ਪ੍ਰਧਾਨ ਮੰਤਰੀ ਮੋਦੀ ਦੇ ਜਹਾਜ਼ ਵਿੱਚ ਤਕਨੀਕੀ ਖ਼ਰਾਬੀ
06:38 AM Nov 16, 2024 IST
Advertisement
ਰਾਂਚੀ:
Advertisement
ਝਾਰਖੰਡ ਵਿੱਚ ਪੈਂਦੇ ਦਿਓਘਰ ਹਵਾਈ ਅੱਡੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਸ਼ੇਸ਼ ਜਹਾਜ਼ ਵਿੱਚ ਤਕਨੀਕੀ ਖ਼ਰਾਬੀ ਕਾਰਨ ਉਨ੍ਹਾਂ ਨੂੰ ਦੋ ਘੰਟੇ ਤੋਂ ਵੱਧ ਸਮਾਂ ਹਵਾਈ ਅੱਡੇ ’ਤੇ ਰੁਕਣਾ ਪਿਆ। ਅਧਿਕਾਰੀਆਂ ਨੇ ਦੱਸਿਆ ਕਿ ਬਿਹਾਰ ਦੇ ਜਮੂਈ ਵਿੱਚ ਰੈਲੀ ਨੂੰ ਸੰਬੋਧਨ ਕਰਨ ਤੋਂ ਬਾਅਦ ਮੋਦੀ ਨੇ ਭਾਰਤੀ ਹਵਾਈ ਸੈਨਾ ਦੇ ਜਹਾਜ਼ ਵਿੱਚ ਦਿੱਲੀ ਪਰਤਣਾ ਸੀ। ਅਖ਼ੀਰ ਜਦੋਂ ਜਹਾਜ਼ ਨੂੰ ਠੀਕ ਨਹੀਂ ਕੀਤਾ ਜਾ ਸਕਿਆ ਤਾਂ ਦੋ ਘੰਟੇ ਬਾਅਦ ਮੋਦੀ ਦੂਜੇ ਜਹਾਜ਼ ਵਿੱਚ ਦਿੱਲੀ ਲਈ ਰਵਾਨਾ ਹੋਏ। -ਪੀਟੀਆਈ
Advertisement
Advertisement