ਨਵੀਂ ਦਿੱਲੀ, 20 ਅਗਸਤ
ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਸਮਾਜਿਕ ਕਾਰਕੁਨ ਤੀਸਤਾ ਸੀਤਲਵਾੜ ਨੂੰ ਕਾਨਫਰੰਸ ਲਈ 31 ਅਗਸਤ ਤੋਂ 10 ਸਤੰਬਰ ਤੱਕ ਮਲੇਸ਼ੀਆ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਸਿਖਰਲੀ ਅਦਾਲਤ ਨੇ ਇਸ ਸਬੰਧੀ ਉਸ ਨੂੰ ਇਕ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਹੈ ਕਿ ਉਹ ਤੈਅ ਸਮੇਂ ਅਨੁਸਾਰ ਭਾਰਤ ਪਰਤਣਗੇ। -ਪੀਟੀਆਈ