ ਅਤੇ ਨਾ ਹੀ ਬਦਲੀਆਂ ਨੂੰ ਢੰਗ ਨਾਲ ਲਾਗੂ ਕੀਤਾ ਗਿਆ ਹੈ। ਸਿੱਖਿਆ ਵਿਭਾਗ ਵੱਲੋਂ 14 ਜੁਲਾਈ ਨੂੰ ਮਾਸਟਰ ਕਾਡਰ ਤੋਂ ਲੈਕਚਰਾਰ ਕਾਡਰ ਦੀਆਂ ਤਰੱਕੀਆਂ ਦੀ ਸੂਚੀ ਜਾਰੀ ਕੀਤੀ ਗਈ ਸੀ ਜਿਸ ਨੂੰ ਬਾਅਦ ਵਿੱਚ ਤਕਨੀਕੀ ਕਾਰਨ ਦਾ ਬਹਾਨਾ ਬਣਾ ਕੇ ਰੱਦ ਕੀਤਾ ਗਿਆ। ਉਨ੍ਹਾਂ ਹੁਕਮਾਂ ਵਿੱਚ ਤਰੱਕੀ ਹਾਸਲ ਕਰਕੇ ਲੈਕਚਰਾਰ ਬਣੇ ਅਧਿਆਪਕਾਂ ਵਿੱਚੋਂ ਕੁਝ ਅਧਿਆਪਕ ਮਾਸਟਰ ਵਜੋਂ ਹੀ 31 ਜੁਲਾਈ ਨੂੰ ਰਿਟਾਇਰ ਹੋ ਗਏ ਹਨ ਅਤੇ ਕੁਝ ਹੋਰ 31 ਅਗਸਤ ਨੂੰ ਮਾਸਟਰ ਕਾਡਰ ਵਿੱਚ ਹੀ ਰਿਟਾਇਰ ਹੋਣ ਜਾ ਰਹੇ ਹਨ ਪਰ ਵਿਭਾਗ ਤਕਨੀਕੀ ਕਾਰਨ 14 ਜੁਲਾਈ ਤੋਂ ਅੱਜ ਤੱਕ ਹੱਲ ਨਹੀਂ ਕਰ ਸਕਿਆ। ਇਸ ਤਰ੍ਹਾਂ ਅਧਿਆਪਕਾਂ ਦੀਆਂ ਬਦਲੀਆਂ ਨੀਤੀ ਅਨੁਸਾਰ 31 ਮਾਰਚ ਤੱਕ ਲਾਗੂ ਹੋ ਜਾਣੀਆਂ ਚਾਹੀਦੀਆਂ ਸਨ ਪਰ ਅਗਸਤ ਮਹੀਨਾ ਖਤਮ ਹੋਣ ਦੇ ਕਿਨਾਰੇ ਹੈ ਜਦਕਿ ਬਦਲੀਆਂ ਦੀ ਪ੍ਰਕਿਰਿਆ ਅਧੂਰੀ ਪਈ ਹੈ। ਆਗੂਆਂ ਨੇ ਮੰਗ ਕੀਤੀ ਕਿ ਵਿਭਾਗ ਵੱਲੋਂ ਅਧਿਆਪਕਾਂ ਨੂੰ ਬਦਲੀਆਂ ਅਤੇ ਤਰੱਕੀਆਂ ਦੇ ਬਣਦੇ ਮੌਕੇ ਦਿੱਤੇ ਜਾਣ ਤਾਂ ਕਿ ਅਧਿਆਪਕਾਂ ਨੂੰ ਸੇਵਾਮੁਕਤੀ ਤੋਂ ਪਹਿਲਾਂ ਤਰੱਕੀ ਅਤੇ ਦੂਰ-ਦੁਰਾਡੇ ਖੇਤਰਾਂ ਵਿੱਚ ਕੰਮ ਕਰਦੇ ਅਧਿਆਪਕ ਘਰਾਂ ਦੇ ਨੇੜਲੇ ਖੇਤਰ ’ਚ ਕੰਮ ਕਰ ਸਕਣ।

Advertisement

Advertisement
Advertisement