ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜੰਮੂ-ਕਸ਼ਮੀਰ ਦੇ ਗੰਦਰਬਲ ਜ਼ਿਲ੍ਹੇ ’ਚ ਦਹਿਸ਼ਤੀ ਹਮਲਾ; ਡਾਕਟਰ ਸਣੇ ਪੰਜ ਮਜ਼ਦੂਰ ਹਲਾਕ

09:18 PM Oct 20, 2024 IST

ਸ੍ਰੀਨਗਰ, 20 ਅਕਤੂਬਰ

Advertisement

Doctor, 5 labourers killed in terror attack in J&K's Ganderbal:ਇੱਥੋਂ ਦੇ ਗੰਦਰਬਲ ਜ਼ਿਲ੍ਹੇ ਵਿਚ ਦਹਿਸ਼ਤਗਰਦਾਂ ਦੇ ਹਮਲੇ ਵਿਚ ਇਕ ਡਾਕਟਰ ਸਣੇ ਪੰਜ ਮਜ਼ਦੂਰਾਂ ਦੀ ਮੌਤ ਹੋ ਗਈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਦਹਿਸ਼ਤਗਰਦਾਂ ਨੇ ਇਹ ਹਮਲਾ ਉਦੋਂ ਕੀਤਾ ਜਦੋਂ ਕੁਝ ਮਜ਼ਦੂਰ ਗੰਦਰਬਲ ਦੇ ਗੁੰਡ ਖੇਤਰ ਵਿਚ ਸੁਰੰਗ ਪ੍ਰਾਜੈਕਟ ’ਤੇ ਕੰਮ ਕਰ ਰਹੇ ਸਨ। ਇਹ ਮਜ਼ਦੂਰ ਅਤੇ ਹੋਰ ਕਰਮਚਾਰੀ ਦੇਰ ਸ਼ਾਮ ਆਪਣੇ ਕੈਂਪ ਵਾਪਸ ਪਰਤ ਰਹੇ ਸਨ ਕਿ ਦਹਿਸ਼ਤਗਰਦਾਂ ਨੇ ਗੋਲੀਬਾਰੀ ਕਰ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਦੋ ਮਜ਼ਦੂਰਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਤਿੰਨ ਹੋਰਾਂ ਅਤੇ ਡਾਕਟਰ ਨੇ ਬਾਅਦ ਵਿਚ ਦਮ ਤੋੜ ਦਿੱਤਾ।

ਅਧਿਕਾਰੀਆਂ ਨੇ ਦੱਸਿਆ ਕਿ  ਜ਼ਖਮੀਆਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਹਮਲਾਵਰਾਂ ਦਾ ਪਤਾ ਲਗਾਉਣ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਸਥਿਤੀ ਦਾ ਜਾਇਜ਼ਾ ਲੈਣ ਲਈ ਇੰਸਪੈਕਟਰ ਜਨਰਲ ਆਫ਼ ਪੁਲੀਸ (ਆਈਜੀਪੀ) ਕਸ਼ਮੀਰ ਵੀ ਕੇ ਬਿਰਦੀ ਵੀ ਮੌਕੇ 'ਤੇ ਪਹੁੰਚ ਗਏ ਹਨ। ਇਸ ਘਟਨਾ ’ਤੇ ਅਫਸੋਸ ਜ਼ਾਹਰ ਕਰਦਿਆਂ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਕਿਹਾ ਕਿ ਹਮਲੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੱਧ ਵੀ ਸਕਦੀ ਹੈ। ਉਨ੍ਹਾਂ ਗੰਭੀਰ ਜ਼ਖਮੀਆਂ ਦੇ ਸਿਹਤਯਾਬ ਹੋਣ ਦੀ ਕਾਮਨਾ ਕੀਤੀ। ਪੀਟੀਆਈ

Advertisement

 

Advertisement