ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਤਿਲੰਗਾਨਾ ਅਸੈਂਬਲੀ ਚੋਣਾਂ: 400 ਰੁਪਏ ’ਚ ਘਰੇਲੂ ਰਸੋਈ ਗੈਸ ਸਿਲੰਡਰ ਮੁਹੱਈਆ ਕਰਵਾਏਗੀ ਕੇਸੀਆਰ ਸਰਕਾਰ

05:54 PM Oct 15, 2023 IST
ਫਾਈਲ ਫੋਟੋ।

ਹੈਦਰਾਬਾਦ, 15 ਅਕਤੂਬਰ
ਤਿਲੰਗਾਨਾ ਵਿਚ ਸੱਤਾਧਾਰੀ ਬੀਆਰਐੱਸ (ਭਾਰਤ ਰਾਸ਼ਟਰ ਸਮਿਤੀ) ਨੇ ਅਗਾਮੀ ਅਸੈਂਬਲੀ ਚੋਣਾਂ ਲਈ ਅੱਜ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰਦਿਆਂ ਘਰੇਲੂ ਰਸੋਈ ਗੈਸ ਸਿਲੰਡਰ 400 ਰੁਪਏ ਵਿੱਚ ਮੁਹੱਈਆ ਕਰਵਾਉਣ ਦਾ ਵਾਅਦਾ ਕੀਤਾ ਹੈ। ਇਹੀ ਨਹੀਂ ਬੀਆਰਐੱਸ ਮੁਖੀ ਤੇ ਮੁੱਖ ਮੰਤਰੀ ਕੇ.ਚੰਦਰਸ਼ੇਖਰ ਰਾਓ ਦੀ ਅਗਵਾਈ ਵਾਲੀ ਪਾਰਟੀ ਨੇ ਚੋਣ ਮੈਨੀਫੈਸਟੋ ਵਿੱਚ ਸਮਾਜਿਕ ਸੁਰੱਖਿਆ ਪੈਨਸ਼ਨ ਤੇ ਕਿਸਾਨਾਂ ਨੂੰ ‘ਰਾਇਥੂ ਬੰਧੂ’ ਨਿਵੇਸ਼ ਸਪੋਰਟ ਸਕੀਮ ਤਹਿਤ ਮਿਲਦੀ ਵਿੱਤੀ ਸਹਾਇਤਾ ਦੀ ਰਾਸ਼ੀ ਵਧਾਉਣ ਦਾ ਵੀ ਐਲਾਨ ਕੀਤਾ ਹੈ। ਕੇਸੀਆਰ ਨੇ ਚੋਣ ਮੈਨੀਫੈਸਟੋ ਜਾਰੀ ਕਰਦੇ ਹੋਏ ਕਿਹਾ ਕਿ ਗਰੀਬੀ ਰੇਖਾ ਤੋਂ ਹੇਠਲੇ 93 ਲੱਖ ਪਰਿਵਾਰਾਂ ਨੂੰ ਪੰਜ ਲੱਖ ਰੁਪਏ ਦਾ ਬੀਮਾ ਕਵਰ ਦਿੱਤਾ ਜਾਵੇਗਾ ਤੇ ਪ੍ਰੀਮੀਅਮ ਦਾ ਸਾਰਾ ਖਰਚਾ ਸਰਕਾਰ ਝੱਲੇਗੀ। ਪੀਟੀਆਈ

Advertisement

Advertisement