For the best experience, open
https://m.punjabitribuneonline.com
on your mobile browser.
Advertisement

ਰਿਵਰਲੈਂਡ ਸਕੂਲ ’ਚ ਤੀਜ ਦਾ ਤਿਉਹਾਰ ਮਨਾਇਆ

08:38 AM Aug 04, 2023 IST
ਰਿਵਰਲੈਂਡ ਸਕੂਲ ’ਚ ਤੀਜ ਦਾ ਤਿਉਹਾਰ ਮਨਾਇਆ
Advertisement

ਚਮਕੌਰ ਸਾਹਿਬ: ਰਿਵਰਲੈਂਡ ਇੰਟਰਨੈਸ਼ਨਲ ਸਕੂਲ ਕਤਲੌਰ ’ਚ ਤੀਜ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਵੱਖੋ-ਵੱਖਰੇ ਸੱਭਿਆਚਾਰਕ ਗੀਤਾਂ ਨਾਲ ਰੰਗਾਂ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਸਕੂਲ ਦੇ ਡਾਇਰੈਕਟਰ ਕੁਲਦੀਪ ਸਿੰਘ ਕੰਗ ਨੇ ਦੱਸਿਆ ਕਿ ਸਕੂਲ ਵਿੱਚ ਵਿਦਿਆਰਥਣਾਂ ਦੇ ਮਹਿੰਦੀ ਲਗਾਉਣ ਦੇ ਮੁਕਾਬਲੇ ਕਰਵਾਏ ਗਏ ਅਤੇ ਵਿਦਿਆਰਥਣਾਂ ਵੱਲੋਂ ਪੀਘਾਂ ਵੀ ਪਾਈਆਂ ਗਈਆਂ। ਇਸ ਤੋਂ ਬਾਅਦ ਸ੍ਰੀ ਕੰਗ ਨੇ ਵਿਦਿਆਰਥੀਆਂ ਨੂੰ ਤੀਜ ਦੇ ਤਿਉਹਾਰ ਬਾਰੇ ਜਾਣੂ ਕਰਵਾਇਆ ਅਤੇ ਅਜੋਕੇ ਸਮੇਂ ਵਿੱਚ ਲੜਕੀਆਂ ਦੀ ਕਦਰ ਕਰਨ ਲਈ ਵੀ ਪ੍ਰੇਰਿਤ ਕੀਤਾ। ਸਕੂਲ ਦੀ ਪ੍ਰਿੰਸੀਪਲ ਦਲਜੀਤ ਕੌਰ ਗਿੱਲ ਨੇ ਵੀ ਵਿਦਿਆਰਥੀਆਂ ਨੂੰ ਤੀਜ ਦੀ ਮਹੱਤਤਾ ਬਾਰੇ ਦੱਸਿਆ। ਇਸ ਮੌਕੇ ਗੁਰਪ੍ਰੀਤ ਕੌਰ, ਗੁਰਜੀਤ ਕੌਰ ਅਤੇ ਸਰਪੰਚ ਹਰਜਿੰਦਰ ਕੌਰ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement
Advertisement
×