ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਾਈ ਕੋਰਟ ਵੱਲੋਂ ਹਵਾਈ ਸੈਨਿਕ ਦੀਆਂ ਸੇਵਾਵਾਂ ਖ਼ਤਮ ਕਰਨਾਂ ਗੈਰਕਾਨੂੰਨੀ ਕਰਾਰ

10:25 PM May 25, 2024 IST

ਸੌਰਭ ਮਲਿਕ

Advertisement

ਚੰਡੀਗੜ੍ਹ, 25 ਮਈ

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਨੌਂ ਸਾਲ ਦੀ ਸੇਵਾ ਮਗਰੋਂ ਭਾਰਤੀ ਹਵਾਈ ਸੈਨਾ ਦੇ ਸੈਨਿਕ ਦੀਆਂ ਸੇਵਾਵਾਂ ਖ਼ਤਮ ਕਰਨ ਸਬੰਧੀ 52 ਸਾਲ ਪੁਰਾਣੇ ਮਾਮਲੇ ਵਿੱਚ ਅੱਜ ਸੈਨਿਕ ਨੂੰ ਵੱਡੀ ਰਾਹਤ ਦਿੱਤੀ ਹੈ। ਹਾਈ ਕੋਰਟ ਨੇ ਉਸ ਦੀਆਂ ਸੇਵਾਵਾਂ ਖ਼ਤਮ ਕਰਨ ਦੇ ਫੈਸਲੇ ਨੂੰ ਗੈਰਕਾਨੂੰਨੀ ਕਰਾਰ ਦਿੰਦਿਆਂ ਸਪੱਸ਼ਟ ਕੀਤਾ ਹੈ ਕਿ ਉਸ ਨੂੰ ਪੈਨਸ਼ਨ ਤੋਂ ਵਾਂਝਾ ਰੱਖਣ ਸਬੰਧੀ ਹੁਕਮ ਜਾਰੀ ਨਹੀਂ ਕੀਤਾ ਜਾ ਸਕਦਾ।

Advertisement

ਜਸਟਿਸ ਸੰਜੀਵ ਪ੍ਰਕਾਸ਼ ਸ਼ਰਮਾ ਅਤੇ ਜਸਟਿਸ ਸੁਦੀਪਤੀ ਸ਼ਰਮਾ ਦੇ ਇਕ ਬੈਂਚ ਨੇ ਕਿਹਾ ਕਿ ਹਵਾਈ ਸੈਨਾ ਦੇ ਸੈਨਿਕ ਦੀਆਂ ਸੇਵਾਵਾਂ ਖ਼ਤਮ ਕਰਨ ਸਬੰਧੀ ਹੁਕਮ ਨੇਮਾਂ ਦੇ ਉਲਟ ਹਨ। ਉਚ ਅਦਾਲਤ ਨੇ ਭਾਰਤ ਸਰਕਾਰ ਨੂੰ ਨਿਰਦੇਸ਼ ਦਿੱਤੇ, ‘ਇਹ ਸਮਝਦੇ ਹੋਏ ਕਿ ਸੈਨਿਕ ਵੱਲੋਂ 58 ਸਾਲ ਉਮਰ ਤੱਕ ਭਾਰਤੀ ਹਵਾਈ ਸੈਨਾ ਵਿੱਚ ਸਾਰਜੈਂਟ ਵਜੋਂ ਨਿਭਾਈਆਂ ਸੇਵਾਵਾਂ ਗਈਆਂ, ਉਸ ਦੀ ਪੈਨਸ਼ਨ ਜਾਰੀ ਕੀਤੀ ਜਾਵੇ।’ ਹਵਾਈ ਸੈਨਾ ਵਿੱਚੋਂ ਸਮੇਂ ਤੋਂ ਪਹਿਲਾਂ ਉਸ ਦੀਆਂ ਸੇਵਾਵਾਂ ਸਮਾਪਤ ਕਰਨ ਦੇ ਫੈਸਲੇ ਨੂੰ ਚੁਣੌਤੀ ਦੇਣ ਲਈ ਸਾਬਕਾ ਸਾਰਜੈਂਟ ਗੋਪੀ ਰਾਮ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ’ਤੇ ਇਹ ਮਾਮਲਾ ਬੈਂਚ ਦੇ ਧਿਆਨ ਵਿੱਚ ਆਇਆ।

Advertisement
Advertisement