ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਤਹਿਸੀਲਾਂ ਭ੍ਰਿਸ਼ਟਾਚਾਰ ਦਾ ਅੱਡਾ ਬਣੀਆਂ: ਚੰਨੀ

06:56 AM Apr 28, 2024 IST

ਨਿੱਜੀ ਪੱਤਰ ਪ੍ਰੇਰਕ
ਜਲੰਧਰ, 27 ਅਪਰੈਲ
ਕਾਂਗਰਸ ਦੇ ਜਲੰਧਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਦੀਆਂ ਤਹਿਸੀਲਾਂ ਨੂੰ ਭ੍ਰਿਸ਼ਟਾਚਾਰ ਦੇ ਅੱਡੇ ਦੱਸਿਆ। ਉਨ੍ਹਾਂ ਕਿਹਾ ਕਿ ਰਜਿਸਟਰੀਆਂ ਦੇ ਮਾਮਲੇ ਵਿੱਚ ਐਨਓਸੀ ਨਾ ਲੈਣ ਬਾਰੇ ਬਿਆਨ ਦੇ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕੀਤਾ ਹੈ। ਅੱਜ ਆਪਣਾ ਚੋਣ ਪ੍ਰਚਾਰ ਜਲੰਧਰ ਛਾਉਣੀ ਵਿਧਾਨ ਸਭਾ ਹਲਕੇ ਤੋਂ ਸ਼ੁਰੂ ਕਰਦਿਆਂ ਸ੍ਰੀ ਚੰਨੀ ਨੇ ਕਿਹਾ ਕਿ ਪੰਜਾਬ ਦੀਆਂ ਤਹਿਸੀਲਾਂ ਵਿੱਚ ਧੜੱਲੇ ਨਾਲ ਭ੍ਰਿਸ਼ਟਾਚਾਰ ਚੱਲ ਰਿਹਾ ਹੈ ਤੇ ਲੋਕਾਂ ਦੀ ਖੱਜਲ-ਖੁਆਰੀ ਹੋ ਰਹੀ ਹੈ।
ਇਸ ਮੌਕੇ ਵਿਧਾਇਕ ਪਰਗਟ ਸਿੰਘ ਵੀ ਉਨ੍ਹਾਂ ਦੇ ਨਾਲ ਸਨ। ਸ੍ਰੀ ਚੰਨੀ ਨੇ ਕਿਹਾ ਕਿ ਐਨਓਸੀ ਦੇ ਨਾਂ ’ਤੇ ਲੋਕਾਂ ਦੀ ਵੱਡੀ ਲੁੱਟ ਹੋ ਰਹੀ ਹੈ ਤੇ ਤਹਿਸੀਲਾਂ ਵਿੱਚ ਪੈਸੇ ਚੱਲ ਰਹੇ ਹਨ। ਸ੍ਰੀ ਚੰਨੀ ਨੇ ਕਿਹਾ ਕਿ ਜਲੰਧਰ ਵਿੱਚ ਸੜਕਾਂ ਟੁੱਟੀਆਂ ਪਈਆਂ ਹਨ। ਸਮਾਰਟ ਸਿਟੀ ਅਖਵਾਉਂਦਾ ਜਲੰਧਰ ਸ਼ਹਿਰ ਗੰਦਗੀ ਵਿੱਚੋਂ ਪਹਿਲੇ ਨੰਬਰ ’ਤੇ ਹੈ।
ਜਲੰਧਰ ਛਾਉਣੀ ਦੇ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਹੁੰਦਿਆਂ ਚਰਨਜੀਤ ਸਿੰਘ ਚੰਨੀ ਨੇ ਕਰੋੜਾਂ ਰੁਪਏ ਦੀਆਂ ਗ੍ਰਾਟਾਂ ਵਿਕਾਸ ਕਾਰਜਾਂ ਲਈ ਦਿੱਤੀਆਂ ਗਈਆਂ ਪਰ ‘ਆਪ’ ਦੀ ਸਰਕਾਰ ਨੇ ਆਉਂਦਿਆਂ ਹੀ ਇਹ ਗ੍ਰਾਂਟਾ ਵਾਪਸ ਮੰਗਵਾ ਲਈਆਂ ਤੇ ਪੰਚਾਇਤਾਂ ਨੂੰ ਇੱਕ ਇੱਟ ਵੀ ਨਹੀਂ ਲਗਾਉਣ ਦਿੱਤੀ।
ਪਰਗਟ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਸ਼ੁਸ਼ੀਲ ਰਿੰਕੂ ਦੇ ਪਾਰਟੀ ਬਦਲ ਲੈਣ ਨਾਲ ਕਾਂਗਰਸ ਨੂੰ ਤਾਂ ਕੋਈ ਫ਼ਰਕ ਨਹੀਂ ਪਵੇਗਾ ਪਰ ਦਲਿਤਾਂ ਦਾ ਆਗੂ ਉਸ ਪਾਸੇ ਜਾ ਖੜ੍ਹਾ ਹੋਇਆ ਜਿਹੜੀ ਪਾਰਟੀ ਡਾ. ਭੀਮ ਰਾਓ ਦਾ ਸੰਵਿਧਾਨ ਬਦਲਣ ਲਈ ਅੱਡੀ ਚੋਟੀ ਦਾ ਜ਼ੋਰ ਲਾ ਰਹੀ ਹੈ। ਭਾਜਪਾ ਜਿੱਥੇ ਕਿਸਾਨ ਵਿਰੋਧੀ ਹੈ, ਉਥੇ ਨਾਲ ਹੀ ਦਲਿਤ ਵਿਰੋਧੀ ਵੀ ਹੈ।

Advertisement

Advertisement
Advertisement