ਤੀਸਤਾ ਸੀਤਲਵਾੜ ਨੂੰ ਐਮਸਟਰਡਮ ਜਾਣ ਦੀ ਇਜਾਜ਼ਤ ਮਿਲੀ
07:15 AM Oct 23, 2024 IST
Advertisement
ਨਵੀਂ ਦਿੱਲੀ, 22 ਅਕਤੂਬਰ
ਸੁਪਰੀਮ ਕੋਰਟ ਨੇ ਕਾਰਕੁਨ ਤੀਸਤਾ ਸੀਤਲਵਾੜ ਨੂੰ 14 ਤੋਂ 24 ਨਵੰਬਰ ਤੱਕ ਕੌਮਾਂਤਰੀ ਦਸਤਾਵੇਜ਼ੀ ਫ਼ਿਲਮ ਫੈਸਟੀਵਲ ਵਿੱਚ ਹਿੱਸਾ ਲੈਣ ਲਈ ਐਮਸਟਰਡਮ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਫੈਸਟੀਵਲ ਦੇ ਪ੍ਰਬੰਧਕਾਂ ਨੇ ਉਨ੍ਹਾਂ ਦੀ ਦਸਤਾਵੇਜ਼ੀ ਫ਼ਿਲਮ ‘ਸਾਈਕਲ ਮਹੇਸ਼’ ਲਈ ਸਮਾਰੋਹ ਵਿੱਚ ਆਉਣ ਦਾ ਸੱਦਾ ਦਿੱਤਾ ਹੈ। ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਸੀਤਲਵਾੜ ਦੀ ਅਰਜ਼ੀ ਮਨਜ਼ੂਰ ਕਰ ਲਈ। ਸਿਖ਼ਰਲੀ ਅਦਾਲਤ ਨੇ 2002 ਦੇ ਗੋਧਰਾ ਦੰਗਿਆਂ ਮਗਰੋਂ ਕਥਿਤ ਨਿਰਦੋਸ਼ ਲੋਕਾਂ ਨੂੰ ਫਸਾਉਣ ਲਈ ਫਰਜ਼ੀ ਦਸਤਾਵੇਜ਼ ਤਿਆਰ ਕਰਨ ਦੇ ਮਾਮਲੇ ਵਿੱਚ ਸੀਤਲਵਾੜ ਨੂੰ ਜੁਲਾਈ 2023 ਵਿੱਚ ਪੱਕੀ ਜ਼ਮਾਨਤ ਦੇ ਦਿੱਤੀ ਸੀ। ਸੀਤਲਵਾੜ ਦੇ ਵਕੀਲ ਕਪਿਲ ਸਿੱਬਲ ਨੇ ਬੈਂਚ ਨੂੰ ਦੱਸਿਆ ਕਿ ਉਨ੍ਹਾਂ ਦੀ ਮੁਵੱਕਿਲ ਨੇ ਵਿਦੇਸ਼ ਯਾਤਰਾ ’ਤੇ ਜਾਣ ਦੀ ਇਜਾਜ਼ਤ ਲਈ ਅਰਜ਼ੀ ਦਿੱਤੀ ਹੈ। ਗੁਜਰਾਤ ਸਰਕਾਰ ਦੇ ਵਕੀਲ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਇਸ ਅਰਜ਼ੀ ’ਤੇ ਕੋਈ ਇਤਰਾਜ਼ ਨਹੀਂ ਕੀਤਾ। -ਪੀਟੀਆਈ
Advertisement
Advertisement
Advertisement