ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਧਿਆਪਕਾਂ ਵੱਲੋਂ ਭੁੱਖ ਹੜਤਾਲ ਮਰਨ ਵਰਤ ’ਚ ਤਬਦੀਲ ਕਰਨ ਦੀ ਚਿਤਾਵਨੀ

08:05 AM Oct 07, 2024 IST
ਸੰਗਰੂਰ ’ਚ ਭੁੱਖ ਹੜਤਾਲ ’ਤੇ ਬੈਠੇ ਕੰਪਿਊਟਰ ਅਧਿਆਪਕ।

ਗੁਰਦੀਪ ਸਿੰਘ ਲਾਲੀ
ਸੰਗਰੂਰ, 6 ਅਕਤੂਬਰ
ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪੱਕਾ ਮੋਰਚਾ ਲਾ ਕੇ ਬੈਠੇ ਕੰਪਿਊਟਰ ਅਧਿਆਪਕਾਂ ਦੀ ਲੜੀਵਾਰ ਭੁੱਖ ਹੜਤਾਲ 36ਵੇਂ ਦਿਨ ਵੀ ਜਾਰੀ ਰਹੀ। ਅੱਜ ਸੁਖਵਿੰਦਰ ਸਿੰਘ ਭੁੱਖ ਹੜਤਾਲ ’ਤੇ ਬੈਠੇ। ਇਸ ਦੌਰਾਨ ਭੁੱਖ ਹੜਤਾਲੀ ਕੈਂਪ ਵਿੱਚ ਗੌਰਮਿੰਟ ਟੀਚਰਜ਼ ਯੂਨੀਅਨ ਪਟਿਆਲਾ ਦੇ ਆਗੂ ਵੀ ਸ਼ਾਮਲ ਹੋਏ ਅਤੇ ਸਰਕਾਰ ਤੋਂ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਤੁਰੰਤ ਪੂਰੀਆਂ ਕਰਨ ਦੀ ਮੰਗ ਕੀਤੀ। ਇਸ ਤੋਂ ਇਲਾਵਾ ਕੰਪਿਊਟਰ ਅਧਿਆਪਕਾਂ ਵਲੋਂ ਜੀਟੀਯੂ ਦੇ ਸਹਿਯੋਗ ਨਾਲ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ। ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਦੇ ਆਗੂ ਜੋਨੀ ਸਿੰਗਲਾ ਬਠਿੰਡਾ, ਗੁਰਬਖਸ਼ ਲਾਲ ਅਤੇ ਨਰਦੀਪ ਸ਼ਰਮਾ ਨੇ ਕਿਹਾ ਕਿ ਕੰਪਿਊਟਰ ਅਧਿਆਪਕ ਬੀਤੀ ਪਹਿਲੀ ਸਤੰਬਰ ਤੋਂ ਦਿਨ-ਰਾਤ ਦੇ ਪੱਕੇ ਮੋਰਚੇ ’ਤੇ ਬੈਠੇ ਹਨ ਅਤੇ ਲੜੀਵਾਰ ਭੁੱਖ ਹੜਤਾਲ ਜਾਰੀ ਹੈ ਪਰ ਇਸ ਦੇ ਬਾਵਜੂਦ ਸਰਕਾਰ ਵਲੋਂ ਕੋਈ ਸੁਣਵਾਈ ਨਹੀਂ ਹੋ ਰਹੀ। ਉਨ੍ਹਾਂ ਦੋਸ਼ ਲਾਇਆ ਕਿ ਮੀਟਿੰਗਾਂ ਦਾ ਸਮਾਂ ਦੇ ਕੇ ਵਾਰ-ਵਾਰ ਮੁਲਤਵੀ ਕੀਤੀਆਂ ਜਾ ਰਹੀਆਂ ਹਨ ਜਿਸ ਕਾਰਨ ਅਧਿਆਪਕਾਂ ਵਿੱਚ ਰੋਸ ਹੈ। ਉਨ੍ਹਾਂ ਮੰਗ ਕੀਤੀ ਕਿ 2011 ਦੇ ਰੈਗੂਲਰ ਆਰਡਰਾਂ ਅਨੁਸਾਰ ਬਣਦੇ ਲਾਭ ਦਿੱਤੇ ਜਾਣ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਜਲਦ ਸੁਣਵਾਈ ਨਾ ਹੋਈ ਤਾਂ ਭੁੱਖ ਹੜਤਾਲ ਨੂੰ ਮਰਨ ਵਰਤ ਵਿਚ ਤਬਦੀਲ ਕੀਤਾ ਜਾਵੇਗਾ। ਇਸ ਮੌਕੇ ਜੀਟੀਯੂ ਦੇ ਆਗੂ ਫਕੀਰ ਸਿੰਘ ਟਿੱਬਾ, ਬੱਗਾ ਸਿੰਘ, ਬਲਵਿੰਦਰ ਸਿੰਘ, ਜਸਵਿੰਦਰ ਸਿੰਘ ਸਮਾਣਾ, ਅਮਨਦੀਪ ਸਿੰਘ ਬੋਪਾਰਾਏ ਤੇ ਗੁਰਪ੍ਰੀਤ ਸਿੰਘ ਸਿੱਧੂ ਆਦਿ ਹਾਜ਼ਰ ਸਨ।

Advertisement

Advertisement