ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੰਪਿਊਟਰ ਅਧਿਆਪਕਾਂ ਦੀ ਵਿੱਤ ਮੰਤਰੀ ਨਾਲ ਅੱਜ ਦੀ ਮੀਟਿੰਗ ’ਤੇ ਟੇਕ

08:47 AM Sep 11, 2024 IST
ਸੰਗਰੂਰ ’ਚ ਭੁੱਖ ਹੜਤਾਲ ਦੇ 10ਵੇਂ ਦਿਨ ਪੱਕੇ ਮੋਰਚੇ ’ਚ ਸ਼ਾਮਲ ਕੰਪਿਊਟਰ ਅਧਿਆਪਕ।

ਗੁਰਦੀਪ ਸਿੰਘ ਲਾਲੀ
ਸੰਗਰੂਰ, 10 ਸਤੰਬਰ
ਕੰਪਿਊਟਰ ਅਧਿਆਪਕਾਂ ਵੱਲੋਂ ਇਥੇ ਡੀਸੀ ਦਫ਼ਤਰ ਅੱਗੇ ਦਿਨ-ਰਾਤ ਦਾ ਪੱਕਾ ਮੋਰਚਾ ਲਗਾ ਕੇ ਅਣਮਿਥੇ ਸਮੇਂ ਲਈ ਸ਼ੁਰੂ ਕੀਤੀ ਭੁੱਖ ਹੜਤਾਲ 10ਵੇਂ ਦਿਨ ਵੀ ਜਾਰੀ ਰਹੀ। ਆਗੂਆਂ ਨੇ ਦੱਸਿਆ ਕਿ ਭਲਕੇ 11 ਸਤੰਬਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਪੈਨਲ ਮੀਟਿੰਗ ਹੋ ਰਹੀ ਹੈ, ਜਿਸ ਵਿੱਚ ਕੰਪਿਊਟਰ ਅਧਿਆਪਕਾਂ ਨੂੰ ਬਿਨਾਂ ਸ਼ਰਤ ਸਿੱਖਿਆ ਵਿਭਾਗ ਵਿੱਚ ਸ਼ਾਮਲ ਕਰਕੇ ਸਾਰੇ ਬਣਦੇ ਹੱਕ ਅਤੇ ਲਾਭ ਦੇਣ ਅਤੇ ਤੁਰੰਤ ਲਾਗੂ ਕਰਨ ਦੀ ਮੰਗ ਰੱਖੀ ਜਾਵੇਗੀ। ਉਨ੍ਹਾਂ ਦੁਹਰਾਇਆ ਕਿ ਜੇ ਭਲਕੇ ਹੋਣ ਵਾਲੀ ਮੀਟਿੰਗ ਵਿੱਚ ਮੰਗਾਂ ਨਾ ਮੰਨੀਆਂ ਗਈਆਂ ਤਾਂ 14 ਸਤੰਬਰ ਨੂੰ ਚੰਡੀਗੜ੍ਹ ਵਿੱਚ ਮਹਾਰੈਲੀ ਕਰਕੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਅੱਜ 10ਵੇਂ ਦਿਨ ਕੰਪਿਊਟਰ ਅਧਿਆਪਕ ਜੋਨੀ ਸਿੰਗਲਾ ਬਠਿੰਡਾ ਭੁੱਖ ਹੜਤਾਲ ’ਤੇ ਬੈਠੇ, ਜਦੋਂ ਕਿ ਵੱਖ-ਵੱਖ ਸਟੇਸ਼ਨਾਂ ਤੋਂ ਕੰਪਿਊਟਰ ਅਧਿਆਪਕਾਂ ਵਲੋਂ ਪੱਕੇ ਮੋਰਚੇ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੇ ਆਗੂਆਂ ਪਰਮਵੀਰ ਸਿੰਘ, ਰਣਜੀਤ ਸਿੰਘ, ਲਖਵਿੰਦਰ ਸਿੰਘ, ਗੁਰਬਖਸ਼ ਲਾਲ, ਪ੍ਰਦੀਪ ਮਲੂਕਾ ਆਦਿ ਨੇ ਕਿਹਾ ਕਿ ਕੰਪਿਊਟਰ ਅਧਿਆਪਕ ਪਿਛਲੇ ਲੰਮੇ ਅਰਸੇ ਤੋਂ ਸਰਕਾਰੀ ਸਕੂਲਾਂ ਵਿੱਚ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ ਪਰੰਤੂ ਰੈਗੂਲਰ ਆਰਡਰ ਹੋਣ ਦੇ ਬਾਵਜੂਦ ਅਜੇ ਤੱਕ ਉਨ੍ਹਾਂ ਨੂੰ ਬਣਦੇ ਹੱਕ ਅਤੇ ਲਾਭ ਨਹੀਂ ਦਿੱਤੇ ਗਏ।

Advertisement

Advertisement