ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਜਪਾ ਦਾ ਦਸ ਸਾਲ ਦਾ ਕਾਰਜਕਾਲ ਔਰਤਾਂ ਲਈ ਸਭ ਤੋਂ ਮਾੜਾ ਰਿਹਾ: ਅਲਕਾ ਲਾਂਬਾ

06:42 AM Apr 26, 2024 IST
ਸਮਾਰੋਹ ਦੌਰਾਨ ਇਕਜੁੱਟਤਾ ਦਾ ਪ੍ਰਗਟਾਵਾ ਕਰਦੇ ਹੋਏ ਕਾਂਗਰਸੀ ਆਗੂ। -ਫੋਟੋ: ਪ੍ਰਦੀਪ ਤਿਵਾੜੀ

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 25 ਅਪਰੈਲ
ਆਲ ਇੰਡੀਆ ਮਹਿਲਾ ਕਾਂਗਰਸ ਦੀ ਪ੍ਰਧਾਨ ਅਲਕਾ ਲਾਂਬਾ ਨੇ ਕਿਹਾ ਕਿ ਕੇਂਦਰ ਵਿੱਚ ‘ਇੰਡੀਆ’ ਗੱਠਜੋੜ ਦੀ ਸਰਕਾਰ ਬਣਨ ’ਤੇ ਸਰਕਾਰੀ ਨੌਕਰੀਆਂ ਵਿੱਚ ਔਰਤਾਂ ਨੂੰ 50 ਫੀਸਦੀ ਰਾਖਵਾਂਕਰਨ ਦਿੱਤਾ ਜਾਵੇਗਾ। ਉਹ ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਦੀ ਪ੍ਰਧਾਨ ਨੰਦਿਤਾ ਹੁੱਡਾ ਦੇ ਤਾਜਪੋਸ਼ੀ ਸਮਾਗਮ ਵਿੱਚ ਸੰਬੋਧਨ ਕਰ ਰਹੇ ਸਨ।
ਮਹਿਲਾ ਕਾਂਗਰਸ ਦੀ ਕੌਮੀ ਪ੍ਰਧਾਨ ਅਲਕਾ ਲਾਂਬਾ ਨੇ ਕਿਹਾ ਕਿ ਪਾਰਟੀ ਦੇ ਚੋਣ ਮਨੋਰਥ ਪੱਤਰ ਵਿੱਚ ਦੇਸ਼ ਦੇ ਹਰੇਕ ਵਰਗ ਦੇ ਲੋਕਾਂ ਨੂੰ ਥਾਂ ਦਿੱਤੀ ਗਈ ਹੈ। ਖਾਸ, ਕਰ ਕੇ ਇਸ ਵਿੱਚ ‘ਨਾਰੀ ਨਿਆਂ’ ਤਹਿਤ ਔਰਤਾਂ ਲਈ ਵਿਸ਼ੇਸ਼ ਵਿਵਸਥਾਵਾਂ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਨੌਕਰੀਆਂ ਵਿੱਚ 50 ਫੀਸਦੀ ਰਾਖਵਾਂਕਰਨ ਦੇਣ ਤੋਂ ਇਲਾਵਾ, ਦੇਸ਼ ਭਰ ਦੇ ਹਰੇਕ ਗ਼ਰੀਬ ਪਰਿਵਾਰ ਦੀ ਇੱਕ ਔਰਤ ਨੂੰ ਹਰੇਕ ਸਾਲ ਉਸ ਦੇ ਬੈਂਕ ਖਾਤੇ ਵਿੱਚ ਇਕ ਲੱਖ ਰੁਪਏ ਦਿੱਤੇ ਜਾਣਗੇ। ਇਸ ਨਾਲ ਪੂਰੇ ਪਰਿਵਾਰ ਦੀਆਂ ਆਰਥਿਕ ਲੋੜਾਂ ਪੂਰੀਆਂ ਹੋ ਸਕਣਗੀਆਂ। ਮਹਿਲਾ ਕਾਂਗਰਸ ਦੀ ਕੌਮੀ ਪ੍ਰਧਾਨ ਨੇ ਦੋਸ਼ ਲਾਇਆ ਕਿ ਮੋਦੀ ਰਾਜ ਦੇ ਪਿਛਲੇ 10 ਸਾਲ ਦੇਸ਼ ਲਈ ਮਾੜੇ ਰਹੇ ਹਨ, ਜਿਸ ਵਿੱਚ ਖਾਸ ਕਰ ਕੇ ਔਰਤਾਂ ਦੀ ਹਾਲਤ ਬਦ ਤੋਂ ਬਦਤਰ ਹੋ ਗਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਸ਼ਾਸਨਕਾਲ ਦੌਰਾਨ ਬਲਾਤਕਾਰ ਦੇ ਦੋਸ਼ੀਆਂ ਨੂੰ ਸੁਰੱਖਿਆ ਦਿੱਤੀ ਗਈ। ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੀਆਂ ਮਹਿਲਾ ਓਲੰਪੀਅਨਾਂ ਨਾਲ ਬੇਰਹਿਮੀ ਵਾਲਾ ਸਲੂਕ ਕੀਤਾ ਗਿਆ ਤੇ ਦੋਸ਼ੀਆਂ ਨੂੰ ਬਚਾਇਆ ਗਿਆ।
‘ਇੰਡੀਆ’ ਗੱਠਜੋੜ ਦੇ ਉਮੀਦਵਾਰ ਮਨੀਸ਼ ਤਿਵਾੜੀ ਨੇ ਕਿਹਾ ਕਿ ਕਾਂਗਰਸ ਦਾ ਔਰਤਾਂ ਦੀ ਭਲਾਈ ਅਤੇ ਉੱਨਤੀ ਲਈ ਕੰਮ ਕਰਨ ਦੀ ਰਵਾਇਤ ਅਤੇ ਇਤਿਹਾਸ ਹੈ। ਦੇਸ਼ ਦੇ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੇ ਹੀ ਸਥਾਨਕ ਸੰਸਥਾਵਾਂ ਵਿੱਚ ਔਰਤਾਂ ਲਈ ਰਾਖਵੇਂਕਰਨ ਦੀ ਸ਼ੁਰੂਆਤ ਕੀਤੀ ਸੀ ਤੇ ਇਹ ਰਵਾਇਤ ਆਖ਼ਰਕਾਰ ਸੰਸਦ ਅਤੇ ਸੂਬਿਆਂ ਦੀਆਂ ਵਿਧਾਨ ਸਭਾਵਾਂ ਵਰਗੀਆਂ ਵਿਧਾਨਕ ਸੰਸਥਾਵਾਂ ਵਿੱਚ ਔਰਤਾਂ ਲਈ ਰਾਖਵੇਂਕਰਨ ਵੱਲ ਵਧ ਰਹੀਆਂ ਹਨ।
ਇਸ ਮੌਕੇ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚ.ਐੱਸ. ਲੱਕੀ, ਪੰਜਾਬ ਮਹਿਲਾ ਕਾਂਗਰਸ ਦੀ ਸਾਬਕਾ ਪ੍ਰਧਾਨ ਗੁਰਦਰਸ਼ਨ ਕੌਰ, ਹਰਿਆਣਾ ਕਾਂਗਰਸ ਦੀ ਪ੍ਰਧਾਨ ਸੁਧਾ ਭਾਰਦਵਾਜ, ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ, ਚੰਡੀਗੜ੍ਹ ਮਹਿਲਾ ਕਾਂਗਰਸ ਦੀ ਜਨਰਲ ਸਕੱਤਰ ਬਲਵਿੰਦਰ ਕੌਰ, ਚੰਡੀਗੜ੍ਹ ਮਹਿਲਾ ਕਾਂਗਰਸ ਦੀ ਸਾਬਕਾ ਪ੍ਰਧਾਨ ਮੀਨਾਕਸ਼ੀ ਚੌਧਰੀ, ਸੁਮਨ ਲਤਾ, ਮਮਤਾ ਰਾਣਾ, ਸੋਨੀਆ ਜੈਸਵਾਲ, ਬਬੀਤਾ, ਲਲਿਤਾ ਰਾਣੀ ਤੇ ਪਰਵਿੰਦਰ ਚੀਨਾ ਆਦਿ ਵੀ ਹਾਜ਼ਰ ਸਨ।

Advertisement

Advertisement
Advertisement