For the best experience, open
https://m.punjabitribuneonline.com
on your mobile browser.
Advertisement

ਚੋਰੀ ਦੇ ਦਸ ਵਾਹਨਾਂ ਸਮੇਤ ਕਾਬੂ

06:47 AM Jul 17, 2024 IST
ਚੋਰੀ ਦੇ ਦਸ ਵਾਹਨਾਂ ਸਮੇਤ ਕਾਬੂ
ਵਾਹਨਾਂ ਸਮੇਤ ਕਾਬੂ ਮੁਲਜ਼ਮ ਪੁਲੀਸ ਦੀ ਹਿਰਾਸਤ ਵਿੱਚ।
Advertisement

ਧਿਆਨ ਸਿੰਘ ਭਗਤ
ਕਪੂਰਥਲਾ, 16 ਜੁਲਾਈ
ਸਿਟੀ ਕਪੂਰਥਲਾ ਪੁਲੀਸ ਵੱਲੋਂ 10 ਚੋਰੀਸ਼ੁਦਾ ਮੋਟਰਸਾਈਕਲਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਸੀਨੀਅਰ ਪੁਲੀਸ ਕਪਤਾਨ ਵਤਸਲਾ ਗੁਪਤਾ ਨੇ ਦੱਸਿਆ ਕਿ ਏਐੱਸਆਈ ਕੁਲਵਿੰਦਰ ਸਿੰਘ ਦੀ ਅਗਵਾਈ ਹੇਠਲੀ ਪੁਲੀਸ ਪਾਰਟੀ ਨੇ ਗਸ਼ਤ ਦੌਰਾਨ ਮੁਖ਼ਬਰ ਖਾਸ ਦੀ ਇਤਲਾਹ ’ਤੇ ਸ਼ਮਸ਼ਾਨਘਾਟ ਸ਼ੇਖੂਪੁਰ ਨੇੜਿਓਂ ਕਥਿਤ ਦੋਸ਼ੀ ਸੁਰਜੀਤ ਸਿੰਘ ਵਾਸੀ ਪਿੰਡ ਦੰਦੂਪੁਰ ਥਾਣਾ ਕੋਤਵਾਲੀ ਜ਼ਿਲ੍ਹਾ ਕਪੂਰਥਲਾ ਨੂੰ ਕਾਬੂ ਕੀਤਾ। ਉਸ ਕੋਲੋਂ ਨੌਂ ਮੋਟਰਸਾਈਕਲ ਅਤੇ ਇਕ ਸਕੂਟਰੀ ਬਰਾਮਦ ਕੀਤੀ ਗਈ। ਮੁਲਜ਼ਮ ਵਿਰੁੱਧ ਮੁਕੱਦਮਾ ਨੰਬਰ 190 ਅ/ਧ 303(2), 317(2) ਬੀ ਐਨ ਐਸ ਥਾਣਾ ਸਿਟੀ ਕਪੂਰਥਲਾ ਦਰਜ ਕੀਤਾ ਗਿਆ। ਐੱਸਐੱਸਪੀ ਨੇ ਦੱਸਿਆ ਕਿ ਮੁਲਜ਼ਮ ਦਾ ਪੁਲੀਸ ਰਿਮਾਂਡ ਲੈ ਕੇ ਹੋਰ ਪੁਛਗਿਛ ਕੀਤੀ ਜਾਵੇਗੀ ਜਿਸ ਦੌਰਾਨ ਹੋਰ ਵੀ ਅਹਿਮ ਖ਼ੁਲਾਸੇ ਅਤੇ ਬਰਾਮਦਗੀ ਹੋਣ ਦੀ ਸੰਭਾਵਨਾ ਹੈ।

Advertisement

Advertisement
Author Image

sukhwinder singh

View all posts

Advertisement
Advertisement
×