ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਤਹਿਸੀਲਦਾਰ ਰਿਸ਼ਵਤ ਮਾਮਲਾ: ਪੰਜਾਬ ਰੈਵੀਨਿਊ ਅਫ਼ਸਰ ਯੂਨੀਅਨ ਵੱਲੋਂ ਸਮੂਹਿਕ ਛੂੱਟੀ ਦਾ ਐਲਾਨ

09:07 AM Nov 28, 2024 IST
ਫੋਟੋ ਕੈਪਸ਼ਨ-ਵਿਜੀਲੈਂਸ ਵੱਲੋਂ ਗਿ੍ਰਫ਼ਤਾਰ ਤਹਿਸੀਲਦਾਰ ਸੁਖਚਰਨ ਸਿੰਘ ਪੁਲੀਸ ਟੀਮ ਨਾਲ। ਫੋਟੋ-ਰਵੀ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ/ਨਿੱਜੀ ਪੱਤਰ ਪ੍ਰੇਰਕ
ਚੰਡੀਗੜ੍ਹ/ਬਰਨਾਲਾ/ਮੋਗਾ, 28 ਨਵੰਬਰ

Advertisement

ਵਿਜੀਲੈਂਸ ਬਿਊਰੋ ਵੱਲੋਂ ਜ਼ਿਲ੍ਹਾ ਬਰਨਾਲਾ ਦੀ ਤਹਿਸੀਲ ਤਪਾ ਮੰਡੀ ਦੇ ਤਹਿਸੀਲਦਾਰ ਸੁਖਚਰਨ ਸਿੰਘ ਚੰਨੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਰੈਵੀਨਿਊ ਅਫ਼ਸਰ ਯੂਨੀਅਨ ਨੇ ਸਮੂਹਿਕ ਛੂੱਟੀ ਦਾ ਐਲਾਨ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਸੁਖਚਰਨ ਸਿੰਘ ਪੰਜਾਬ ਰੈਵੀਨਿਊ ਅਫ਼ਸਰ ਯੂਨੀਅਨ ਦਾ ਪ੍ਰਧਾਨ ਹੈ। ਯੂਨੀਅਨ ਵੱਲੋਂ ਆਪਣੇ ਪ੍ਰਧਾਨ ਦੇ ਹੱਕ ਵਿਚ ਮੀਟਿੰਗ ਕਰਦਿਆਂ ਇਕ ਪੱਤਰ ਜਾਰੀ ਕੀਤਾ ਗਿਆ ਹੈ।
ਜਿਸ ਵਿਚ ਕਿਹਾ ਗਿਆ ਹੈ ਕਿ ਗ੍ਰਿਫ਼ਤਾਰੀ ਦੇ ਰੋਸ ਵਿੱਚ ਸੂਬੇ ਭਰ ਦੇ ਮਾਲ ਅਧਿਕਾਰੀ ( ਜ਼ਿਲ੍ਹਾ ਮਾਲ ਅਫ਼ਸਰ, ਸਬ ਰਜਿਸਟਰਾਰ, ਤਹਿਸੀਲਦਾਰ, ਨਾਇਬ ਤਹਿਸੀਲਦਾਰ)28 ਨਵੰਬਰ (ਅੱਜ) ਨੂੰ ਸਮੂਹਿਕ ਛੁੱਟੀ ’ਤੇ ਜਾਣਗੇ। ਇਸ ਤੋਂ ਸਾਫ ਹੈ ਕਿ ਵੀਰਵਾਰ ਨੂੰ ਤਹਿਸੀਲਾਂ ਵਿੱਚ ਕੋਈ ਕੰਮਕਾਜ ਨਹੀਂ ਹੋਵੇਗਾ। ਇਸ ਤੋਂ ਇਲਾਵਾ ਸਬ-ਰਜਿਸਟਰਾਰ ਅਤੇ ਜੁਆਇੰਟ ਸਬ-ਰਜਿਸਟਰਾਰ ਦਫਤਰਾਂ ਵਿੱਚ ਜ਼ਮੀਨਾਂ ਦੀਆਂ ਰਜਿਸਟਰੀਆਂ ਵੀ ਨਹੀਂ ਹੋਣਗੀਆਂ।

ਜਾਰੀ ਪੱਤਰ ਅਨੁਸਾਰ ਯੂਨੀਅਨ ਵੱਲੋਂ ਡੀਐੱਸਪੀ ਵਿਜੀਲੈਂਸ ਬਰਨਾਲਾ ਦੇ ਦਫ਼ਤਰ ਬਾਹਰ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਦੇ ਜਨਰਲ ਸਕੱਤਰ ਮਨਿੰਦਰ ਸਿੰਘ ਨੇ ਕਿਹਾ ਕਿ ਜਥੇਬੰਦੀ ਦੇ ਕੋ-ਪ੍ਰਧਾਨਾਂ ਲਛਮਣ ਸਿੰਘ, ਅਰਚਨਾ ਸ਼ਰਮਾ, ਮਨਦੀਪ ਸਿੰਘ ਭੋਗਲ, ਲਾਰਸਨ ਨੇ ਹੰਗਾਮੀ ਮੀਟਿੰਗ ਕੀਤੀ ਅਤੇ ਸੂਬੇ ਦੇ ਮਾਲ ਅਧਿਕਾਰੀਆਂ ਵੱਲੋਂ ਵਿਜੀਲੈਂਸ ਦੀ ਕਥਿਤ ਧੱਕੇਸ਼ਾਹੀ ਖ਼ਿਲਾਫ਼ ਰੋਸ ਜਤਾਇਆ।

Advertisement

ਗੌਰਤਲਬ ਹੈ ਕਿ ਬੀਤੇ ਦਿਨ ਵਿਜੀਲੈਂਸ ਬਿਊਰੋ ਨੇ ਤਪਾ ਦੇ ਤਹਿਸੀਲਦਾਰ ਨੂੰ 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਸੀ। ਡੀਐੱਸਪੀ ਲਵਪ੍ਰੀਤ ਸਿੰਘ ਨੇ ਅਨੁਸਾਰ ਸ਼ਿਕਾਇਤਕਰਤਾ ਅਮਰੀਕ ਸਿੰਘ ਟੱਲੇਵਾਲ ਦੀ ਸ਼ਿਕਾਇਤ ਦੇ ਆਧਾਰ ’ਤੇ ਇੰਸਪੈਕਟਰ ਗੁਰਮੇਲ ਸਿੰਘ ਦੀ ਅਗਵਾਈ ਹੇਠ ਤਹਿਸੀਲ ਤਪਾ ਦੇ ਤਹਿਸੀਲਦਾਰ ਸੁਖਚਰਨ ਸਿੰਘ ਨੂੰ 20 ਹਜ਼ਾਰ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।

ਅਮਰੀਕ ਸਿੰਘ ਵਾਸੀ ਟੱਲੇਵਾਲ ਤੋਂ 2 ਕਨਾਲ 4 ਮਰਲੇ ਦੀ ਰਜਿਸਟਰੀ ਕਰਵਾਉਣ ਲਈ ਤਹਿਸੀਲਦਾਰ ਨੇ ਰਿਸ਼ਵਤ ਦੀ ਮੰਗ ਕੀਤੀ ਜਾ ਰਹੀ ਸੀ। ਜਿਸ ਉਪਰੰਤ ਕਾਰਵਾਈ ਕੀਤੀ ਗਈ ਹੈ।

Advertisement