ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡੇਰਾ ਬਾਬਾ ਨਾਨਕ ਦਾ ਤਹਿਸੀਲਦਾਰ ਰਿਸ਼ਵਤ ਲੈਂਦਾ ਕਾਬੂ

06:54 AM Sep 07, 2024 IST

ਡਾ. ਰਾਜਿੰਦਰ ਸਿੰਘ
ਡੇਰਾ ਬਾਬਾ ਨਾਨਕ, 6 ਸਤੰਬਰ
ਗੁਰਦਾਸਪੁਰ ਵਿਜੀਲੈਂਸ ਵਿਭਾਗ ਦੀ ਟੀਮ ਨੇ ਅੱਜ ਡੇਰਾ ਬਾਬਾ ਨਾਨਕ ਤੇ ਤਹਿਸੀਲਦਾਰ ਲਖਵਿੰਦਰ ਸਿੰਘ ਸਮੇਤ ਉਸ ਦੇ ਦੋ ਹੋਰ ਸਹਾਇਕ ਸਾਥੀਆਂ ਨੂੰ 50 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਪੀੜਤ ਕਿਸਾਨ ਸੁਖਦੇਵ ਸਿੰਘ ਸੋਹੀ ਵਾਸੀ ਪਿੰਡ ਮਨਸੂਰ ਨੇ ਦੱਸਿਆ ਕਿ ਤਹਿਸੀਲਦਾਰ ਲਖਵਿੰਦਰ ਸਿੰਘ ਵੱਲੋਂ ਉਨ੍ਹਾਂ ਦੀ ਜ਼ਮੀਨ ਦੀ ਰਿਪੋਰਟ ਕਰਨ ਬਦਲੇ ਦੋ ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਜਾ ਰਹੀ ਸੀ ਤੇ ਉਨ੍ਹਾਂ ਨੂੰ ਪਿਛਲੇ ਚਾਰ ਪੰਜ ਮਹੀਨੇ ਤੋਂ ਖੱਜਲ ਖੁਆਰ ਕੀਤਾ ਜਾ ਰਿਹਾ ਸੀ| ਉਨ੍ਹਾਂ ਦੱਸਿਆ ਕਿ ਅੱਜ ਜਦੋ ਰਿਸ਼ਵਤ ਦੀ ਪਹਿਲੀ ਕਿਸ਼ਤ 50 ਹਜ਼ਾਰ ਰੁਪਏ ਤਹਿਸੀਲਦਾਰ ਲਖਵਿੰਦਰ ਸਿੰਘ ਨੂੰ ਦਿੱਤੀ ਗਈ ਤਾਂ ਵਿਜੀਲੈਂਸ ਵਿਭਾਗ ਦੀ ਟੀਮ ਨੇ ਤਹਿਸੀਲਦਾਰ ਲਖਵਿੰਦਰ ਸਿੰਘ ਸਮੇਤ ਉਸ ਦੇ ਦੋ ਸਹਾਇਕ ਸਾਥੀਆਂ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ।
ਗੁਰਦਾਸਪੁਰ (ਕੇਪੀ ਸਿੰਘ): ਵਿਜੀਲੈਂਸ ਟੀਮ ਗੁਰਦਾਸਪੁਰ ਵੱਲੋਂ ਰਿਸ਼ਵਤ ਲੈਂਦਿਆਂ ਫੜੇ ਗਏ ਡੇਰਾ ਬਾਬਾ ਨਾਨਕ ਦੇ ਤਹਿਸੀਲਦਾਰ ਦੀ ਤਬੀਅਤ ਖ਼ਰਾਬ ਹੋਣ ’ਤੇ ਤਹਿਸੀਲਦਾਰ ਨੂੰ ਕਮਿਊਨਿਟੀ ਸਿਹਤ ਕੇਂਦਰ, ਕਲਾਨੌਰ ਲਿਆਂਦਾ ਗਿਆ। ਇੱਥੇ ਡਿਊਟੀ ’ਤੇ ਤਾਇਨਾਤ ਡਾ. ਸੁਖਦੀਪ ਸਿੰਘ ਭਾਗੋਵਾਲੀਆ ਨੇ ਦੱਸਿਆ ਕਿ ਵਿਜੀਲੈਂਸ ਦੀ ਟੀਮ ਵੱਲੋਂ ਤਹਿਸੀਲਦਾਰ ਲਖਵਿੰਦਰ ਸਿੰਘ ਦੀ ਸਿਹਤ ਜਾਂਚ ਲਈ ਹਸਪਤਾਲ ਲਿਆਂਦਾ ਗਿਆ ਸੀ। ਉਸ ਦੀ ਜਾਂਚ ਕਰਨ ਉਪਰੰਤ ਉਸ ਨੂੰ‌ ਡਰਿੱਪ ਅਤੇ ਟੀਕੇ ਲਗਾਏ ਗਏ।

Advertisement

Advertisement