ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿਹਤ ਵਿਭਾਗ ਵੱਲੋਂ ਟੀਮਾਂ ਤਾਇਨਾਤ

07:30 AM Jul 13, 2023 IST
ਰਾਹਤ ਕੈਂਪ ਵਿੱਚ ਮਰੀਜ਼ਾਂ ਨੂੰ ਦਵਾਈਆਂ ਦਿੰਦੀ ਹੋਈ ਮੈਡੀਕਲ ਟੀਮ। -ਫੋਟੋ: ਭੰਗੂ

ਖੇਤਰੀ ਪ੍ਰਤੀਨਿਧ
ਪਟਿਆਲਾ, 12 ਜੁਲਾਈ
ਸਿਹਤ ਕੇਂਦਰਾਂ ਵਿੱਚ ਐਮਰਜੈਂਸੀ ਸੇਵਾਵਾਂ ਯਕੀਨੀ ਬਣਾਉਣ ਲਈ ਸਿਹਤ ਵਿਭਾਗ ਵੱਲੋਂ ਰੈਪਿਡ ਰਿਸਪਾਂਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਦੱਸਿਆ ਕਿ ਇਹ ਟੀਮਾਂ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਜਾਗਰੂਕ ਕਰਦਿਆਂ, ਦੂਸ਼ਿਤ ਭੋਜਨ ਅਤੇ ਦੂਸ਼ਿਤ ਪਾਣੀ ਪੀਣ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਵੀ ਜਾਣੂ ਕਰਵਾ ਰਹੀਆਂ ਹਨ। ਪ੍ਰਭਾਵਿਤ ਇਲਾਕਿਆਂ ਵਿੱਚ ਪੀਣ ਵਾਲੇ ਪਾਣੀ ਨੂੰ ਰੋਗਾਣੂ ਮੁਕਤ ਕਰਨ ਲਈ ਕਲੋਰੀਨ ਦੀਆਂ ਗੋਲੀਆਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਟੀਮਾਂ ਵੱਲੋਂ ਡੇਂਗੂ ਤੋਂ ਬਚਾਅ ਲਈ ਬਾਬਾ ਦੀਪ ਸਿੰਘ ਨਗਰ, ਸ਼ਾਂਤੀ ਨਗਰ ਤੇ ਐਲਆਈ ਫਲੈਟ, ਅਰਬਨ ਅਸਟੇਟ ਵਿੱਚ ਖੜ੍ਹੇ ਪਾਣੀ ’ਤੇ ਲਾਰਵੀਸਾਈਡ ਦਵਾਈ ਦੀ ਸਪਰੇਅ ਕਰਵਾਈ ਗਈ, ਲੋੜਵੰਦ ਲੋਕਾਂ ਨੂੰ ਓਆਰਐਸ ਦੇ ਪੈਕੇਟਾਂ ਦੀ ਵੰਡ ਅਤੇ ਪਾਣੀ ਨੂੰ ਸ਼ੁੱਧ ਕਰ ਕੇ ਪੀਣ ਲਈ ਕਲੋਰੀਨ ਦੀਆਂ ਗੋਲੀਆਂ ਵੰਡੀਆਂ ਗਈਆਂ।

Advertisement

Advertisement
Tags :
ਸਿਹਤਟੀਮਾਂਤਾਇਨਾਤਵੱਲੋਂਵਿਭਾਗ