ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਟਰੱਕ ਚਾਲਕਾਂ ਤੇ ਟਰਾਂਸਪੋਰਟਰਾਂ ਦੇ ਦੋ ਧੜਿਆਂ ’ਚ ਤਣਾਅ

07:58 AM Aug 22, 2024 IST
ਪ੍ਰਧਾਨ ਬਦਲਣ ਦੀ ਮੰਗ ਨੂੰ ਲੈ ਕੇ ਰੋਸ ਮੁਜ਼ਾਹਰਾ ਕਰਦੇ ਹੋਏ ਟਰੱਕ ਅਪਰੇਟਰ।

ਪੱਤਰ ਪ੍ਰੇਰਕ
ਸ੍ਰੀ ਕੀਰਤਪੁਰ ਸਾਹਿਬ, 21 ਅਗਸਤ
ਇੱਥੇ ਮਾਹੌਲ ਅੱਜ ਉਸ ਵੇਲੇ ਤਣਾਅਪੂਰਨ ਹੋ ਗਿਆ ਜਦੋਂ ਦਿ ਬਿਲਾਸਪੁਰ ਟਰੱਕ ਕੋਆਪਰੇਟਿਵ ਟਰਾਂਸਪੋਰਟ ਸੁਸਾਇਟੀ ਨਾਲ ਸਬੰਧਤ ਟਰਾਂਸਪੋਰਟਰਾਂ ਅਤੇ ਟਰੱਕ ਚਾਲਕਾਂ ਦੇ ਦੋ ਧੜਿਆਂ ਵਿਚਕਾਰ ਪ੍ਰਧਾਨਗੀ ਨੂੰ ਲੈ ਕੇ ਤਲਖੀ ਹੋ ਗਈ। ਇੱਕ ਧੜੇ ਨੇ ਮੌਜੂਦਾ ਪ੍ਰਧਾਨ ਨੂੰ ਬਦਲਣ ਦੀ ਮੰਗ ਕੀਤੀ ਜਦ ਕਿ ਮੌਜੂਦਾ ਪ੍ਰਧਾਨ ਬਲਬੀਰ ਸਿੰਘ ਭੀਰੀ ਨੇ ਆਪਣੇ ਕੋਲ ਬਹੁਮਤ ਹੋਣ ਦੀ ਗੱਲ ਆਖੀ। ਇਸ ਮੌਕੇ ਪੁਲੀਸ ਅਧਿਕਾਰੀਆਂ ਨੇ ਮਾਹੌਲ ਨੂੰ ਸ਼ਾਂਤ ਕਰਵਾਇਆ।
ਪ੍ਰਧਾਨ ਬਲਬੀਰ ਸਿੰਘ ਭੀਰੀ ਨੇ ਕਿਹਾ ਕਿ ਦੂਜੇ ਧੜੇ ਨਾਲ ਸਬੰਧਤ ਲੋਕ ਜਾਣ-ਬੁੱਝ ਕੇ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ। ਸੁਸਾਇਟੀ ਨਾਲ ਜੁੜੇ ਹੋਏ ਟਰੱਕ ਅਪਰੇਟਰਾਂ ਅਤੇ ਟਰੱਕ ਚਾਲਕਾਂ ਦਾ ਬਹੁਮਤ ਉਨ੍ਹਾਂ ਨਾਲ ਹੈ। ਜੇ ਪ੍ਰਸ਼ਾਸਨ ਦੀ ਦੇਖ-ਰੇਖ ਵਿੱਚ ਪ੍ਰਧਾਨਗੀ ਲਈ ਚੋਣ ਹੁੰਦੀ ਹੈ ਤਾਂ ਉਨ੍ਹਾਂ ਨੂੰ ਕੋਈ ਇਤਰਾਜ਼ ਨਹੀਂ ਹੈ। ਦੂਜੇ ਪਾਸੇ ਟਰਾਂਸਪੋਰਟਰ ਬਲਵੀਰ ਸਿੰਘ ਬੀਰ ਸ਼ਾਹਪੁਰ ਨੇ ਕਿਹਾ ਕਿ ਅਸਲ ਵਿੱਚ ਇਹ ਸੁਸਾਇਟੀ ਹਿਮਾਚਲ ਦੇ ਬਿਲਾਸਪੁਰ ਜ਼ਿਲ੍ਹੇ ਨਾਲ ਸਬੰਧਤ ਹੈ ਤੇ ਇਸ ਦਾ ਦਫਤਰ ਕੀਰਤਪੁਰ ਸਾਹਿਬ ਵਿਚ ਖੋਲ੍ਹਣਾ ਹੀ ਵੱਡੀ ਬੇਨੇਮੀ ਹੈ। ਉਨ੍ਹਾਂ ਪੁੱਛਿਆ ਕਿ ਹਿਮਾਚਲ ਵਿੱਚ ਰਜਿਸਟਰਡ ਇਸ ਸੁਸਾਇਟੀ ਦੀ ਚੋਣ ਪੰਜਾਬ ਵਿੱਚ ਕਿਸ ਤਰ੍ਹਾਂ ਹੋ ਸਕਦੀ ਹੈ। ਜੇ ਚੋਣ ਹੁੰਦੀ ਵੀ ਹੈ ਤਾਂ ਉਨ੍ਹਾਂ ਨੂੰ ਇਹ ਵਿਸ਼ਵਾਸ ਹੈ ਕਿ ਇਹ ਚੋਣ ਸਹੀ ਤੇ ਪਾਰਦਰਸ਼ੀ ਢੰਗ ਨਾਲ ਨਹੀਂ ਹੋਵੇਗੀ ਕਿਉਂਕਿ ਇੱਕ ਧੜੇ ਨੂੰ ਸਰਕਾਰ ਹੱਲਾਸ਼ੇਰੀ ਦੇ ਰਹੀ ਹੈ। ਇਸ ਮੌਕੇ ਐੱਸਪੀ ਰੋਪੜ ਐੱਨਐੱਸ ਮਾਹਲ ਨੇ ਕਿਹਾ ਕਿ ਤਲਖੀ ਵਾਲੇ ਮਾਹੌਲ ਨੂੰ ਸ਼ਾਂਤ ਕਰਨ ਅਤੇ ਕਿਸੇ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਅੱਜ ਪੁਲੀਸ ਦੇ ਅਧਿਕਾਰੀ ਤੇ ਮੁਲਾਜ਼ਮ ਮੌਕੇ ’ਤੇ ਮੌਜੂਦ ਰਹੇ।

Advertisement

Advertisement