ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਂਗਣਵਾੜੀ ਯੂਨੀਅਨ ਦੀ ਸੂਬਾ ਪ੍ਰਧਾਨ ਦੀਆਂ ਸੇਵਾਵਾਂ ਖ਼ਤਮ ਕੀਤੀਆਂ

08:00 AM Jun 21, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 20 ਜੂਨ
ਪੰਜਾਬ ਸਰਕਾਰ ਨੇ ਆਂਗਣਵਾੜੀ ਐਂਪਲਾਈਜ਼ ਫੈਡਰੇਸ਼ਨ ਆਫ਼ ਇੰਡੀਆ ਦੀ ਕੌਮੀ ਪ੍ਰਧਾਨ ਅਤੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀਆਂ ਬਤੌਰ ਆਂਗਣਵਾੜੀ ਵਰਕਰ ਸੇਵਾਵਾਂ ਖ਼ਤਮ ਕਰ ਦਿੱਤੀਆਂ ਹਨ। ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਧੀਨ ਪਿੰਡ ਚੱਕ ਕਾਲਾ ਸਿੰਘ ਵਾਲਾ ਦੇ ਆਂਗਣਵਾੜੀ ਸੈਂਟਰ ਵਿੱਚ ਬਤੌਰ ਆਂਗਣਵਾੜੀ ਵਰਕਰ ਵਜੋਂ ਹਰਗੋਬਿੰਦ ਕੌਰ 34 ਸਾਲ ਤੋਂ ਸੇਵਾਵਾਂ ਦੇ ਰਹੀ ਸੀ। ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਨੇ ਸੇਵਾਵਾਂ ਖ਼ਤਮ ਕਰਨ ਦੀ ਚਿੱਠੀ ਹਰਗੋਬਿੰਦ ਕੌਰ ਨੂੰ ਭੇਜੀ ਹੈ। ਮਹਿਕਮੇ ਵੱਲੋਂ ਦੋਸ਼ ਇਹ ਲਗਾਇਆ ਗਿਆ ਹੈ ਕਿ ਹਰਗੋਬਿੰਦ ਕੌਰ ਨੇ ਛੁੱਟੀਆਂ ਵੱਧ ਲਈਆਂ ਹਨ ਜਿਸ ਕਰਕੇ ਆਂਗਣਵਾੜੀ ਸੈਂਟਰ ਦਾ ਕੰਮ ਪ੍ਰਭਾਵਿਤ ਹੋਇਆ ਹੈ। ਦੂਜੇ ਪਾਸੇ ਹਰਗੋਬਿੰਦ ਕੌਰ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਬੇਹਦ ਬੁਖ਼ਲਾਹਟ ਵਿੱਚ ਆਈ ਹੋਈ ਹੈ ਕਿਉਂਕਿ ਉਸ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਇਸਤਰੀ ਅਕਾਲੀ ਦਲ ਦੀ ਕੌਮੀ ਪ੍ਰਧਾਨ ਬਣਾ ਦਿੱਤਾ ਹੈ। ਹਰਗੋਬਿੰਦ ਕੌਰ ਨੇ ਕਿਹਾ ਕਿ ਉਸ ਦੀਆਂ ਸੇਵਾਵਾਂ ਖ਼ਤਮ ਕਰਕੇ ਪੰਜਾਬ ਸਰਕਾਰ ਨੇ ਆਪਣੀ ਹਾਰ ਕਬੂਲੀ ਹੈ। ਆਂਗਣਵਾੜੀ ਵਰਕਰ ਬਿਨਾਂ ਤਨਖ਼ਾਹ ਤੋਂ ਛੁੱਟੀ ਨਹੀਂ ਲੈ ਸਕਦੀ। ਇਸ ਸਬੰਧੀ ਪੱਤਰ ਮਈ 2024 ਵਿੱਚ ਜਾਰੀ ਕੀਤਾ ਹੈ। ਜਦਕਿ ਛੁੱਟੀਆਂ ਉਸ ਨੇ 2023 ਵਿੱਚ ਲਈਆਂ ਸਨ। ਉਦੋਂ ਤੱਕ ਸਰਕਾਰ ਵੱਲੋਂ ਕੋਈ ਪੱਤਰ ਨਹੀਂ ਆਇਆ ਸੀ। ਉਨ੍ਹਾਂ ਕਿਹਾ ਕਿ ਉਹ ਪਿਛਲੇ 30 ਸਾਲ ਤੋਂ ਜਦੋਂ ਤੋਂ ਯੂਨੀਅਨ ਵਿੱਚ ਕੰਮ ਕਰ ਰਹੀ ਹੈ, ਹਰ ਸਾਲ 20 ਤੋਂ ਵੱਧ ਛੁੱਟੀਆਂ ਲੈਂਦੀ ਰਹੀ ਹੈ ਜਿੱਥੋਂ ਤੱਕ ਰਾਜਸੀ ਗਤੀਵਿਧੀਆਂ ਵਿੱਚ ਹਿੱਸਾ ਲੈਣ ਦਾ ਸਬੰਧ ਹੈ ਆਂਗਣਵਾੜੀ ਵਰਕਰ ਇੱਕ ਸੋਸ਼ਲ ਵਰਕਰ ਹੈ ਅਤੇ ਉਸ ਨੂੰ ਚੋਣ ਲੜਨ ਦਾ ਅਧਿਕਾਰ ਹੈ।

Advertisement

Advertisement