ਪਸ਼ੂਆਂ ਦੀ ਜਾਂਚ ਲਈ ਟੀਮਾਂ ਤਾਇਨਾਤ
07:55 AM Jul 21, 2023 IST
ਪੱਤਰ ਪ੍ਰੇਰਕ
ਨਵੀਂ ਦਿੱਲੀ, 20 ਜੁਲਾਈ
ਦਿੱਲੀ ਵਿੱਚ ਯਮੁਨਾ ਦਾ ਪਾਣੀ ਘਟਣ ਤੋਂ ਬਾਅਦ ਵਾਤਾਵਰਨ ਮੰਤਰੀ ਗੋਪਾਲ ਰਾਏ ਨੇ ਅੱਜ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਸ਼ੂਆਂ ਦੀ ਸਿਹਤ ਜਾਂਚ ਦੇ ਨਿਰਦੇਸ਼ ਜਾਰੀ ਕੀਤੇ ਹਨ। ਪਸ਼ੂ ਪਾਲਣ ਵਿਭਾਗ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਸ਼ੂਆਂ ਦੀ ਮੈਡੀਕਲ ਸਿਹਤ ਜਾਂਚ ਲਈ 8 ਟੀਮਾਂ ਦਾ ਗਠਨ ਕੀਤਾ ਹੈ। ਇਸ ਦੇ ਨਾਲ ਹੀ ਵਿਭਾਗ ਵੱਲੋਂ ਪਸ਼ੂਆਂ ਦੇ ਮੁੜ ਵਸੇਬੇ, ਉਨ੍ਹਾਂ ਲਈ ਯੋਗ ਦਵਾਈਆਂ ਅਤੇ ਟੀਕੇ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਪਸ਼ੂਆਂ ਦੀ ਸੰਭਾਲ ਲਈ ਮੁੜ ਵਸੇਬਾ ਕੈਂਪਾਂ ਲਈ ਦੋ ਮੋਬਾਈਲ ਵੈਨਾਂ ਰੋਟੇਸ਼ਨ ਆਧਾਰ ‘ਤੇ ਉਪਲਬਧ ਕਰਵਾਈਆਂ ਗਈਆਂ ਹਨ। ਰਾਹਤ ਕੈਂਪ ਵਿੱਚ ਪਸ਼ੂਆਂ ਦਾ ਚਾਰਾ ਨਿਯਮਤ ਤੌਰ ’ਤੇ ਮੁਹੱਈਆ ਕਰਵਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ। ਪਸ਼ੂਆਂ ਵਿੱਚ ਛੂਤ ਦੀਆਂ ਬਿਮਾਰੀਆਂ ਫੈਲਣ ਦੀ ਸੰਭਾਵਨਾ ਵੀ ਵਧ ਗਈ ਹੈ।
Advertisement
Advertisement