ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਰਕਾਰੀ ਸਕੂਲਾਂ ’ਚ ਦਾਖਲਾ ਵਧਾਉਣ ਵਾਲੇ ਅਧਿਆਪਕ ਸਨਮਾਨੇ

06:00 AM Apr 28, 2024 IST
ਸੰਗਰੂਰ ’ਚ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਧਿਆਪਕਾਂ ਨੂੰ ਸਨਮਾਨਿਤ ਕਰਨ ਮੌਕੇ। ਫੋਟੋ: ਲਾਲੀ।

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 27 ਅਪਰੈਲ
ਮੌਜੂਦਾ ਵਿੱਦਿਅਕ ਵਰ੍ਹੇ ਲਈ ਸਰਕਾਰੀ ਸਕੂਲਾਂ ਵਿੱਚ 6ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀ ਦਾਖਲਾ ਦਰ ਵਧਾਉਣ ਲਈ ਜ਼ਮੀਨੀ ਪੱਧਰ ’ਤੇ ਸਾਰਥਕ ਉਪਰਾਲੇ ਕਰਨ ਵਾਲੇ ਅਗਾਂਹਵਧੂ ਅਧਿਆਪਕਾਂ ਨੂੰ ਅੱਜ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਸਨਮਾਨਿਤ ਕੀਤਾ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਕੀਤੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਜ਼ਿਲ੍ਹੇੇ ਅਧੀਨ ਆਉਂਦੇ 9 ਸਿੱਖਿਆ ਬਲਾਕਾਂ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਦਾਖਲੇ ਲਈ ਨਿਯਮਿਤ ਤੌਰ ’ਤੇ ਪ੍ਰੇਰਿਤ ਕਰਨ ਵਿੱਚ ਦਿਲਚਸਪੀ ਦਿਖਾਉਣ ਵਾਲੇ ਸਕੂਲ ਮੁਖੀ ਤੇ ਅਧਿਆਪਕ ਵਧਾਈ ਦੇ ਪਾਤਰ ਹਨ। ਡੀਸੀ ਨੇ ਐਨਰੋਲਮੈਂਟ ਮੁਹਿੰਮ ਵਿੱਚ ਸਰਗਰਮ ਸਹਿਯੋਗ ਦੇਣ ਲਈ ਜ਼ਿਲ੍ਹਾ ਨੋਡਲ ਅਫ਼ਸਰ ਪ੍ਰਿੰਸੀਪਲ ਬਿਪਨ ਚਾਵਲਾ, ਸਹਾਇਕ ਜ਼ਿਲ੍ਹਾ ਨੋਡਲ ਅਫ਼ਸਰ ਹੈੱਡ ਮਿਸਟ੍ਰੈਸ ਸ਼ੀਨੂੰ, ਬਲਾਕ ਨੋਡਲ ਅਫ਼ਸਰ ਹਰਪ੍ਰੀਤ ਸਿੰਘ, ਪ੍ਰਿੰਸੀਪਲ ਦਿਲਦੀਪ ਕੌਰ ਲਹਿਰਾਗਾਗਾ, ਪ੍ਰਿੰਸੀਪਲ ਨੀਲਮ ਰਾਣੀ ਬਲਾਕ ਨੋਡਲ ਅਫ਼ਸਰ ਸੁਨਾਮ-1, ਪ੍ਰਿੰਸੀਪਲ ਰਵਿੰਦਰ ਕੌਰ ਛੱਤਵਾਲ ਬਲਾਕ ਨੋਡਲ ਅਫ਼ਸਰ ਸੁਨਾਮ-2, ਪ੍ਰਿੰਸੀਪਲ ਪ੍ਰਦੀਪ ਕੁਮਾਰ ਬਲਾਕ ਨੋਡਲ ਅਫ਼ਸਰ ਮੂਨਕ ਆਦਿ ਨੂੰ ਸਨਮਾਨਤ ਕੀਤਾ।

Advertisement

Advertisement
Advertisement